ਚੰਡੀਗੜ੍ਹ: ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸੀਬੀਆਈ ਵੱਲੋਂ ਕਲੋਜ਼ਰ ਰਿਪੋਰਟ 'ਤੇ ਅਕਾਲੀ ਦਲ ਦੀ ਕਾਰਵਾਈ ਨੂੰ ਡਰਾਮਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਅਕਾਲੀਆਂ ਨੇ ਕੁਝ ਕਰਨਾ ਹੈ ਤਾਂ ਹਰਸਿਮਰਤ ਬਾਦਲ ਨੂੰ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦਿਵਾਉਣ।
ਸੁਖਬੀਰ ਸਿੰਘ ਬਾਦਲ ਵੱਲੋਂ ਸੀਬੀਆਈ ਦੀ ਕਲੋਜ਼ਰ ਰਿਪੋਰਟ ਖਿਲਾਫ ਵਕੀਲਾਂ ਦੀ ਟੀਮ ਬਣਾਉਣ 'ਤੇ ਬਾਜਵਾ ਭੜਕ ਉੱਠੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੀ ਭਾਈਵਾਲ ਹੈ, ਜੇਕਰ ਅਕਾਲੀ ਦਲ ਕੁਸ਼ ਕਰਨਾ ਚਾਹੁੰਦੀ ਹੈ ਤਾਂ ਵਕੀਲਾਂ ਦੀ ਟੀਮ ਨਹੀਂ ਬਲਕਿ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
ਬਾਜਵਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਡਰਾਮਾ ਕਰ ਰਿਹਾ ਅਤੇ ਜਾਣ ਬੁੱਝ ਕੇ ਇਸ ਤਰ੍ਹਾਂ ਦੇ ਬਿਆਨ ਦਿੱਤੇ ਜਾ ਰਹੇ ਹਨ। ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨੂੰ ਨਸੀਹਤ ਦਿੱਤੀ ਕਿ ਜੇਕਰ ਅਮਿਤ ਸ਼ਾਹ ਅਕਾਲੀਆਂ ਦੀ ਨਹੀਂ ਸੁਣਦੇ ਤਾਂ ਰੋਸ ਵਿੱਚ ਬੀਬੀ ਬਾਦਲ ਦਾ ਅਸਤੀਫ਼ਾ ਆਉਣਾ ਚਾਹੀਦਾ ਹੈ ਨਾ ਕਿ ਵਕੀਲਾਂ ਦੀ ਟੀਮ ਬਣਾਉਣੀ ਚਾਹੀਦੀ ਹੈ।
CBI ਵੱਲੋਂ ਬੇਅਦਬੀ ਮਾਮਲੇ ਦੀ ਜਾਂਚ ਤੋਂ ਹੱਥ ਖੜ੍ਹੇ ਕਰਨ 'ਤੇ ਭੜਕੇ ਬਾਜਵਾ, ਅਕਾਲੀ ਦਲ 'ਤੇ ਵੱਡਾ ਹਮਲਾ
ਏਬੀਪੀ ਸਾਂਝਾ
Updated at:
17 Jul 2019 03:04 PM (IST)
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੀ ਭਾਈਵਾਲ ਹੈ, ਜੇਕਰ ਅਕਾਲੀ ਦਲ ਕੁਸ਼ ਕਰਨਾ ਚਾਹੁੰਦੀ ਹੈ ਤਾਂ ਵਕੀਲਾਂ ਦੀ ਟੀਮ ਨਹੀਂ ਬਲਕਿ ਹਰਸਿਮਰਤ ਕੌਰ ਬਾਦਲ ਨੂੰ ਮੰਤਰੀ ਮੰਡਲ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।
- - - - - - - - - Advertisement - - - - - - - - -