ਪੜਚੋਲ ਕਰੋ

ਬਾਦਲ ਕਿੰਨਾ ਕੁ ਚਿਰ ਬਚਾਉਣਗੇ ਹਰਸਿਮਰਤ ਦੀ ਵਜ਼ੀਰੀ! ਭਗਵੰਤ ਨੇ ਦਿੱਲੀ ਪਹੁੰਚ ਕੇ ਪੁੱਛਿਆ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ (ਬਾਦਲ) ਵੱਲੋਂ ਯੂ-ਟਰਨ ਲੈਂਦੇ ਹੋਏ ਭਾਜਪਾ ਨੂੰ ਹਮਾਇਤ ਕਰਨ ਦੇ ਮੁੱਦੇ 'ਤੇ ਦਿੱਲੀ ਵਿੱਚ ਪਹੁੰਚ ਘੇਰਿਆ। ਉਨ੍ਹਾਂ ਕਿਹਾ ਕਿ ਚਾਰ ਦਿਨ ਪਹਿਲਾਂ ਵਿਵਾਦਤ ਸੀਏਏ ਦੇ ਮੁੱਦੇ 'ਤੇ ਦਿੱਲੀ 'ਚ ਭਾਜਪਾ ਨਾਲ ਮਿਲ ਕੇ ਚੋਣਾਂ ਨਾ ਲੜਨ ਦੀ ਘੁਰਕੀ ਮਾਰਨ ਵਾਲੇ ਬਾਦਲਾਂ ਦਾ ਇਸ ਤਰ੍ਹਾਂ ਭਾਜਪਾ ਖ਼ਾਸ ਕਰ ਕੇ ਮੋਦੀ-ਅਮਿਤ ਸ਼ਾਹ ਦੇ ਪੈਰਾਂ 'ਚ ਡਿੱਗਣਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਵਜ਼ੀਰੀ ਬਚਾਉਣ ਦੀ ਆਖ਼ਰੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਇਸ ਨਿੱਜੀ ਲਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਿੱਟੀ 'ਚ ਰੋਲ ਦਿੱਤਾ ਹੈ।

ਨਵੀਂ ਦਿੱਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਿੱਲੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ (ਬਾਦਲ) ਵੱਲੋਂ ਯੂ-ਟਰਨ ਲੈਂਦੇ ਹੋਏ ਭਾਜਪਾ ਨੂੰ ਹਮਾਇਤ ਕਰਨ ਦੇ ਮੁੱਦੇ 'ਤੇ ਦਿੱਲੀ ਵਿੱਚ ਪਹੁੰਚ ਘੇਰਿਆ। ਉਨ੍ਹਾਂ ਕਿਹਾ ਕਿ ਚਾਰ ਦਿਨ ਪਹਿਲਾਂ ਵਿਵਾਦਤ ਸੀਏਏ ਦੇ ਮੁੱਦੇ 'ਤੇ ਦਿੱਲੀ 'ਚ ਭਾਜਪਾ ਨਾਲ ਮਿਲ ਕੇ ਚੋਣਾਂ ਨਾ ਲੜਨ ਦੀ ਘੁਰਕੀ ਮਾਰਨ ਵਾਲੇ ਬਾਦਲਾਂ ਦਾ ਇਸ ਤਰ੍ਹਾਂ ਭਾਜਪਾ ਖ਼ਾਸ ਕਰ ਕੇ ਮੋਦੀ-ਅਮਿਤ ਸ਼ਾਹ ਦੇ ਪੈਰਾਂ 'ਚ ਡਿੱਗਣਾ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਦੀ ਵਜ਼ੀਰੀ ਬਚਾਉਣ ਦੀ ਆਖ਼ਰੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਇਸ ਨਿੱਜੀ ਲਾਲਸਾ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਿੱਟੀ 'ਚ ਰੋਲ ਦਿੱਤਾ ਹੈ। ਦਿੱਲੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਉਮੀਦਵਾਰ ਗਰੀਸ ਸੋਨੀ ਦੇ ਹੱਕ ਵਿਚ ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਸੁਖਬੀਰ ਸਿੰਘ ਬਾਦਲ ਨੂੰ ਪੁੱਛਿਆ ਕਿ ਕੀ ਭਾਜਪਾ ਨੇ ਸੀਏਏ ਸਬੰਧੀ ਉਨ੍ਹਾਂ (ਅਕਾਲੀ ਦਲ) ਦੀ ਇਹ ਮੰਗ ਮੰਨ ਲਈ ਹੈ, ਜਿਸ ਕਾਰਨ ਅਕਾਲੀ ਦਲ ਨੇ ਪਿਛਲੇ ਹਫ਼ਤੇ ਦਿੱਲੀ ਵਿਧਾਨ ਸਭਾ ਚੋਣਾਂ ਭਾਜਪਾ ਨਾਲ ਮਿਲ ਕੇ ਲੜਨ ਤੋਂ ਇਨਕਾਰ ਕਰ ਦਿੱਤਾ ਸੀ? ਭਗਵੰਤ ਮਾਨ ਨੇ ਕਿਹਾ ਕਿ ਹਰਸਿਮਰਤ ਬਾਦਲ ਦੀ ਡਗਮਗਾ ਰਹੀ ਕੁਰਸੀ ਨੂੰ ਬਚਾਉਣ ਲਈ ਬਾਦਲ ਪਰਿਵਾਰ ਆਪਣੀ ਨੈਤਿਕਤਾ ਦੇ ਨਾਲ-ਨਾਲ ਪਾਰਟੀ ਦੇ ਸਿਧਾਂਤਾਂ ਨੂੰ ਵੀ ਛਿੱਕੇ ਟੰਗ ਰਹੇ ਹਨ। ਭਗਵੰਤ ਮਾਨ ਨੇ ਪੁੱਛਿਆ ਕਿ ਕੀ ਸੁਖਬੀਰ ਬਾਦਲ ਜਾਂ ਪ੍ਰਕਾਸ਼ ਸਿੰਘ ਬਾਦਲ ਪੰਜਾਬ ਤੇ ਆਪਣੀ ਪਾਰਟੀ (ਅਕਾਲੀ ਦਲ) ਦੇ ਲੋਕਾਂ ਨੂੰ ਦੱਸ ਸਕਣਗੇ ਕਿ ਹਰਸਿਮਰਤ ਦੀ ਵਜ਼ੀਰੀ ਲਈ ਹੋਰ ਕਿੰਨੀ ਵਾਰ ਸਟੈਂਡ ਬਦਲਣਗੇ। ਭਗਵੰਤ ਮਾਨ ਨੇ ਕਿਹਾ ਕਿ ਪਹਿਲਾ ਪੰਜਾਬ ਦੇ ਹਿੱਤ ਗਹਿਣੇ ਧਰ ਕੇ ਬਾਦਲ ਪਰਿਵਾਰ ਨੇ ਆਪਣੀ ਨੂੰਹ ਰਾਣੀ ਨੂੰ ਮੰਤਰੀ ਦੀ ਕੁਰਸੀ 'ਤੇ ਬਿਠਾਇਆ, ਹੁਣ ਜਦ ਬਾਦਲਾਂ ਕੋਲੋਂ ਪੰਜਾਬ ਦੀ ਸੱਤਾ ਖੁੱਸ ਗਈ ਤਾਂ ਇਸ ਟੱਬਰ ਨੇ ਆਪਣੀ ਪਾਰਟੀ ਦਾ ਹੀ ਸੌਦਾ ਕਰ ਲਿਆ। ਭਗਵੰਤ ਮਾਨ ਨੇ ਕਿਹਾ ਕਿ ਬਾਦਲ-ਭਾਜਪਾ ਨਾਪਾਕ ਗੱਠਜੋੜ ਵੈਂਟੀਲੇਟਰ 'ਤੇ ਜਾ ਚੁੱਕਾ ਹੈ, ਬਸ ਹੁਣ ਰਸਮੀ ਐਲਾਨ ਬਾਕੀ ਹੈ, ਜੋ ਦਿੱਲੀ ਚੋਣਾਂ ਤੋਂ ਬਾਅਦ ਹਰਸਿਮਰਤ ਬਾਦਲ ਦੀ ਛੁੱਟੀ ਨਾਲ ਹੋ ਜਾਵੇਗਾ। ਇਸ ਲਈ ਜੇਕਰ ਬਾਦਲ ਪਰਿਵਾਰ 'ਚ ਜਰਾ-ਜਿੰਨੀ ਵੀ ਜ਼ਮੀਰ ਜਿੰਦਾ ਬਚੀ ਹੈ ਤਾਂ ਉਹ ਭਾਜਪਾ ਨਾਲੋਂ ਨਾਤਾ ਤੋੜ ਕੇ ਦਿੱਲੀ ਚੋਣਾਂ 'ਚ ਨਫ਼ਰਤ ਦੀ ਸਿਆਸਤ ਕਰ ਰਹੀ ਭਾਜਪਾ ਨੂੰ ਕਰਾਰੀ ਹਾਰ 'ਚ ਹਿੱਸਾ ਪਾਉਣ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
ਈ-ਰਿਕਸ਼ਾ ‘ਚ ਮਿਲਿਆ ਮੀਟ! ਮੱਚੀ ਹਫੜਾ-ਦਫੜੀ, ਬਣਿਆ ਤਣਾਅ ਦਾ ਮਾਹੌਲ
Embed widget