ਬੈਂਸ ਨੇ ਨਸ਼ਾ ਜਾਗਰੂਕਤਾ ਰੈਲੀ 'ਚ ਖੋਲ੍ਹਿਆ ਕੈਪਟਨ ਵਿਰੁੱਧ ਮੋਰਚਾ
ਏਬੀਪੀ ਸਾਂਝਾ | 07 Jul 2018 02:14 PM (IST)
ਲੁਧਿਆਣਾ: ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸ਼ਹਿਰ ਦੇ ਆਤਮ ਨਗਰ ਹਲਕੇ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਲੁਧਿਆਣਾ ਤੋਂ ਅੰਮ੍ਰਿਤਸਰ ਤਕ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਦੀ ਸ਼ੁਰੂਆਤ ਕੀਤੀ ਹੈ। ਸ਼ਨੀਵਾਰ ਨੂੰ ਆਪਣੀਆਂ 200 ਗੱਡੀਆਂ ਦੇ ਕਾਫਲੇ ਨੂੰ ਰਵਾਨਾ ਕਰਨ ਸਮੇਂ ਬੈਂਸ ਨੇ ਖ਼ੂਬ ਰਗੜੇ ਲਾਏ। ਵਿਧਾਇਕ ਨੇ ਕਿਹਾ ਕਿ ਸਰਕਾਰ ਡੋਪ ਟੈਸਟ ਦਾ ਮੁੱਦਾ ਉਛਾਲ ਕੇ ਲੋਕਾਂ ਦਾ ਧਿਆਨ ਭਟਕਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਾ ਕਾਨੂੰਨ ਕੇਂਦਰ ਸਰਕਾਰ ਦਾ ਅਧਿਕਾਰ ਹੈ ਤੇ ਕੈਪਟਨ ਸਰਕਾਰ ਸਿਰਫ਼ ਆਪਣਾ ਪ੍ਰਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡੀਜੀਪੀ ਸਿਧਾਰਥ ਚਟੋਪਿਧਿਆਏ ਦੀ ਰਿਪੋਰਟ ਵਿੱਚ ਦਿਨਕਰ ਗੁਪਤਾ ਤੇ ਡੀਜੀਪੀ ਸੁਰੇਸ਼ ਅਰੋੜਾ ਨੂੰ ਨਿਸ਼ਾਨੇ 'ਤੇ ਲਿਆ ਗਿਆ ਹੈ ਤੇ ਮੁੱਖ ਮੰਤਰੀ ਨੂੰ ਇਸ ਦਾ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ।