ਪੜਚੋਲ ਕਰੋ

ਭਗਵੰਤ ਮਾਨ ਦਾ ਵੱਡਾ ਇਲਜ਼ਾਮ, ਪੰਥ ਤੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਬਾਦਲਾਂ ਦੇ ਟੱਬਰ ਨੇ ਕੀਤਾ

ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੱਤਾ 'ਚੋਂ ਬਾਹਰ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਥ ਅਤੇ ਪੰਜਾਬ ਨਾਲ ਮੋਹ ਜਾਗਦਾ ਹੈ

ਚੰਡੀਗੜ: ਆਮ ਆਦਮੀ ਪਾਰਟੀ (ਆਪ) ਦੇ ਪੰਜਾਬ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਸੱਤਾ 'ਚੋਂ ਬਾਹਰ ਹੁੰਦਿਆਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਪੰਥ ਅਤੇ ਪੰਜਾਬ ਨਾਲ ਮੋਹ ਜਾਗਦਾ ਹੈ, ਪਰ ਸੱਤਾ 'ਚ ਹੁੰਦਿਆਂ ਪੰਥ ਅਤੇ ਪੰਜਾਬ ਦਾ ਜਿੰਨਾ ਨੁਕਸਾਨ ਬਾਦਲਾਂ ਦੇ ਟੱਬਰ ਨੇ ਕੀਤਾ ਹੈ, ਓਨਾਂ ਅਹਿਮਦ ਸ਼ਾਹ ਅਬਦਾਲੀ ਵਰਗੇ ਮੁਗ਼ਲ ਧਾੜਵੀ ਵੀ ਨਹੀਂ ਕਰ ਸਕੇ ਸਨ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਬਾਦਲ ਪਰਿਵਾਰ ਨੂੰ ਪੰਥ ਅਤੇ ਪੰਜਾਬ ਲਈ 'ਬੁੱਕਲ ਦੇ ਸੱਪ' ਕਰਾਰ ਦਿੰਦਿਆਂ ਕਿਹਾ ਕਿ ਸੱਤਾਹੀਣ ਹੋਣ ਕਰਕੇ ਬਾਦਲ ਪਰਿਵਾਰ ਨੂੰ ਇੱਕ ਵਾਰ ਫਿਰ ਪੰਥ, ਪੰਜਾਬ, ਸੰਘੀ ਢਾਂਚਾ ਅਤੇ ਰਾਜਾਂ ਨੂੰ ਵੱਧ ਅਧਿਕਾਰਾਂ ਦੇ ਨਾਂਅ 'ਤੇ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਯਾਦ ਆ ਗਿਆ ਹੈ। ਜਦੋਂਕਿ ਪਰਕਾਸ਼ ਸਿੰਘ ਬਾਦਲ ਨੇ 1996 ਵਿੱਚ ਮੋਗੇ ਦੀ ਧਰਤੀ ਉੱਤੇ ਪੰਥ ਦੀਆ ਰਹੁਰੀਤਾਂ ਤਿਆਗ ਕੇ  ਅਕਾਲੀ ਦਲ ਨੂੰ ਕੇਵਲ

ਮਾਨ ਨੇ ਕਿਹਾ ਕਿ ਸਾਲ 1997 ਤੋਂ ਲੈ ਕੇ 2020 ਤੱਕ 15 ਸਾਲ ਪੰਜਾਬ ਅਤੇ 12 ਸਾਲ ਕੇਂਦਰ 'ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਸੱਤਾ ਭੋਗਣ ਵਾਲੇ ਬਾਦਲ ਪਰਿਵਾਰ ਨੂੰ ਨਾ ਪੰਜਾਬ, ਨਾ ਪੰਥ, ਨਾ ਸੰਘੀ ਢਾਂਚਾ ਅਤੇ ਨਾ ਹੀ ਸ੍ਰੀ ਅਨੰਦਪੁਰ ਸਾਹਿਬ ਦਾ ਮਤਾ ਕਿਉਂ ਨਹੀਂ ਯਾਦ ਆਇਆ? ਕੀ ਸਰਦਾਰ ਪਰਕਾਸ਼ ਸਿੰਘ ਬਾਦਲ ਅਤੇ  ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ 'ਬਾਦਲ ਐਂਡ ਕੰਪਨੀ' ਇਸ ਗੱਲ ਦਾ ਸਪਸ਼ਟੀਕਰਨ ਪੰਜਾਬ ਦੇ ਲੋਕਾਂ ਨੂੰ ਦੇਣਗੇ?

ਭਗਵੰਤ ਮਾਨ ਨੇ ਕਿਹਾ, ''25 ਸਾਲ ਪਹਿਲਾ ਮੋਗਾ ਦੀ ਸਰਜ਼ਮੀਂ ਉੱਤੇ ਹੀ ਬਾਦਲ ਐਂਡ ਕੰਪਨੀ ਨੇ 'ਸ਼੍ਰੋਮਣੀ ਅਕਾਲੀ ਦਲ'  ਦੀ ਪੰਥ ਅਤੇ ਪੰਜਾਬ- ਪ੍ਰਸਤ ਵਿਰਾਸਤ ਨੂੰ ਤਿਲਾਂਜਲੀ ਦੇ ਕੇ ਸਿਧਾਂਤਿਕ ਅਤੇ ਵਿਵਹਾਰਿਕ ਤੌਰ 'ਤੇ ਭਾਜਪਾ ਦੇ ਕੰਧੇੜੇ (ਮੋਢਿਆਂ 'ਤੇ) ਚੜ ਗਈ ਸੀ। ਸੱਤਾ ਦੇ ਇਸ ਲੰਬੇ ਸਫ਼ਰ ਦੌਰਾਨ ਬਾਦਲਾਂ ਨੇ ਪੰਥ ਅਤੇ ਪੰਜਾਬ ਦਾ ਰੱਜ ਕੇ ਘਾਣ ਕੀਤਾ। ਇਹ ਸਿਲਸਿਲਾ ਅਜੇ ਹੋਰ ਜਾਰੀ ਰਹਿਣਾ ਸੀ, ਪ੍ਰੰਤੂ ਕਿਸਾਨੀ ਅੰਦੋਲਨ ਦੇ ਦਬਾਅ ਨੇ ਬਾਦਲਾਂ ਨੂੰ ਭਾਜਪਾ ਦੀ ਗੋਦੀ ਵਿਚੋਂ ਉਤਾਰ ਕੇ ਸੱਤਾਹੀਣ ਕਰ ਦਿੱਤਾ। ਵਕਤ ਦਾ ਇਨਸਾਫ਼ ਇਹ ਰਿਹਾ ਕਿ ਅੱਜ ਬਾਦਲਾਂ ਕੋਲੋਂ ਪੰਥ, ਪੰਜਾਬ ਅਤੇ ਪੰਜਾਬੀ ਸਭ ਖੁੱਸ ਚੁੱਕੇ ਹਨ। ਖੁੱਸੀ ਹੋਈ ਜ਼ਮੀਨ ਨੂੰ ਮੁੜ ਹਾਸਲ ਕਰਨ ਲਈ ਬਾਦਲ ਐਂਡ ਕੰਪਨੀ ਉਸੇ ਮੋਗੇ ਦੀ ਧਰਤੀ ਤੋਂ ਹੁਣ ਫਿਰ ਪੰਥ ਅਤੇ ਪੰਜਾਬ ਦੀ ਦੁਹਾਈ ਦੇਣ ਲੱਗੀ ਹੈ। ਲੋਕਾਂ ਨੂੰ ਗੁੰਮਰਾਹ ਕਰਕੇ ਸੱਤਾ ਹਥਿਆਉਣ ਲਈ ਖੇਡੀ ਜਾ ਰਹੀ ਬਾਦਲਾਂ ਦੀ ਇਸ ਗਿਰਗਿਟੀ ਚਾਲ ਤੋਂ ਸਮੁੱਚੇ ਪੰਥ ਅਤੇ ਪੰਜਾਬੀਆਂ ਨੂੰ ਸੁਚੇਤ ਰਹਿਣਾ ਪਵੇਗਾ।''

ਭਗਵੰਤ ਮਾਨ ਨੇ ਸੀਨੀਅਰ ਅਤੇ ਜੂਨੀਅਰ ਬਾਦਲ ਵੱਲੋਂ ਇਹਨਾਂ ਦਿਨਾਂ 'ਚ ਕੀਤੇ ਜਾ ਰਹੇ ਦਾਅਵਿਆਂ ਅਤੇ ਵਾਅਦਿਆਂ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਸਿਆਸੀ ਮੈਦਾਨ 'ਚ ਅੱਜ ਬਾਦਲ ਐਂਡ ਕੰਪਨੀ ਕਿਤੇ ਨਹੀਂ ਹੈ, ਪ੍ਰੰਤੂ ਬਾਦਲ ਪਰਿਵਾਰ ਖ਼ੁਦ ਨੂੰ ਮੁਕਾਬਲੇ 'ਚ ਦਿਖਾਉਣ ਦੀ ਹੁਸ਼ਿਆਰੀ ਕਰ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਲਈ ਬਾਦਲ ਟੱਬਰ ਸਭ ਤੋ ਵੱਧ ਜ਼ਿੰਮੇਵਾਰ ਹੈ ।

ਬਾਦਲਾਂ ਦੀ ਸਿਆਸੀ ਸਟੇਜ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਸੰਬੋਧਨ ਕੀਤੇ ਜਾਣ 'ਤੇ ਵੀ ਇਤਰਾਜ਼ ਕਰਦਿਆਂ ਮਾਨ ਨੇ ਕਿਹਾ ਕਿ ਗੁਰੂਧਾਮਾਂ 'ਤੇ ਕਬਜ਼ੇ ਕਰਨ ਦੇ ਮਾਮਲੇ 'ਚ ਅੱਜ ਬਾਦਲ ਪਰਿਵਾਰ 'ਮਸੰਦਾਂ' ਵਾਲੀ ਭੂਮਿਕਾ ਵਿੱਚ ਹੈ। ਪਰ ਚੰਗੀ ਗੱਲ ਇਹ ਹੈ ਕਿ ਸਮੁੱਚਾ ਪੰਥ ਅਤੇ ਪੰਜਾਬ ਬਾਦਲਾਂ ਦੀ ਅਸਲੀਅਤ ਬਾਰੇ ਡੂੰਘਾਈ ਤੱਕ ਜਾਣ ਚੁੱਕਿਆ ਹੈ।

ਮਾਨ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਮਾਫ਼ੀਆ ਦੇ ਖ਼ਾਤਮੇ ਲਈ ਰੇਤ ਖਣਨ (ਸੈਂਡ ਮਾਈਨਿੰਗ) ਕਾਰਪੋਰੇਸ਼ਨ  ਅਤੇ ਸ਼ਰਾਬ ਕਾਰਪੋਰੇਸ਼ਨ ਬਣਾਉਣ ਦੇ ਵਾਅਦੇ ਦੀ ਖਿੱਲੀ ਉਡਾਉਂਦੇ ਹੋਏ ਕਿਹਾ ਕਿ ਇਹ ਤਾਂ 'ਦੁੱਧ ਦੀ ਰਾਖੀ ਬਿੱਲਾ ਬਿਠਾਉਣ' ਵਰਗਾ ਹਾਸੋਹੀਣਾ ਵਾਅਦਾ ਹੈ।

ਭਗਵੰਤ ਮਾਨ ਨੇ ਕਿਹਾ ਕਿ ਪੰਥ ਅਤੇ ਪੰਜਾਬ 'ਚ ਬਾਦਲ ਦਲ ਲਈ ਕੋਈ ਜਗਾ ਨਹੀਂ ਬਚੀ, ਕਿਉਂਕਿ ਇਨਾਂ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਮੇਤ ਬਹੁਭਾਂਤੀ ਮਾਫ਼ੀਆ ਵਰਗੇ ਪੱਕੇ ਦਾਗ਼ ਲੱਗ ਚੁੱਕੇ ਹਨ, ਜਿਨਾਂ ਨੂੰ ਮਿਟਾਉਣ ਲਈ ਬਾਦਲ ਐਂਡ ਕੰਪਨੀ ਨੂੰ ਕਈ ਪੁਸ਼ਤਾਂ ਤੱਕ ਪਸ਼ਚਾਤਾਪ ਕਰਨਾ ਪਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Advertisement
ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Embed widget