Punjab News: ਪੰਜਾਬ ਦੀ ਲੋਕ ਇਨਸਾਫ਼ ਪਾਰਟੀ (LIP) ਦੇ ਮੁਖੀ ਸਿਮਰਜੀਤ ਬੈਂਸ ਅਤੇ ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਐਤਵਾਰ ਨੂੰ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਦੋਹਾਂ ਭਰਾਵਾਂ ਨੇ ਨਵੀਂ ਦਿੱਲੀ ਸਥਿਤ ਪਾਰਟੀ ਦਫਤਰ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ।
ਦੋਵੇਂ ਭਰਾਵਾਂ ਨੇ ਪਿਛਲੇ ਕਈ ਦਿਨਾਂ ਤੋਂ ਦਿੱਲੀ 'ਚ ਡੇਰੇ ਲਾਏ ਹੋਏ ਸਨ। ਉਦੋਂ ਤੋਂ ਹੀ ਚਰਚਾ ਸ਼ੁਰੂ ਹੋ ਗਈ ਸੀ ਕਿ ਉਹ ਕਾਂਗਰਸ 'ਚ ਸ਼ਾਮਲ ਹੋ ਸਕਦੇ ਹਨ। ਐਤਵਾਰ ਨੂੰ ਰਾਹੁਲ ਗਾਂਧੀ ਨਾਲ ਦੋਹਾਂ ਦੀ ਮੁਲਾਕਾਤ ਤੋਂ ਬਾਅਦ ਉਨ੍ਹਾਂ ਲਈ ਕਾਂਗਰਸ 'ਚ ਸ਼ਾਮਲ ਹੋਣ ਦਾ ਰਸਤਾ ਸਾਫ ਹੋ ਗਿਆ। ਦੋਵਾਂ ਨੇ ਆਪਣੀਆਂ ਪਾਰਟੀਆਂ ਦਾ ਕਾਂਗਰਸ ਦੇ ਨਾਲ ਰਲੇਵਾਂ ਕਰ ਲਿਆ।
ਬੈਂਸ ਭਰਾ ਹੁਣ ਲੁਧਿਆਣਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਾਲ ਚੋਣ ਪ੍ਰਚਾਰ ਕਰਨਗੇ। ਅੱਜ ਅਮਰਿੰਦਰ ਸਿੰਘ ਰਾਜਾ ਵੜਿੰਗ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਇਸ ਦੌਰਾਨ ਬੈਂਸ ਉਨ੍ਹਾਂ ਨਾਲ ਮੌਜੂਦ ਰਹਿਣਗੇ।
ਇਹ ਵੀ ਪੜ੍ਹੋ: ਬੀਮਾਰ ਹਾਥੀ ਲਈ ਫਰਿਸ਼ਤਾ ਬਣੀ ਅਨੰਤ ਅੰਬਾਨੀ ਦੀ 'ਵੰਤਾਰਾ' ਟੀਮ, 3500 ਕਿਲੋਮੀਟਰ ਦੂਰ ਜਾ ਕੀਤਾ ਇਲਾਜ
2017 ਵਿੱਚ ਬਣਾਈ ਸੀ ਖੁਦ ਦੀ ਪਾਰਟੀ
ਸੰਗਰੂਰ ਤੋਂ ਮੌਜੂਦਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨਾਲ ਆਪਣੇ ਸਿਆਸੀ ਜੀਵਨ ਦੀ ਸ਼ੁਰੂਆਤ ਕਰਨ ਵਾਲੇ ਸਿਮਰਨਜੀਤ ਸਿੰਘ ਬੈਂਸ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ 'ਤੇ ਅਕਾਲੀ ਦਲ 'ਚ ਕਈ ਦੋਸ਼ ਲਗਦੇ ਰਹੇ। ਬੈਂਸ ਖ਼ਿਲਾਫ਼ ਤਹਿਸੀਲਦਾਰ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਕੇਸ ਵੀ ਦਰਜ ਕੀਤਾ ਗਿਆ ਸੀ।
ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਚੋਣ ਟਿਕਟ ਨਾ ਦੇਣ ਤੋਂ ਨਾਰਾਜ਼ ਹੋ ਕੇ ਉਨ੍ਹਾਂ ਪਾਰਟੀ ਛੱਡ ਦਿੱਤੀ। ਇਸ ਤੋਂ ਬਾਅਦ ਸਿਮਰਜੀਤ ਨੇ ਆਤਮ ਨਗਰ ਅਤੇ ਬਲਵਿੰਦਰ ਨੇ ਲੁਧਿਆਣਾ ਵਿਧਾਨ ਸਭਾ ਸੀਟ ਤੋਂ ਚੋਣ ਲੜੀ ਅਤੇ ਜਿੱਤ ਗਏ। ਬੈਂਸ ਨੇ ਲੋਕ ਇਨਸਾਫ ਪਾਰਟੀ ਬਣਾਈ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨਾਲ ਗਠਜੋੜ ਕੀਤਾ। ਇਸ ਵਾਰ ਵੀ ਦੋਵੇਂ ਭਰਾ ਚੋਣ ਜਿੱਤ ਗਏ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ਇਹ ਵੀ ਪੜ੍ਹੋ: Jalandhar News: 48 ਕਿੱਲੋ ਹੈਰੋਇਨ ਦਾ ਮਾਮਲਾ,13 ਨਸ਼ਾ ਤਸਕਰ ਗ੍ਰਿਫ਼ਤਾਰ, 2 ਕਾਰਾਂ-ਟਰੱਕ ਬਰਾਮਦ