ਬੇਅਦਬੀਆਂ 'ਚ ਬਾਦਲਾਂ ਦਾ ਸਿੱਧਾ ਹੱਥ, ਹੁਣ ਕੈਪਟਨ ਲਵੇ ਐਕਸ਼ਨ: ਸੁਖਪਾਲ ਖਹਿਰਾ ਦਾ ਦਾਅਵਾ
ਏਬੀਪੀ ਸਾਂਝਾ | 30 May 2019 01:53 PM (IST)
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਦਾਖਲ ਚਾਰਜਸ਼ੀਟ ਤੋਂ ਇਹ ਸਾਬਤ ਹੋ ਗਿਆ ਹੈ ਕਿ ਬੇਅਦਬੀਆਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿੱਧਾ ਹੱਥ ਸੀ। ਹੁਣ ਸੁਖਬੀਰ ਬਾਦਲ 'ਤੇ ਕੇਸ ਦਰਜ ਕਰਕੇ ਇਸ ਮਾਮਲੇ ਦੀ ਅੱਗੇ ਜਾਂਚ ਕਰਨੀ ਚਾਹੀਦੀ ਹੈ।
ਪੁਰਾਣੀ ਤਸਵੀਰ
ਜਲੰਧਰ: ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਬੇਅਦਬੀ ਤੇ ਗੋਲੀ ਕਾਂਡ ਦੀ ਜਾਂਚ ਕਰ ਰਹੀ ਐਸਆਈਟੀ ਵੱਲੋਂ ਦਾਖਲ ਚਾਰਜਸ਼ੀਟ ਤੋਂ ਇਹ ਸਾਬਤ ਹੋ ਗਿਆ ਹੈ ਕਿ ਬੇਅਦਬੀਆਂ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਸਿੱਧਾ ਹੱਥ ਸੀ। ਹੁਣ ਸੁਖਬੀਰ ਬਾਦਲ 'ਤੇ ਕੇਸ ਦਰਜ ਕਰਕੇ ਇਸ ਮਾਮਲੇ ਦੀ ਅੱਗੇ ਜਾਂਚ ਕਰਨੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਚਾਰਜਸ਼ੀਟ ਵਿੱਚ ਸਾਫ ਹੋ ਗਿਆ ਹੈ ਕਿ ਸੁਖਬੀਰ ਬਾਦਲ, ਉਸ ਵੇਲੇ ਦੇ ਡੀਜੀਪੀ ਸੁਮੇਧ ਸੈਣੀ ਗੋਲੀਆਂ ਚਲਵਾਉਣ ਲਈ ਜ਼ਿੰਮੇਵਾਰ ਹਨ। ਹੁਣ ਜਦਕਿ ਸਭ ਕੁਝ ਸਾਫ ਹੋ ਗਿਆ ਹੈ ਤਾਂ ਸਖਤ ਐਕਸ਼ਨ ਹੋਣਾ ਚਾਹੀਦਾ ਹੈ। ਖਹਿਰਾ ਨੇ ਬਾਦਲ ਤੇ ਕੈਪਟਨ ਦੀ ਮਿਲੀਭੁਗਤ ਦੀ ਗੱਲ ਵੀ ਦੁਹਰਾਈ। ਖਹਿਰਾ ਨੇ ਕਿਹਾ ਕਿ ਕੈਪਟਨ ਵੀ ਇਹੋ ਚਾਹੁੰਦੇ ਸੀ ਕਿ ਸੁਖਬੀਰ ਬਾਦਲ ਦੇ ਨਾਂ ਵਾਲੀ ਚਾਰਜਸ਼ੀਟ ਚੋਣਾਂ ਦੌਰਾਨ ਨਾ ਦਾਇਰ ਕੀਤੀ ਜਾਵੇ। ਆਈਜੀ ਕੁੰਵਰ ਵਿਜੇ ਪ੍ਰਤਾਪ ਤਾਂ ਐਸਆਈਟੀ ਦੇ ਇੱਕ ਮੈਂਬਰ ਸਨ, ਚਾਰਜਸ਼ੀਟ ਜੇਕਰ ਤਿਆਰ ਹੀ ਸੀ ਤਾਂ ਚੋਣਾਂ ਦੌਰਾਨ ਵੀ ਦਾਇਰ ਕੀਤੀ ਜਾ ਸਕਦੀ ਸੀ। ਇਸ ਲਈ ਕੈਪਟਨ ਵੀ ਨਹੀਂ ਚਾਹੁੰਦੇ ਸੀ ਕਿ ਚੋਣਾਂ ਵਿੱਚ ਅਕਾਲੀ ਦਲ ਨੂੰ ਕੋਈ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਹੁਣ ਕੁੰਵਰ ਵਿਜੇ ਪ੍ਰਤਾਪ ਦੇ ਐਸਆਈਟੀ ਜੁਆਇਨ ਕਰਨ ਦੇ ਅਗਲੇ ਦਿਨ ਹੀ ਚਾਲਾਨ ਪੇਸ਼ ਹੋ ਗਿਆ ਜਿਸ ਵਿੱਚ ਸੁਖਬੀਰ ਬਾਦਲ 'ਤੇ ਸਵਾਰ ਖੜ੍ਹੇ ਕੀਤੇ ਗਏ ਹਨ। ਖਹਿਰਾ ਨੇ ਕਿਹਾ ਕਿ ਨਵਜੋਤ ਸਿੱਧੂ ਦੀ ਗੱਲ ਬਿਲਕੁਲ ਠੀਕ ਹੈ ਕਿ ਦੋਵੇਂ ਮਿਲੇ ਹੋਏ ਹਨ।