Parkash Singh Badal Death: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਉਨ੍ਹਾਂ ਦੇ ਜੱਦੀ ਫਾਰਮ ਵਿੱਚ ਕੀਤਾ ਜਾਵੇਗਾ। ਇਸ ਲਈ ਮੁਕਤਸਰ ਜ਼ਿਲ੍ਹੇ ਵਿੱਚ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿੱਚ ਕਰੀਬ 2 ਏਕੜ ਵਿੱਚ ਖੜ੍ਹੇ ਕਿੰਨੂ ਦੇ ਬਾਗ ਨੂੰ ਉਖਾੜਿਆ ਜਾ ਰਿਹਾ ਹੈ। ਬਾਦਲ ਦਾ ਸਸਕਾਰ ਇਸੇ ਸਥਾਨ 'ਤੇ ਕੀਤਾ ਜਾਵੇਗਾ। ਦਰਅਸਲ ਪਿੰਡ ਬਾਦਲ ਦੇ ਸ਼ਮਸ਼ਾਨਘਾਟ ਵਿੱਚ ਜਗ੍ਹਾ ਦੀ ਘਾਟ ਕਾਰਨ ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਹੀ ਖੇਤ ਵਿੱਚ ਕਰਨ ਦਾ ਫੈਸਲਾ ਕੀਤਾ ਗਿਆ ਹੈ। 


ਦੱਸ ਦੇਈਏ ਕਿ ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦੇਹਾਂਤ ਹੋ ਗਿਆ ਹੈ। ਬਾਦਲ ਦੀ ਮ੍ਰਿਤਕ ਦੇਹ ਨੂੰ ਅੱਜ ਅੰਤਿਮ ਦਰਸ਼ਨਾਂ ਲਈ ਚੰਡੀਗੜ੍ਹ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦਫਤਰ ਵਿੱਚ ਰੱਖਿਆ ਗਿਆ ਹੈ। ਵੀਰਵਾਰ ਨੂੰ ਸਾਬਕਾ ਮੁੱਖ ਮੰਤਰੀ ਬਾਦਲ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਪਿੰਡ ਬਾਦਲ ਵਿੱਚ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Punjab News: ਬੇਅਦਬੀ ਦੀਆਂ ਘਟਨਾਵਾਂ ਮਗਰੋਂ ਪੁਲਿਸ ਦਾ ਵੱਡਾ ਐਕਸ਼ਨ, 28 ਪੁਲਿਸ ਜ਼ਿਲ੍ਹਿਆਂ 'ਚ ਚਲਾਈ ਮੁਹਿੰਮ


ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਸ਼ਾਮ ਦੇਹਾਂਤ ਹੋ ਗਿਆ ਸੀ। ਉਹ 95 ਸਾਲ ਦੇ ਸਨ ਤੇ ਉਨ੍ਹਾਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਆਖ਼ਰੀ ਸਾਹ ਲਏ। ਉਹ ਪਿਛਲੇ ਬੁੱਧਵਾਰ ਤੋਂ ਹਸਪਤਾਲ ਦੇ ਮੈਡੀਕਲ ਆਈਸੀਯੂ ਵਿੱਚ ਦਾਖ਼ਲ ਸਨ। ਉਹ ਦਿਲ ਦੇ ਰੋਗ ਤੋਂ ਪੀੜਤ ਸਨ ਤੇ ਕੁਝ ਦਿਨਾਂ ਤੋਂ ਉਨ੍ਹਾਂ ਨੂੰ ਸਾਹ ਲੈਣ ਵਿੱਚ ਮੁਸ਼ਕਲ ਹੋ ਰਹੀ ਸੀ।


ਪੀਐਮ ਮੋਦੀ ਨੇ ਦਿੱਤੀ ਸ਼ਰਧਾਂਜਲੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਦਲ ਨੇ ਸ਼ਰਧਾਂਜਲੀ ਭੇਟ ਕੀਤੀ। ਉਹ ਅੱਜ ਦੁਪਹਿਰ ਸ਼ਰਧਾਂਜਲੀ ਦੇਣ ਲਈ ਚੰਡੀਗੜ੍ਹ ਪਹੁੰਚੇ। ਪੀਐਮ ਮੋਦੀ ਨੇ ਬਾਦਲ ਨੂੰ ਸ਼ਰਧਾਂਜਲੀ ਭੇਟ ਕੀਤੀ ਤੇ ਵਾਪਸ ਚਲੇ ਗਏ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: ਚੰਡੀਗੜ੍ਹ ਏਅਰਪੋਰਟ 'ਤੇ ਪਈਆਂ ਭਾਜੜਾਂ, ਅੱਤਵਾਦੀਆਂ ਕੀਤਾ ਜਹਾਜ਼ ਹਾਈਜੈਕ, ਯਾਤਰੀਆਂ ਨੂੰ ਇੰਝ ਬਚਾਇਆ