ਲੁਧਿਆਣ: ਟ੍ਰਾਂਜੈਕਸ਼ਨ ਟੈਂਡਰ ਘੁਟਾਲੇ 'ਚ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਪੁਲਿਸ ਰਿਮਾਂਡ ਦੋ ਹੋਰ ਦਿਨਾਂ ਲਈ ਵਧਿਆ। ਇਸ ਦੇ ਨਾਲ ਹੀ ਆਸ਼ੂ ਦੇ ਭਗੌੜੇ ਪੀ.ਏ ਮੀਨੂੰ ਪੰਕਜ ਮਲਹੋਤਰਾ ਦੀ ਜ਼ਮਾਨਤ ਪਟੀਸ਼ਨ ਲੁਧਿਆਣਾ ਦੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ।
ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਪੁਲਿਸ ਰਿਮਾਂਡ ਦੋ ਹੋਰ ਦਿਨਾਂ ਲਈ ਵਧਿਆ।ਇਸ ਤੋਂ ਪਹਿਲਾਂ ਅਦਾਲਤ ਨੇ ਆਸ਼ੂ ਨੂੰ ਚਾਰ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਸੀ। ਜਿਸ ਦੇ ਖ਼ਤਮ ਹੋਣ ਮਗਰੋਂ ਅਦਾਲਤ ਨੇ 27 ਅਗਸਤ ਨੂੰ ਆਸ਼ੂ ਨੂੰ ਦੋ ਹੋਰ ਦਿਨਾਂ ਦੇ ਰਿਮਾਂਡ 'ਤੇ ਭੇਜ ਦਿੱਤਾ।ਅੱਜ ਮੁੜ ਤੋਂ ਅਦਾਲਤ 'ਚ ਪੇਸ਼ੀ ਮਗਰੋਂ ਆਸ਼ੂ ਨੂੰ ਦੋ ਹੋਰ ਦਿਨਾਂ ਲਈ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਦੱਸ ਦਈਏ ਕਿ ਬੀਤੇ ਸੋਮਵਾਰ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਲੁਧਿਆਣਾ ਦੀ ਦਾਣਾ ਮੰਡੀ ਵਿੱਚ ਅਨਾਜ ਦੀ ਢੋਆ-ਢੁਆਈ ਦੇ ਟੈਂਡਰ ਘੁਟਾਲੇ ਦੇ ਸਬੰਧ ਵਿੱਚ ਸਾਬਕਾ ਖੁਰਾਕ ਤੇ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ। ਇਸ ਤੋਂ ਪਹਿਲਾਂ ਜੂਨ ਵਿੱਚ ਵਿਜੀਲੈਂਸ ਨੇ ਭ੍ਰਿਸ਼ਟਾਚਾਰ ਦੇ ਦੋਸ਼ ਵਿੱਚ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ