ਪੜਚੋਲ ਕਰੋ
Advertisement
ਬੈਂਸ ਨੇ ਨਸ਼ਾ ਜਾਗਰੂਕਤਾ ਰੈਲੀ 'ਚ ਖੋਲ੍ਹਿਆ ਕੈਪਟਨ ਵਿਰੁੱਧ ਮੋਰਚਾ
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸ਼ਹਿਰ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਤੋਂ ਅੰਮ੍ਰਿਤਸਰ ਤਕ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਸ਼ੁਰੂਆਤ ਕੀਤੀ ਹੈ। ਸ਼ਨੀਵਾਰ ਨੂੰ ਆਪਣੀਆਂ 200 ਗੱਡੀਆਂ ਦੇ ਕਾਫਲੇ ਨੂੰ ਰਵਾਨਾ ਕਰਨ ਸਮੇਂ ਬੈਂਸ ਨੇ ਖ਼ੂਬ ਰਗੜੇ ਲਾਏ।
ਵਿਧਾਇਕ ਨੇ ਕਿਹਾ ਕਿ ਸਰਕਾਰ ਡੋਪ ਟੈਸਟ ਦਾ ਮੁੱਦਾ ਉਛਾਲ ਕੇ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਾ ਕਾਨੂੰਨ ਕੇਂਦਰ ਸਰਕਾਰ ਦਾ ਅਧਿਕਾਰ ਹੈ ਤੇ ਕੈਪਟਨ ਸਰਕਾਰ ਸਿਰਫ਼ ਆਪਣਾ ਪ੍ਰਚਾਰ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਡੀਜੀਪੀ ਸਿਧਾਰਥ ਚਟੋਪਿਧਿਆਏ ਦੀ ਰਿਪੋਰਟ ਵਿੱਚ ਦਿਨਕਰ ਗੁਪਤਾ ਤੇ ਡੀਜੀਪੀ ਸੁਰੇਸ਼ ਅਰੋੜਾ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ ਤੇ ਮੁੱਖ ਮੰਤਰੀ ਨੂੰ ਇਸ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਟ੍ਰੈਂਡਿੰਗ
Advertisement