ਪੜਚੋਲ ਕਰੋ

ਪਰਗਟ ਸਿੰਘ ਦੇ ਬਾਦਲਾਂ ਨੂੰ ਤਿੱਖੇ ਸਵਾਲ? ਘਰ ਦੇ ਭੇਤੀ ਨੇ ਮੰਗਿਆ ਹਿਸਾਬ

ਪੰਜਾਬ ਦੇ ਸੁਲਝੇ ਹੋਏ ਸਿਆਸਤਦਾਨ ਵਜੋਂ ਜਾਣੇ ਜਾਂਦੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਿੱਖੇ ਸਵਾਲ ਕੀਤੇ ਹਨ। ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਵਿੱਚ ਆਏ ਪਰਗਟ ਸਿੰਘ ਨੇ ਸਵਾਲ ਕੀਤਾ ਹੈ ਕਿ ਕਿ ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿੱਚ ਕਿਵੇਂ ਬਚਿਆ? ਇਸ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ।

ਚੰਡੀਗੜ੍ਹ: ਪੰਜਾਬ ਦੇ ਸੁਲਝੇ ਹੋਏ ਸਿਆਸਤਦਾਨ ਵਜੋਂ ਜਾਣੇ ਜਾਂਦੇ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਤਿੱਖੇ ਸਵਾਲ ਕੀਤੇ ਹਨ। ਅਕਾਲੀ ਦਲ ਨੂੰ ਅਲਵਿਦਾ ਕਹਿ ਕਾਂਗਰਸ ਵਿੱਚ ਆਏ ਪਰਗਟ ਸਿੰਘ ਨੇ ਸਵਾਲ ਕੀਤਾ ਹੈ ਕਿ ਕਿ ਡੇਰਾ ਮੁਖੀ ਸਵਾਂਗ ਰਚਣ ਦੇ ਮਾਮਲੇ ਵਿੱਚ ਕਿਵੇਂ ਬਚਿਆ? ਇਸ ਬਾਰੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਮੀਡੀਆ ਵਿੱਚ ਛਪੀਆਂ ਰਿਪੋਰਟਾਂ ਮੁਤਾਬਕ ਪਰਗਟ ਸਿੰਘ ਨੇ ਕਿਹਾ ਕਿ ਡੇਰਾ ਮੁਖੀ ਖ਼ਿਲਾਫ਼ ਸਾਲ 2007 ’ਚ ਸਵਾਂਗ ਰਚਣ ਦਾ ਮਾਮਲਾ ਦਰਜ ਹੋਇਆ ਸੀ ਪਰ ਉਸ ਵਿਰੁੱਧ ਚਲਾਨ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਆਖਿਆ ਕਿ ਬਾਦਲ ਸਰਕਾਰ ਨੇ ਡੇਰਾ ਮੁਖੀ ਵਿਰੁੱਧ ਪੰਜ ਸਾਲ ਤੱਕ ਚਲਾਨ ਪੇਸ਼ ਕਰਨ ਦੀ ਥਾਂ ਕੇਸ ਰੱਦ ਕਰਨ ਦੀ ਅਰਜ਼ੀ ਕਿਉਂ ਦਾਇਰ ਕੀਤੀ ਸੀ? ਉਨ੍ਹਾਂ ਆਖਿਆ ਕਿ 2007 ਵਿੱਚ ਗ੍ਰਹਿ ਵਿਭਾਗ ਮੁੱਖ ਮੰਤਰੀ ਹੁੰਦਿਆਂ ਪ੍ਰਕਾਸ਼ ਸਿੰਘ ਬਾਦਲ ਕੋਲ ਸੀ ਤੇ ਫਿਰ 2009 ਵਿੱਚ ਉਪ ਮੁੱਖ ਮੰਤਰੀ ਬਣਨ ’ਤੇ ਇਹ ਵਿਭਾਗ ਸੁਖਬੀਰ ਸਿੰਘ ਬਾਦਲ ਕੋਲ ਚਲਾ ਗਿਆ। ਉਨ੍ਹਾਂ ਕਿਹਾ ਕਿ ਇੰਨੇ ਚਰਚਿਤ ਕੇਸ ’ਚ ਚਲਾਨ ਪੇਸ਼ ਨਾ ਹੋਣਾ ਸ਼ੰਕੇ ਖੜ੍ਹੇ ਕਰਦਾ ਹੈ। ਉਨ੍ਹਾਂ ਆਖਿਆ ਕਿ ਜੇਕਰ ਅਕਾਲੀ ਦਲ ਦੀ ਸਰਕਾਰ ਨੇ 2007 ਵਿੱਚ ਡੇਰਾ ਮੁਖੀ ’ਤੇ ਸ਼ਿਕੰਜਾ ਕੱਸਿਆ ਹੁੰਦਾ ਤਾਂ ਬੇਅਦਬੀ ਵਰਗੀਆਂ ਘਟਨਾਵਾਂ ਨਾ ਵਾਪਰਦੀਆਂ। ਉਨ੍ਹਾਂ ਕਿਹਾ ਕਿ ਪੰਜਾਬ ਤੇ ਖ਼ਾਸ ਕਰਕੇ ਸਿੱਖ ਭਾਈਚਾਰੇ ਨੂੰ 2007 ਤੋਂ ਬਾਅਦ ਵਾਪਰੀਆਂ ਸਾਰੀਆਂ ਘਟਨਾਵਾਂ ਨੂੰ ਜੋੜ ਕੇ ਦੇਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੁਸ਼ਾਕ ਦਾ ਮਾਮਲਾ ਇੰਨਾ ਗਰਮਾਇਆ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਸਾਰੀ ਤਾਕਤ ਸਫਾਈ ਦੇਣ ’ਤੇ ਲਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੁਸ਼ਾਕ ਬਾਰੇ ਜਾਂਚ ਕਿਉਂ ਨਹੀਂ ਕੀਤੀ ਗਈ। ਉਨ੍ਹਾਂ ਆਖਿਆ ਕਿ ਪੰਜਾਬ ਪੁਲਿਸ ਨੇ ਚੁੱਪ-ਚੁਪੀਤੇ 27 ਜਨਵਰੀ, 2012 ਨੂੰ ਬਠਿੰਡਾ ਅਦਾਲਤ ਵਿੱਚ ਕੇਸ ਰੱਦ ਕਰਨ ਦੀ ਅਰਜ਼ੀ ਦਾਇਰ ਕਰ ਦਿੱਤੀ, ਜਿਸ ਨੂੰ ਅਦਾਲਤ ਨੇ ਅਗਸਤ 2014 ਵਿੱਚ ਸਵੀਕਾਰ ਕਰ ਲਿਆ। ਜਦਕਿ ਹਾਈਕੋਰਟ ਵਿੱਚ ਆਈਜੀ ਪੱਧਰ ਦੇ ਅਧਿਕਾਰੀ ਨੇ ਇਹ ਹਲਫ਼ਨਾਮਾ ਦਾਇਰ ਕੀਤਾ ਸੀ ਕਿ ਡੇਰਾ ਮੁਖੀ ਵਿਰੁੱਧ ਪੁਖ਼ਤਾ ਲੋੜੀਂਦੇ ਸਬੂਤ ਹਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਨੇ ਸਾਲ 2009 ਤੇ 2014 ਦੀਆਂ ਲੋਕ ਸਭਾ ਚੋਣਾਂ ਤੇ 2012 ਤੇ 2017 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਡੇਰਾ ਸਮਰੱਥਕਾਂ ਦੀਆਂ ਵੋਟਾਂ ਦੀ ਖਾਤਰ ਡੇਰਾ ਮੁਖੀ ਨੂੰ ਬਚਾਇਆ ਸੀ।

ਟਾਪ ਹੈਡਲਾਈਨ

ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
YouTube 'ਤੇ ਕਿਵੇਂ ਹੋਵੋ ਵਾਇਰਲ ! ਇਹ 5 AI ਟੂਲ ਕਰਨਗੇ ਤੁਹਾਡੀ ਮਦਦ
Embed widget