ਪੜਚੋਲ ਕਰੋ

ਸੱਤਾ ਤੋਂ ਬਾਹਰ ਹੁੰਦਿਆਂ ਹੀ ਬਾਦਲਾਂ ਕਿਉਂ ਯਾਦ ਆਉਂਦੇ ਪੰਜਾਬ ਦੇ ਮੁੱਦੇ? 'ਆਪ' ਨੇ ਉਠਾਏ ਵੱਡੇ ਸਵਾਲ

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਤਲਵੰਡੀ ਸਾਬੋ ਤੋਂ ਵਿਧਾਇਕ ਤੇ ਮੁੱਖ ਬੁਲਾਰਾ ਪ੍ਰੋ. ਬਲਜਿੰਦਰ ਕੌਰ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਖਰੀਆਂ-ਖਰੀਆਂ ਸੁਣਾਈਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ਹੱਥ ਵਿੱਚੋਂ ਖਿਸਕਦਿਆਂ ਹੀ ਬਾਦਲਾਂ ਨੂੰ ਪਾਣੀ, ਪੰਜਾਬੀ ਬੋਲਦੇ ਇਲਾਕੇ, ਐਸਵਾਈਐਲ ਤੇ ਚੰਡੀਗੜ੍ਹ ਵਰਗੇ ਮੁੱਦੇ ਯਾਦ ਆ ਜਾਂਦੇ ਹਨ।

ਸੱਤਾ ਤੋਂ ਬਾਹਰ ਹੁੰਦਿਆਂ ਹੀ ਬਾਦਲਾਂ ਕਿਉਂ ਯਾਦ ਆਉਂਦੇ ਪੰਜਾਬ ਦੇ ਮੁੱਦੇ? 'ਆਪ' ਨੇ ਉਠਾਏ ਵੱਡੇ ਸਵਾਲ

ਬਾਦਲ ਵੱਲੋਂ ਮਾਘੀ ਮੇਲੇ ਦੀ ਸਿਆਸੀ ਕਾਨਫਰੰਸ ਵਿੱਚ ਦਿੱਤੇ ਵੱਡੇ-ਵੱਡੇ ਬਿਆਨਾਂ 'ਤੇ ਬੋਲਦਿਆਂ ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਜਿਸ ਤਰ੍ਹਾਂ ਬਾਦਲ ਸਟੇਜਾਂ ਤੋਂ ਖੜ੍ਹ ਕੇ ਇਨ੍ਹਾਂ ਮੁੱਦਿਆਂ ਨੂੰ ਚੁੱਕਦੇ ਹਨ, ਜੇਕਰ ਸਿਆਸੀ ਰੋਟੀਆਂ ਨਾ ਸੇਕ ਕੇ ਇਨ੍ਹਾਂ ਮੁੱਦਿਆਂ ਨੂੰ ਗੰਭੀਰਤਾ ਨਾਲ ਵਿਚਾਰਿਆ ਜਾਂਦਾ ਤਾਂ ਇਹ ਕਦੋਂ ਦੇ ਹੱਲ ਹੋ ਜਾਂਦੇ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਪੰਜਾਬ ਦੀ ਹੋਈ ਦੁਰਦਸ਼ਾ ਲਈ ਬਰਾਬਰ ਦੀ ਜ਼ਿੰਮੇਵਾਰ ਹਨ। ਪ੍ਰੋ. ਬਲਜਿੰਦਰ ਕੌਰ ਨੇ ਕਿਹਾ ਕਿ ਬਾਦਲਾਂ ਨੇ ਲੰਬੇ ਸਮੇਂ ਤੱਕ ਪੰਜਾਬ ਦੀ ਸੱਤਾ ਉੱਤੇ ਕਬਜ਼ਾ ਰੱਖਿਆ ਹੈ, ਪਰ ਕਦੇ ਵੀ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦਾ ਹੀਲਾ ਨਹੀਂ ਕੀਤਾ ਬਲਕਿ ਆਪਣੇ ਸਿਆਸੀ ਫ਼ਾਇਦੇ ਲਈ ਇਨ੍ਹਾਂ ਮੁੱਦਿਆਂ ਨੂੰ ਹਮੇਸ਼ਾ ਲਟਕਾ ਕੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਬਾਦਲ ਪੰਜਾਬ ਦੇ ਮੁੱਦਿਆਂ ਲਈ ਗੰਭੀਰ ਹੁੰਦੇ ਤਾਂ ਅੱਜ ਪੰਜਾਬ ਦਾ ਇਨ੍ਹਾਂ ਬੁਰਾ ਹਾਲ ਨਾ ਹੁੰਦਾ ਤੇ ਨਾ ਹੀ ਲੋਕ ਅਕਾਲੀ ਦਲ ਨੂੰ ਨਫ਼ਰਤ ਕਰਦੇ। ਪ੍ਰੋ. ਬਲਜਿੰਦਰ ਕੌਰ ਨੇ ਪੁੱਛਿਆ ਕਿ ਸੱਤਾ ਵਿੱਚੋਂ ਬਾਹਰ ਹੁੰਦਿਆਂ ਹੀ ਬਾਦਲਾਂ ਨੂੰ ਪੰਜਾਬ ਦੇ ਮੁੱਦੇ ਕਿਉਂ ਯਾਦ ਆਉਂਦੇ ਹਨ? ਉਨ੍ਹਾਂ ਕਿਹਾ ਕਿ ਬਾਦਲ ਸਾਹਿਬ ਦੱਸ ਸਕਦੇ ਹਨ ਕਿ ਜਿਸ ਸਮੇਂ ਪੰਜਾਬ ਵਿੱਚ ਅਕਾਲੀ-ਭਾਜਪਾ, ਰਾਜਸਥਾਨ ਤੇ ਹਰਿਆਣਾ ਵਿੱਚ ਭਾਜਪਾ ਤੇ ਇੱਥੋਂ ਤੱਕ ਕੀ ਕੇਂਦਰ ਵਿੱਚ ਵੀ ਅਕਾਲੀ-ਭਾਜਪਾ ਸਰਕਾਰ ਸੀ ਤਾਂ ਉਸ ਸਮੇਂ ਇਨ੍ਹਾਂ ਗੰਭੀਰ ਮੁੱਦਿਆਂ ਨੂੰ ਹੱਲ ਕਰਨ ਦਾ ਕੋਈ ਸੁਹਿਰਦ ਯਤਨ ਕਿਉਂ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਦਲ ਦਾ ਪੰਜਾਬ ਪ੍ਰਤੀ ਪਿਆਰ ਸਿਰਫ਼ ਢੌਂਗ ਮਾਤਰ ਹੀ ਹੈ ਤੇ ਉਨ੍ਹਾਂ ਦਾ ਮੁੱਖ ਮੰਤਵ ਸਿਰਫ਼ ਸੱਤਾ ਹਾਸਲ ਕਰਨਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਅਕਾਲੀ ਦਲ ਦੀਆਂ ਪੰਜਾਬ ਵਿਰੋਧੀ ਨੀਤੀਆਂ ਕਾਰਨ ਹੀ ਪੰਜਾਬ ਕੋਲੋਂ ਚੰਡੀਗੜ੍ਹ, ਪੰਜਾਬੀ ਬੋਲਦੇ ਇਲਾਕੇ, ਪਾਣੀ ਤੇ ਹੋਰ ਸਰੋਤ ਖੋਹ ਲਏ ਗਏ ਸਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਦਿਆਂ ਲਈ ਆਵਾਜ਼ ਬੁਲੰਦ ਕਰਦੀ ਰਹੇਗੀ।

ਟਾਪ ਹੈਡਲਾਈਨ

Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Tarn Taran 'ਚ ਘਰੇਲੂ ਵਿਵਾਦ ਕਾਰਨ ਪਤਨੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ , ਪਤੀ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਆਰੋਪ  
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Fazilka News : ਮਾਤਮ 'ਚ ਬਦਲੀਆਂ ਜਨਮ ਦਿਨ ਦੀਆਂ ਖੁਸ਼ੀਆਂ , DJ ਬੰਦ ਹੋਣ ਤੋਂ ਨਾਰਾਜ਼ ਨੌਜਵਾਨ ਨੇ ਚੁੱਕਿਆ ਗ਼ਲਤ ਕਦਮ 
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 
Barnala ਦੀ ਅਨਾਜ ਮੰਡੀ ਕੋਲੋਂ 22 ਸਾਲਾਂ ਨੌਜਵਾਨ ਦੀ ਸ਼ੱਕੀ ਹਾਲਾਤਾਂ 'ਚ ਮਿਲੀ ਲਾਸ਼ ,ਪਰਿਵਾਰ ਵੱਲੋਂ ਕਤਲ ਦਾ ਖਦਸ਼ਾ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget