ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਪੰਜਾਬ ਦੇ ਮਾਹੌਲ ਵਿੱਚ ਅਸ਼ਾਂਤੀ ਫੈਲਾਉਣ ਦੇ ਮਕਸਦ ਨਾਲ ਸ਼ਰਾਰਤੀ ਤੱਤ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨੂੰ ਅੰਜ਼ਾਮ ਦੇ ਰਹੇ ਹਨ।
ਹੈਰਾਨੀ ਦੀ ਗੱਲ ਹੈ ਕਿ ਮੁੱਖ ਮੰਤਰੀ ਪਿਛਲੇ ਇੱਕ ਸਾਲ ਤੋਂ ਲਗਾਤਰ ਇਹ ਬਿਆਨ ਦੇ ਰਹੇ ਹਨ ਪਰ ਸਰਕਾਰ ਇਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਫੜ ਨਹੀਂ ਸਕੀ। ਮੁੱਖ ਮੰਤਰੀ ਬਾਦਲ ਤੇ ਸੱਤਾਧਿਰ ਦੇ ਹੋਰ ਲੀਡਰ ਹਮੇਸ਼ਾ ਸ਼ਰਾਰਤੀ ਅਨਸਰਾਂ ਦਾ ਨਾਂ ਲੈ ਕੇ ਪੱਲਾ ਝਾੜ ਜਾਂਦੇ ਹਨ।
ਦਰਅਸਲ, ਬਾਦਲ ਸਾਬਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੀ ਸਵਰਗੀ ਪਤਨੀ ਸਵਿੰਦਰ ਕੌਰ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ ਵਿੱਚ ਪਹੁੰਚੇ ਸਨ।ਇਸ ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਤੱਤ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ। ਇਸ ਲਈ ਹੀ ਪੰਜਾਬ ਵਿੱਚ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ। ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਚਾਹੇ 10 ਫਰੰਟ ਬਣ ਜਾਣ, ਕੋਈ ਨੁਕਸਾਨ ਨਹੀਂ ਹੋਣ ਵਾਲਾ।