Punjab News: ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਅੰਦਰ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਨੂੰ ਲੈ ਕੇ ਭਗਵੰਤ ਮਾਨ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਪੰਜਾਬ ਦੀ ਕਾਨੂੰਨ ਵਿਵਸਥਾ ਠੀਕ ਨਹੀਂ ਹੈ। ਬਾਜਵਾ ਨੇ ਕਿਹਾ ਕਿ ਜਦੋਂ ਇੱਕ ਸਾਲ ਪਹਿਲਾਂ ਇਨ੍ਹਾਂ ਨੂੰ ਪੰਜਾਬ ਦਿੱਤਾ ਗਈ ਸੀ ਤਾਂ ਸਭ ਕੁਝ ਠੀਕ ਸੀ ਪਰ ਉਸ ਤੋਂ ਬਾਅਦ ਤੁਸੀਂ ਦੇਖ ਰਹੇ ਹੋ ਕਿ ਕਿਵੇਂ ਸਭ ਕੁਝ ਵਿਗੜਦਾ ਜਾ ਰਿਹਾ ਹੈ। 


ਬਾਜਵਾ ਨੇ ਕਿਹਾ ਕਿ ਇਨ੍ਹਾਂ ਦੇ ਹੱਥ ਕੁਝ ਨਹੀਂ ਹੈ। ਕੇਂਦਰ ਦੀ ਭਾਜਪਾ ਸਰਕਾਰ ਤੇ ਆਮ ਆਦਮੀ ਪਾਰਟੀ ਮਿਲ ਕੇ ਅਜਿਹਾ ਕਰ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਵੀ ਦਾਅਵਾ ਕੀਤਾ ਹੈ ਕਿ ਇਕੱਠੇ ਹੋ ਕੇ ਆਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਮੁੱਦੇ 'ਤੇ ਅਜੇ ਤੱਕ ਲੋਕਾਂ ਨੂੰ ਕੁਝ ਵੀ ਪਤਾ ਨਹੀਂ ਲੱਗਾ। ਇਸ ਮੁੱਦੇ 'ਤੇ ਸਰਕਾਰ ਤੋਂ ਸਦਨ ਅੰਦਰ ਜਵਾਬ ਮੰਗਿਆ ਜਾਵੇਗਾ। ਜੇ ਅੰਦਰ ਨਾ ਬੋਲਣ ਦਿੱਤਾ ਗਿਆ ਤਾਂ ਅਸੀਂ ਬਾਹਰ ਆ ਕੇ ਗੱਲ ਕਰਾਂਗੇ।


ਬਾਜਵਾ ਨੇ ਕਿਹਾ ਕਿ ਜਿਹੜੇ ਲੋਕ ਕਹਿੰਦੇ ਸੀ ਕਿ ਅਸੀਂ ਆਮ ਲੋਕ ਹਾਂ ਤੇ ਸਾਨੂੰ ਕਿਸੇ ਸੁਰੱਖਿਆ ਦੀ ਲੋੜ ਨਹੀਂ, ਅੱਜ ਉਹੀ ਲੋਕ ਕੈਬਨਿਟ ਰੈਂਕ ਦੀ ਮੰਗ ਕਰ ਰਹੇ ਹਨ। ਮੈਂ ਕਹਿੰਦਾ ਹਾਂ ਕਿ ਇਨ੍ਹਾਂ 92 ਵਿਧਾਇਕਾਂ ਨੂੰ ਹੀ ਕੈਬਨਿਟ ਰੈਂਕ ਦੇ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਕਹਿੰਦੇ ਸੀ ਕਿ ਸੁਰੱਖਿਆ ਦੀ ਲੋੜ ਹੈ ਤਾਂ ਫਿਰ ਪੋਲਟਰੀ ਫਾਰਮ ਖੋਲ੍ਹ ਲਵੋ, ਉਨ੍ਹਾਂ ਕੋਲ ਅੱਜ ਕੀ ਜਵਾਬ ਹੈ?


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ