ਮਾਨ ਵੱਲੋਂ ਜਾਰੀ ਬਿਆਨ 'ਚ ਉਨ੍ਹਾਂ ਕਿਹਾ ਹੈ ਕਿ ਸੰਸਦ ਦਾ ਇਹ ਇਜਲਾਸ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਦੀ ਪਰਖ ਕਰੇਗਾ ਕਿ ਉਹ ਪੰਜਾਬ ਨਾਲ ਖੜ੍ਹਦੇ ਹਨ ਜਾਂ ਵਜ਼ੀਰੀਆਂ-ਬੇਵੱਸੀਆਂ ਅੱਗੇ ਪੰਜਾਬ ਤੇ ਪੰਜਾਬ ਦੀ ਕਿਰਸਾਨੀ ਵਿਰੁੱਧ ਭੁਗਤਦੇ ਹਨ?
ਮਾਨ ਅਨੁਸਾਰ,
ਖੇਤੀ ਆਰਡੀਨੈਸ ਪੇਸ਼ ਹੋਣ ਵਾਲੇ ਦਿਨ ਜਿਵੇਂ ਸੁਖਬੀਰ ਬਾਦਲ ਤੇ ਹਰਸਿਮਰਤ ਬਾਦਲ ਉਤੇ ਸਾਰੇ ਪੰਜਾਬ ਦੀ ਬਾਹਰੋ ਨਜ਼ਰ ਰਹੇਗੀ ਉਵੇਂ ਮੈਂ ਪਾਰਲੀਮੈਂਟ ਦੇ ਅੰਦਰ ਰਖਾਂਗਾ ਅਤੇ ਦੱਸਾਂਗਾ ਕਿ ਇਹ ਪਾਰਟੀ ਪੰਜਾਬ ਦੇ ਹਿੱਤ ਵਿੱਚ ਭੁਗਤੀ ਹੈ ਜਾਂ ਵਿਰੋਧ ਵਿਚ।-