ਪੜਚੋਲ ਕਰੋ

ਬਾਦਲਾਂ ਨੇ ਖਿੱਚੀ ਢੀਂਡਸਿਆਂ ਨਾਲ ਲਕੀਰ, ਹੁਣ ਨਿੱਤਰੂ ਵੜੇਵੇਂ ਖਾਣੀ!

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ 'ਤੇ ਸਿੱਧਾ ਹੱਲਾ ਬੋਲਦਿਆਂ ਪੱਕੀ ਲਕੀਰ ਖਿੱਚ ਦਿੱਤੀ ਹੈ। ਹੁਣ ਮਾਲਵੇ ਵਿੱਚ ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦੀ ਸਿੱਧੀ ਜੰਗ ਸ਼ੁਰੂ ਹੋ ਗਈ ਹੈ। ਬੇਸ਼ੱਕ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਦੇ ਹੱਥ ਹੈ ਪਰ ਢੀਂਡਸਾ ਪਰਿਵਾਰ ਦੀ ਚੁਣੌਤੀ ਪਹਿਲਾਂ ਹੀ ਸੰਕਟ ਵਿੱਚ ਘਿਰੀ ਪਾਰਟੀ ਲਈ ਖਤਰੇ ਦੀ ਘੰਟੀ ਸਾਬਤ ਹੋ ਸਕਦੀ ਹੈ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਢੀਂਡਸਾ ਪਰਿਵਾਰ 'ਤੇ ਸਿੱਧਾ ਹੱਲਾ ਬੋਲਦਿਆਂ ਪੱਕੀ ਲਕੀਰ ਖਿੱਚ ਦਿੱਤੀ ਹੈ। ਹੁਣ ਮਾਲਵੇ ਵਿੱਚ ਬਾਦਲ ਪਰਿਵਾਰ ਤੇ ਢੀਂਡਸਾ ਪਰਿਵਾਰ ਦੀ ਸਿੱਧੀ ਜੰਗ ਸ਼ੁਰੂ ਹੋ ਗਈ ਹੈ। ਬੇਸ਼ੱਕ ਇਸ ਵੇਲੇ ਸ਼੍ਰੋਮਣੀ ਅਕਾਲੀ ਦਲ ਦੀ ਕਮਾਨ ਬਾਦਲ ਪਰਿਵਾਰ ਦੇ ਹੱਥ ਹੈ ਪਰ ਢੀਂਡਸਾ ਪਰਿਵਾਰ ਦੀ ਚੁਣੌਤੀ ਪਹਿਲਾਂ ਹੀ ਸੰਕਟ ਵਿੱਚ ਘਿਰੀ ਪਾਰਟੀ ਲਈ ਖਤਰੇ ਦੀ ਘੰਟੀ ਸਾਬਤ ਹੋ ਸਕਦੀ ਹੈ। ਦਿਲਚਸਪ ਹੈ ਕਿ ਅਕਾਲੀ ਦਲ ਨੇ ਐਤਵਾਰ ਨੂੰ ਢੀਂਡਸਾ ਦੇ ਗੜ੍ਹ ਸੰਗਰੂਰ ਵਿੱਚ ਕਾਂਗਰਸ ਖ਼ਿਲਾਫ਼ ਹੱਲਾ ਬੋਲ ਰੈਲੀ ਕੀਤੀ ਪਰ ਨਿਸ਼ਾਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਬਜਾਏ ਢੀਂਡਸਾ ਪਰਿਵਾਰ 'ਤੇ ਹੀ ਲਾਏ। ਰੈਲੀ ਵਿੱਚ ਲੰਮੇ ਸਮੇਂ ਮਗਰੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਪਹੁੰਚੇ। ਉਹ ਵੀ ਢੀਂਡਸਾ ਪਰਿਵਾਰ 'ਤੇ ਖੂਬ ਵਰ੍ਹੇ। ਉਂਝ ਉਨ੍ਹਾਂ ਦੀ ਸੁਰ ਸੁਖਬੀਰ ਬਾਦਲ ਜਿੰਨੀ ਤਿੱਖੀ ਨਹੀਂ ਸੀ। ਵੱਡੇ ਬਾਦਲ ਅੱਧੇ ਘੰਟੇ ਦੇ ਭਾਸ਼ਨ ਦੌਰਾਨ ਸਿਰਫ਼ ਪੰਜ ਮਿੰਟ ਹੀ ਢੀਂਡਸਾ ਖ਼ਿਲਾਫ਼ ਬੋਲੇ ਜਦਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ 26 ਮਿੰਟ ਦੇ ਭਾਸ਼ਣ ਦੌਰਾਨ ਕਰੀਬ 20 ਮਿੰਟ ਸੁਖਦੇਵ ਸਿੰਘ ਢੀਂਡਸਾ ’ਤੇ ਹੀ ਸ਼ਬਦੀ ਹੱਲਾ ਬੋਲਿਆ। ਸੁਖਬੀਰ ਬਾਦਲ ਨੇ ਢੀਂਡਸਾ ਨੂੰ ‘ਗੱਦਾਰ’ ਤੇ ‘ਤਾਨਾਸ਼ਾਹ’ ਕਰਾਰ ਦਿੱਤਾ। ਉਨ੍ਹਾਂ ਨੇ ਐਤਵਾਰ ਦੇ ਇਕੱਠ ਨੂੰ ਢੀਂਡਸਾ ਪਰਿਵਾਰ ਦਾ ‘ਭੋਗ ਤੇ ਅੰਤਿਮ ਅਰਦਾਸ’ ਕਰਾਰ ਦਿੱਤਾ। ਰੈਲੀ ਦੌਰਾਨ ਸਿਰਫ਼ ਪ੍ਰਕਾਸ਼ ਸਿੰਘ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ ਦੀ ਤਕਰੀਰ ਹੀ ਜ਼ਿਆਦਾਤਰ ਕਾਂਗਰਸ ਸਰਕਾਰ ਖ਼ਿਲਾਫ਼ ਸੀ ਜਦਕਿ ਬਾਕੀ ਸਾਰੇ ਬੁਲਾਰਿਆਂ ਨੇ ਸੁਖਦੇਵ ਤੇ ਪਰਮਿੰਦਰ ਢੀਂਡਸਾ ਨੂੰ ਹੀ ਘੇਰਿਆ। ਸੁਖਬੀਰ ਬਾਦਲ ਨੇ ਕਿਹਾ ਕਿ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਉਨ੍ਹਾਂ ਨੂੰ ਤਾਨਾਸ਼ਾਹ ਦੱਸਦੇ ਹਨ ਜਦਕਿ ਖ਼ੁਦ ਉਨ੍ਹਾਂ ਆਪਣੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੂੰ ਮਰਜ਼ੀ ਅਨੁਸਾਰ ਫ਼ੈਸਲਾ ਨਹੀਂ ਲੈਣ ਦਿੱਤਾ। ਪਰਮਿੰਦਰ ’ਤੇ ਦਬਾਅ ਪਾਇਆ ਕਿ ਜੇਕਰ ਉਹ ਪਿਤਾ ਨਾਲ ਨਾ ਚੱਲਿਆ ਤਾਂ ਉਸ ਨੂੰ ਬੇਦਖ਼ਲ ਕਰ ਦਿੱਤਾ ਜਾਵੇਗਾ। ਬਾਦਲ ਨੇ ਕਿਹਾ ਕਿ ਪਾਰਟੀ ਲਈ ਕੁਰਬਾਨੀ ਢੀਂਡਸਾ ਨੇ ਨਹੀਂ ਸਗੋਂ ਪਾਰਟੀ ਨੇ ਢੀਂਡਸਾ ਲਈ ਵੱਡੀ ਕੁਰਬਾਨੀ ਦਿੱਤੀ ਹੈ। ਪਿਛਲੇ 30 ਸਾਲਾਂ ’ਚ ਚੋਣਾਂ ਹਾਰਨ ਦੇ ਬਾਵਜੂਦ ਰਾਜ ਸਭਾ ਮੈਂਬਰ ਤੇ ਹੋਰ ਅਹੁਦੇ ਦੇ ਕੇ ਉਨ੍ਹਾਂ ਨੂੰ ਨਿਵਾਜਿਆ ਗਿਆ।

ਟਾਪ ਹੈਡਲਾਈਨ

Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
ਮੁਲਾਜ਼ਮਾਂ ਲਈ ਵੱਡੀ ਖ਼ੁਸ਼ਖ਼ਬਰੀ! 2 ਦਿਨ 'ਚ ਜਾਰੀ ਹੋਣਗੇ ਰੈਗੂਲਰ ਕਰਨ ਦੇ ਹੁਕਮ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget