ਚਿੱਟੇ ਨਾਲ ਫੜ੍ਹੀ ਗਈ ਅਮਨਦੀਪ ਕੌਰ ਦੀ ਜ਼ਮਾਨਤ ਰੱਦ, ਤਸਕਰੀ ਤੇ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕਿਹਾ- ਜਾਵਾਂਗੇ ਹਾਈਕੋਰਟ
ਵਿਜੀਲੈਂਸ ਬਿਊਰੋ ਦੀ ਟੀਮ ਨੇ ਅਮਨਦੀਪ ਨੂੰ 26 ਮਈ ਨੂੰ ਪਿੰਡ ਬਾਦਲ ਵਿੱਚ ਇੱਕ ਗਾਇਕ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪਹਿਲਾਂ ਉਹ ਵਿਜੀਲੈਂਸ ਪੁਲਿਸ ਰਿਮਾਂਡ 'ਤੇ ਸੀ। ਉਸਦੀ ਸਿਹਤ ਵਿਗੜਨ 'ਤੇ ਉਸਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿੱਚ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।

Punjab News: ਬਠਿੰਡਾ ਵਿੱਚ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਸੁਰਖੀਆਂ ਵਿੱਚ ਆਈ ਪੰਜਾਬ ਪੁਲਿਸ ਦੀ ਬਰਖਾਸਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਅਦਾਲਤ ਤੋਂ ਰਾਹਤ ਨਹੀਂ ਮਿਲੀ ਹੈ। ਅਦਾਲਤ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਅਮਨਦੀਪ ਦੇ ਵਕੀਲ ਵਿਸ਼ਵਦੀਪ ਸਿੰਘ ਨੇ ਕਿਹਾ ਕਿ ਅਦਾਲਤ ਦਾ ਹੁਕਮ ਆਉਣ ਤੋਂ ਬਾਅਦ ਉਹ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ। ਇਸ ਵੇਲੇ ਅਮਨਦੀਪ ਬਠਿੰਡਾ ਜੇਲ੍ਹ ਵਿੱਚ ਬੰਦ ਹੈ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਅਮਨਦੀਪ ਨੂੰ 26 ਮਈ ਨੂੰ ਪਿੰਡ ਬਾਦਲ ਵਿੱਚ ਇੱਕ ਗਾਇਕ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਪਹਿਲਾਂ ਉਹ ਵਿਜੀਲੈਂਸ ਪੁਲਿਸ ਰਿਮਾਂਡ 'ਤੇ ਸੀ। ਉਸਦੀ ਸਿਹਤ ਵਿਗੜਨ 'ਤੇ ਉਸਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਸੀ। ਬਾਅਦ ਵਿੱਚ ਅਦਾਲਤ ਨੇ ਉਸਨੂੰ ਨਿਆਂਇਕ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ।
ਜ਼ਿਕਰ ਕਰ ਦਈਏ ਕਿ ਪੰਜਾਬ ਪੁਲਿਸ ਦੀ ਏਐਨਟੀਐਫ ਟੀਮ ਨੇ ਜ਼ਿਲ੍ਹਾ ਪੁਲਿਸ ਦੀ ਮਦਦ ਨਾਲ ਅਮਨਦੀਪ ਕੌਰ ਨੂੰ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ। ਉਸ ਤੋਂ 17.71 ਗ੍ਰਾਮ ਚਿੱਟਾ ਬਰਾਮਦ ਕੀਤਾ ਗਿਆ। ਇਸ ਕਾਰਨ ਡੀਜੀਪੀ ਨੇ ਤੁਰੰਤ ਉਸਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ।
ਯਾਦ ਕਰਵਾ ਦਈਏ ਕਿ ਲੇਡੀ ਕਾਂਸਟੇਬਲ ਅਮਨਦੀਪ ਕੌਰ ਨੂੰ ਬੁੱਧਵਾਰ ਰਾਤ ਨੂੰ 2 ਅਪ੍ਰੈਲ ਨੂੰ ਬਠਿੰਡਾ ਦੇ ਬਾਦਲ ਰੋਡ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੇ ਥਾਰ ਦੇ ਗੀਅਰ ਬਾਕਸ ਵਿੱਚੋਂ 17 ਗ੍ਰਾਮ ਤੋਂ ਵੱਧ ਹੈਰੋਇਨ ਮਿਲੀ ਸੀ।
ਇਸ ਤੋਂ ਬਾਅਦ ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਮਹਿਲਾ ਕਾਂਸਟੇਬਲ ਬਾਰੇ ਪੂਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਹੈਰੋਇਨ ਸਮੇਤ ਫੜੀ ਗਈ ਮਹਿਲਾ ਕਾਂਸਟੇਬਲ ਨੂੰ ਐਸਐਸਪੀ ਮਾਨਸਾ ਨੇ ਤੁਰੰਤ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ੀਲੇ ਪਦਾਰਥਾਂ ਸਮੇਤ ਫੜੇ ਗਏ ਕਰਮਚਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਰਕਾਰੀ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਧਾਰਾ 311 ਤਹਿਤ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਕਾਰਵਾਈ ਕੀਤੀ ਗਈ। ਉਸ ਦੀਆਂ ਸਾਰੀਆਂ ਜਾਇਦਾਦਾਂ ਦੀ ਜਾਂਚ ਕਰਨ ਦੇ ਹੁਕਮ ਦਿੱਤੇ ਗਏ ਸਨ। ਕਿਹਾ ਗਿਆ ਸੀ ਕਿ ਜੇਕਰ ਜਾਇਦਾਦਾਂ ਗੈਰ-ਕਾਨੂੰਨੀ ਪਾਈਆਂ ਜਾਂਦੀਆਂ ਹਨ, ਤਾਂ ਉਹੀ ਕਾਰਵਾਈ ਕੀਤੀ ਜਾਵੇਗੀ ਜੋ ਹੋਰ ਨਸ਼ਾ ਤਸਕਰਾਂ ਦੇ ਮਾਮਲੇ ਵਿੱਚ ਕੀਤੀ ਜਾਂਦੀ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :






















