ਪੜਚੋਲ ਕਰੋ

ਸਿਰਫ ਆਪਣੇ ਨੂੰਹ ਤੇ ਪੁੱਤ ਦੀ ਹੀ ਬੇੜੀ ਬੰਨ੍ਹੇ ਲਾਉਣਗੇ ਬਾਦਲ

ਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਸਿਰਫ ਆਪਣੇ ਨੂੰਹ ਤੇ ਪੁੱਤ ਦੀ ਬੇੜੀ ਬੰਨ੍ਹੇ ਲਾਉਣ ਲਈ ਵਾਹ ਲਾਉਣਗੇ। ਉਹ ਪੰਜਾਬ ਦੇ ਬਾਕੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਉਮੀਦ ਸੀ ਕਿ ਪਾਰਟੀ ਨੂੰ ਸੰਕਟ ਵਿੱਚੋਂ ਕੱਢਣ ਲਈ ਉਹ ਖੁਦ ਲੋਕ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਪਰ ਸਿਹਤ ਦੇ ਮੱਦੇਨਜ਼ਰ ਉਹ ਆਪਣੀਆਂ ਸਰਗਰਮੀਆਂ ਬਠਿੰਡਾ ਤੇ ਫਿਰੋਜ਼ਪੁਰ ਤੱਕ ਹੀ ਸੀਮਤ ਰੱਖਣਗੇ।

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਇਸ ਵਾਰ ਸਿਰਫ ਆਪਣੇ ਨੂੰਹ ਤੇ ਪੁੱਤ ਦੀ ਬੇੜੀ ਬੰਨ੍ਹੇ ਲਾਉਣ ਲਈ ਵਾਹ ਲਾਉਣਗੇ। ਉਹ ਪੰਜਾਬ ਦੇ ਬਾਕੀ ਉਮੀਦਵਾਰਾਂ ਲਈ ਚੋਣ ਪ੍ਰਚਾਰ ਨਹੀਂ ਕਰਨਗੇ। ਉਮੀਦ ਸੀ ਕਿ ਪਾਰਟੀ ਨੂੰ ਸੰਕਟ ਵਿੱਚੋਂ ਕੱਢਣ ਲਈ ਉਹ ਖੁਦ ਲੋਕ ਸਭਾ ਚੋਣਾਂ ਵਿੱਚ ਅਹਿਮ ਭੂਮਿਕਾ ਨਿਭਾਉਣਗੇ ਪਰ ਸਿਹਤ ਦੇ ਮੱਦੇਨਜ਼ਰ ਉਹ ਆਪਣੀਆਂ ਸਰਗਰਮੀਆਂ ਬਠਿੰਡਾ ਤੇ ਫਿਰੋਜ਼ਪੁਰ ਤੱਕ ਹੀ ਸੀਮਤ ਰੱਖਣਗੇ। ਦੱਸ ਦਈਏ ਵਿਧਾਨ ਸਭਾ ਚੋਣਾਂ ਵਿੱਚ ਮਿਲੀ ਸਭ ਤੋਂ ਵੱਡੀ ਹਾਰ ਮਗਰੋਂ ਬਾਦਲ ਨੇ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਕਰ ਦਿੱਤੀਆਂ ਸੀ। ਉਨ੍ਹਾਂ ਨੇ ਆਪਣੇ ਹਲਕੇ ਤੋਂ ਬਾਹਰ ਜਾਣਾ ਵੀ ਬੰਦ ਕਰ ਦਿੱਤਾ ਸੀ। ਇਸ ਮਗਰੋਂ ਬੇਅਦਬੀ ਤੇ ਗੋਲੀ ਕਾਂਡ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਘਿਰਨ ਮਗਰੋਂ ਉਹ ਆਪਣੇ ਪੁੱਤਰ ਸੁਖਬੀਰ ਬਾਦਲ ਦਾ ਸਾਥ ਦੇਣ ਮੁੜ ਸਰਗਰਮ ਹੋਏ ਸੀ। ਉਨ੍ਹਾਂ ਨੇ ਬਾਕਾਇਦਾ ਮੀਟਿੰਗਾਂ ਕੀਤੀਆਂ ਤੇ ਮੀਡੀਆ ਨੂੰ ਮੁਖਾਤਬ ਹੋਏ। ਦਰਅਸਲ ਹੁਣ ਤੱਕ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦੇ ਸੰਕਟ ਮੋਚਨ ਬਾਦਲ ਨੂੰ ਹੀ ਸਮਝਿਆ ਜਾਂਦਾ ਸੀ। ਉਹ ਵਢੇਰੀ ਉਮਰ ਹੋਣ ਦੇ ਬਾਵਜੂਦ ਪੂਰੇ ਪੰਜਾਬ ਵਿੱਚ ਪ੍ਰਚਾਰ ਕਰਦੇ ਸੀ। ਇਸ ਵਾਰ ਵੀ ਪਾਰਟੀ ਦੇ ਸੰਕਟ ਨੂੰ ਵੇਖਦਿਆਂ ਲੱਗਦਾ ਸੀ ਕਿ ਬਾਦਲ ਚੋਣ ਪ੍ਰਚਾਰ ਦੀ ਕਮਾਨ ਖੁਦ ਸੰਭਾਲਣਗੇ। ਸੂਤਰਾਂ ਮੁਤਾਬਕ ਬਾਦਲ ਬਠਿੰਡਾ ਤੇ ਫਿਰੋਜ਼ਪੁਰ ਵਿੱਚ ਆਪਣੇ ਨੂੰਹ ਹਰਸਿਮਰਤ ਬਾਦਲ ਤੇ ਪੁੱਤ ਸੁਖਬੀਰ ਬਾਦਲ ਲਈ ਪ੍ਰਚਾਰ ਕਰਨਗੇ। ਇਸ ਤੋਂ ਇਲਾਵਾ ਆਪਣੇ ਗੜ੍ਹ ਫਰੀਦਕੋਟ ਹਲਕੇ ਵਿੱਚ ਗੁਲਜ਼ਾਰ ਸਿੰਘ ਰਣੀਕੇ ਲਈ ਰੈਲੀਆਂ ਕਰ ਸਕਦੇ ਹਨ। ਸੂਤਰਾਂ ਮੁਤਾਬਕ ਫਰੀਦਕੋਟ ਹਲਕਾ ਬਾਦਲ ਪਰਿਵਾਰ ਦਾ ਗੜ੍ਹ ਰਿਹਾ ਹੈ। ਇਹ ਹਲਕਾ ਰਾਖਵਾਂ ਹੋਣ ਮਗਰੋਂ ਹੀ ਬਾਦਲ ਪਰਿਵਾਰ ਨੇ ਬਠਿੰਡਾ ਹਲਕਾ ਮੱਲ ਲਿਆ ਸੀ। ਫਰੀਦਕੋਟ ਵਿੱਚ ਹੀ ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਸਭ ਤੋਂ ਵੱਧ ਰੋਸ ਹੈ। ਇਸ ਲਈ ਬਾਦਲ ਰਣੀਕੇ ਦੇ ਹੱਕ ਵਿੱਚ ਖੁਦ ਚੋਣ ਪ੍ਰਚਾਰ ਕਰਨਗੇ। ਪਤਾ ਲੱਗਾ ਹੈ ਕਿ ਬਾਦਲ ਇੱਕ ਰੈਲੀ ਕੋਟਕਪੂਰਾ ਵਿਧਾਨ ਸਭਾ ਹਲਕਾ ਤੇ ਦੂਜੀ ਰੈਲੀ ਫਰੀਦਕੋਟ ਹਲਕੇ ਵਿੱਚ ਕਰਨਗੇ। ਇਹ ਵੀ ਅਹਿਮ ਹੈ ਕਿ ਬੇਅਦਬੀ ਕਾਂਡ ਤੋਂ ਬਾਅਦ ਕੋਟਕਪੂਰਾ ਹਲਕੇ ਵਿੱਚ ਅਕਾਲੀ ਦਲ ਦੀ ਇਹ ਪਹਿਲੀ ਚੋਣ ਰੈਲੀ ਹੋਵੇਗੀ। 2015 ’ਚ ਵਾਪਰੇ ਬੇਅਦਬੀ ਕਾਂਡ ਤੋਂ ਬਾਅਦ ਅਕਾਲੀ ਦਲ ਦੀ ਫਰੀਦਕੋਟ ਸਮੇਤ ਪੂਰੇ ਮਾਲਵੇ ਵਿੱਚ ਸਥਿਤੀ ਕਾਫ਼ੀ ਚਿੰਤਾ ਵਾਲੀ ਬਣੀ ਹੋਈ ਹੈ। ਫਰੀਦਕੋਟ ਜ਼ਿਲ੍ਹੇ ਦੀਆਂ ਸਾਰੀਆਂ ਵਿਧਾਨ ਸਭਾ ਸੀਟਾਂ ’ਤੇ ਅਕਾਲੀ ਉਮੀਦਵਾਰ ਤੀਜੇ ਸਥਾਨ ’ਤੇ ਰਹੇ ਸਨ।

ਟਾਪ ਹੈਡਲਾਈਨ

ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਅੱਜ ਪਵੇਗਾ ਮੀਂਹ, ਚੰਡੀਗੜ੍ਹ 'ਚ ਵੀ ਬਦਲੇਗਾ ਮੌਸਮ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਬੱਸ ਤੋਂ ਉਤਰਦਿਆਂ ਹੀ ਪਹਿਲਾਂ ਮਹਿਲਾ ਨੂੰ ਕੁੱਟਮਾਰ, ਫਿਰ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
20 ਅਗਸਤ ਨੂੰ ਗੈਸ ਸਿਲੰਡਰ ਬੁੱਕ ਕਰਨ ਤੋਂ ਪਹਿਲਾਂ ਜਾਣ ਲਓ ਅੱਜ ਦੇ ਰੇਟ, ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ?
Embed widget