ਬਾਜਵਾ ਦਾ ਸੀਐਮ ਭਗਵੰਤ ਮਾਨ ਨੂੰ ਸਵਾਲ, ਆਖਰ ਰਾਘਵ ਚੱਢਾ ਦਾ ਸਰਕਾਰ 'ਚ ਕੀ ਰੋਲ?
ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਪੰਜਾਬ ਸਰਕਾਰ ਵਿੱਚ ਰਾਘਵ ਚੱਢਾ ਦੀ ਭੂਮਿਕਾ ਨੂੰ ਪਰਿਭਾਸ਼ਤ ਕਰਨ ਤੇ ਉਸ ਦੀ ਵਿਆਖਿਆ ਕਰਨ ਕੀ ਰਾਘਵ ਚੱਢਾ ਸਿਰਫ਼ ਰਾਜ ਸਭਾ ਮੈਂਬਰ ਹੈ ਜਾਂ ਉਸ ਕੋਲ ਚੇਅਰਮੈਨਾਂ ਦੀਆਂ ਮੀਟਿੰਗਾਂ ਬੁਲਾਉਣ ਦਾ ਵਾਧੂ ਸੰਵਿਧਾਨਕ ਅਧਿਕਾਰ ਵੀ ਹੈ।
ਚੰਡੀਗੜ੍ਹ: ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਨੇ ਸੀਐਮ ਨੂੰ ਸਵਾਲ ਕੀਤਾ ਹੈ ਕਿ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੋਰਡਾਂ ਤੇ ਕਾਰਪੋਰੇਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ ਨੂੰ ਕਿਸ ਸਮਰੱਥਾ ਤਹਿਤ ਸੱਦਿਆ ਹੈ।
ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਗਵੰਤ ਮਾਨ ਪੰਜਾਬ ਸਰਕਾਰ ਵਿੱਚ ਰਾਘਵ ਚੱਢਾ ਦੀ ਭੂਮਿਕਾ ਨੂੰ ਪਰਿਭਾਸ਼ਤ ਕਰਨ ਤੇ ਉਸ ਦੀ ਵਿਆਖਿਆ ਕਰਨ ਕੀ ਰਾਘਵ ਚੱਢਾ ਸਿਰਫ਼ ਰਾਜ ਸਭਾ ਮੈਂਬਰ ਹੈ ਜਾਂ ਉਸ ਕੋਲ ਚੇਅਰਮੈਨਾਂ ਦੀਆਂ ਮੀਟਿੰਗਾਂ ਬੁਲਾਉਣ ਦਾ ਵਾਧੂ ਸੰਵਿਧਾਨਕ ਅਧਿਕਾਰ ਵੀ ਹੈ।
ਬਾਜਵਾ ਨੇ ਕਿਹਾ ਕਿ ਰਾਘਵ ਚੱਢਾ ਕਿਸ ਅਧਿਕਾਰ ਤਹਿਤ ਅਜਿਹੀ ਗੱਲਬਾਤ ਕਰ ਰਿਹਾ ਹੈ, ਖ਼ਾਸ ਤੌਰ ’ਤੇ ਜਦੋਂ ਭਗਵੰਤ ਮਾਨ ਮੁੱਖ ਮੰਤਰੀ ਹੁੰਦਿਆਂ ਹੋਇਆਂ ਚੇਅਰਮੈਨਾਂ ਨਾਲ ਇੱਕ ਵੀ ਮੀਟਿੰਗ ਨਹੀਂ ਕਰ ਸਕੇ ਹਨ। ਬਾਜਵਾ ਨੇ ਕਿਹਾ ਕਿ ਕੀ ਇਸ ਨੂੰ ਸਰਕਾਰ ਦੇ ਅੰਦਰ ਚਲਾਈ ਜਾ ਰਹੀ ਇਕ ਹੋਰ ਸਰਕਾਰ ਨਹੀਂ ਕਿਹਾ ਜਾ ਸਕਦਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਹੀਦਾਂ ਸਾਹਿਬ ਨੇੜੇ 63 ਕਰੋੜ ਦੀ ਲਾਗਤ ਨਾਲ ਤਿਆਰ ਹੋਵੇਗਾ ਸਕਾਈਵਾਕ
ਬਾਜਵਾ ਨੇ ਕਿਹਾ ਕਿ ਦੂਜੇ ਪਾਸੇ ਪੰਜਾਬ ਸਰਕਾਰ ਅਜੇ ਤੱਕ ਐਡਵੋਕੇਟ ਜਗਮੋਹਨ ਸਿੰਘ ਭੱਟੀ ਨੂੰ ਸੰਤੁਸ਼ਟ ਨਹੀਂ ਕਰ ਸਕੀ, ਜਿਨ੍ਹਾਂ ਨੇ ਰਾਘਵ ਚੱਢਾ ਦੀ ਅਸਥਾਈ ਸਲਾਹਕਾਰ ਪੈਨਲ ਦੇ ਚੇਅਰਮੈਨ ਵਜੋਂ ਨਿਯੁਕਤੀ ਨੂੰ ਚੁਣੌਤੀ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਸੀ।
ਬਾਜਵਾ ਨੇ ਭਗਵੰਤ ਮਾਨ ਦੀ ਪੰਜਾਬ ਤੋਂ ਲਗਾਤਾਰ ਗ਼ੈਰਹਾਜ਼ਰੀ ਤੇ ਅਰਵਿੰਦ ਕੇਜਰੀਵਾਲ ਦੀ ਇੱਛਾ ’ਤੇ ਸੂਬੇ ਨੂੰ ਪੂਰੀ ਤਰ੍ਹਾਂ ਤਿਆਗਣ ਲਈ ਵੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਹਿਮਾਚਲ ਪ੍ਰਦੇਸ਼, ਗੁਜਰਾਤ ਤੇ ਹਰਿਆਣਾ ਵਿੱਚ ਚੋਣਾਂ ਲੜਨ ਲਈ ਜ਼ਿਆਦਾ ਉਤਸੁਕ ਦਿਖਾਈ ਦੇ ਰਹੇ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।