ਪੜਚੋਲ ਕਰੋ

Punjab News: ਪੰਜਾਬ ਦਾ  ਖ਼ਜਾਨਾ ਖਾਲੀ ਕਰਕੇ ਹੁਣ ਮਾਨ ਸਰਕਾਰ ਕੇਂਦਰ ਤੋਂ ਮੰਗ ਰਹੀ ਪੈਸਾ, ਕਾਂਗਰਸ ਨੇ ਲਾਏ ਇਲਜ਼ਾਮ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16ਵੇਂ ਵਿੱਤ ਕਮਿਸ਼ਨ ਤੋਂ 1.32 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਸਥਾਰ 'ਤੇ ਪੰਜਾਬ ਦੇ ਖ਼ਜ਼ਾਨੇ

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 16ਵੇਂ ਵਿੱਤ ਕਮਿਸ਼ਨ ਤੋਂ 1.32 ਲੱਖ ਕਰੋੜ ਰੁਪਏ ਦੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪਾਰਟੀ ਵਿਸਥਾਰ 'ਤੇ ਪੰਜਾਬ ਦੇ ਖ਼ਜ਼ਾਨੇ ਨੂੰ ਬਰਬਾਦ ਕਰਨ ਲਈ 'ਆਪ' ਸਰਕਾਰ ਨੂੰ ਝਾੜ ਪਾਈ ਹੈ।

ਆਰ.ਟੀ.ਆਈ. ਕਾਰਕੁਨ ਮਾਨਿਕ ਗੋਇਲ ਵੱਲੋਂ ਇਕੱਤਰ ਕੀਤੀ ਜਾਣਕਾਰੀ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਪੰਜਾਬ ਦੀ 'ਆਪ' ਸਰਕਾਰ ਨੇ ਹਾਲ ਹੀ ਵਿੱਚ ਸਮਾਪਤ ਹੋਈਆਂ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਸੂਬੇ ਭਰ ਵਿੱਚ ਕੀਤੀਆਂ ਰੈਲੀਆਂ 'ਤੇ ਸਰਕਾਰੀ ਖ਼ਜ਼ਾਨੇ ਵਿੱਚੋਂ ਕਰੋੜਾਂ ਰੁਪਏ ਸਰਕਾਰੀ ਪ੍ਰੋਗਰਾਮਾਂ ਦੇ ਬਹਾਨੇ ਬਰਬਾਦ ਕੀਤੇ ਹਨ।

ਗੋਇਲ ਵੱਲੋਂ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬਠਿੰਡਾ ਵਿੱਚ ਮੌੜ ਰੈਲੀ 'ਤੇ ਟੈਕਸ ਭਰਨ ਵਾਲਿਆਂ ਦੇ ਪੈਸੇ ਵਿੱਚੋਂ 4.16 ਕਰੋੜ ਰੁਪਏ ਖ਼ਰਚ ਕੀਤੇ ਗਏ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਲਈ ਹਵਾਈ ਯਾਤਰਾ ਦਾ ਖਰਚਾ ਵੀ ਚੁੱਕਿਆ। ਗੋਇਲ ਦਾ ਦਾਅਵਾ ਹੈ ਕਿ ਲੋਕ ਸਭਾ ਚੋਣਾਂ 2024 ਤੋਂ ਪਹਿਲਾਂ ਪੰਜਾਬ ਵਿੱਚ ਅਜਿਹੀਆਂ ਲਗਭਗ 10 ਰੈਲੀਆਂ ਕੀਤੀਆਂ ਗਈਆਂ ਸਨ। ਬਾਜਵਾ ਨੇ ਕਿਹਾ ਕਿ ਅਜਿਹੀਆਂ ਰੈਲੀਆਂ ਦਾ ਮਕਸਦ ਪੰਜਾਬ ਦੇ ਵੋਟਰਾਂ ਨੂੰ 'ਆਪ' ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨਾ ਹੈ।

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਸੇ ਜਾਣਕਾਰੀ ਅਨੁਸਾਰ ਦੂਰ-ਦੁਰਾਡੇ ਦੇ ਇਲਾਕਿਆਂ ਤੋਂ ਪਾਰਟੀ ਵਰਕਰਾਂ ਅਤੇ ਹੋਰ ਭੀੜ ਨੂੰ ਰੈਲੀਆਂ ਵਿੱਚ ਲਿਆਉਣ ਲਈ ਸਰਕਾਰੀ ਬੱਸਾਂ ਸਮੇਤ 1751 ਬੱਸਾਂ ਦੀ ਵਰਤੋਂ ਕੀਤੀ ਗਈ। ਜਨਤਾ ਲਈ ਤੰਬੂ ਅਤੇ ਭੋਜਨ ਦਾ ਪ੍ਰਬੰਧ ਕਰਨ ਲਈ ਨਿੱਜੀ ਫ਼ਰਮਾਂ ਨੂੰ ਕਿਰਾਏ 'ਤੇ ਲਿਆ ਗਿਆ ਸੀ। ਵਾਹਨਾਂ ਦੀ ਪਾਰਕਿੰਗ ਲਈ ਕਈ ਏਕੜ ਫ਼ਸਲ ਤਬਾਹ ਹੋ ਗਈ।

ਉਨ੍ਹਾਂ ਕਿਹਾ ਕਿ ਇਹ ਉਸ ਪਾਰਟੀ ਨੇ ਕੀਤਾ ਹੈ ਜੋ ਆਮ ਲੋਕਾਂ ਦੀ ਪਾਰਟੀ ਅਤੇ ਕੱਟੜ ਇਮਾਨਦਾਰ ਪਾਰਟੀ ਹੋਣ ਦਾ ਦਾਅਵਾ ਕਰਦੀ ਹੈ। ਬਾਜਵਾ ਨੇ ਕਿਹਾ ਕਿ ਸੱਤਾ ਸੰਭਾਲਣ ਤੋਂ ਪਹਿਲਾਂ 'ਆਪ' ਲੀਡਰਸ਼ਿਪ ਨੇ ਜੋ ਉਪਦੇਸ਼ ਦਿੱਤੇ ਸਨ ਅਤੇ ਸੱਤਾ ਸੰਭਾਲਣ ਤੋਂ ਬਾਅਦ ਉਹ ਜੋ ਕਰ ਰਹੇ ਹਨ, ਉਸ 'ਚ ਬਹੁਤ ਫ਼ਰਕ ਹੈ।

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸੂਬੇ ਦੇ ਵਿਕਾਸ ਲਈ ਫ਼ੰਡ ਮੰਗਣ ਦਾ ਪੂਰਾ ਅਧਿਕਾਰ ਹੈ ਪਰ ਉਸ ਨੂੰ ਪੰਜਾਬ ਦੇ ਟੈਕਸ ਭਰਨਾ ਵਾਲਿਆਂ ਦਾ ਪੈਸਾ ਸਾਵਧਾਨੀ ਨਾਲ ਖ਼ਰਚ ਕਰਨ ਬਾਰੇ ਵੀ ਸੋਚਣਾ ਚਾਹੀਦਾ ਹੈ। 'ਆਪ' ਸਰਕਾਰ ਵੱਲੋਂ ਹਵਾਈ ਯਾਤਰਾ, ਪ੍ਰਚਾਰ ਬਜਟ ਅਤੇ ਪਾਰਟੀ ਵਿਸਥਾਰ 'ਤੇ ਲਾਪਰਵਾਹੀ ਨਾਲ ਕੀਤੇ ਗਏ ਖ਼ਰਚੇ ਨੇ ਸੂਬੇ ਦੀ ਆਰਥਿਕਤਾ ਨੂੰ ਅਸਥਿਰ ਕਰ ਦਿੱਤਾ ਹੈ।

ਟਾਪ ਹੈਡਲਾਈਨ

Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Singh Badal 'ਤੇ ਹਮਲਾ ਕਰਨ ਵਾਲਾ ਕਾਬੂ , ਜਾਣੋ ਕਿਸ ਨੇ ਕੀਤਾ ਬਾਦਲ 'ਤੇ ਜਾਨਲੇਵਾ ਹਮਲਾ 
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...
ਪੰਜਾਬ ਸਿਆਸਤ 'ਚ ਮੱਚਿਆ ਹੜਕੰਪ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਇੱਕ ਪੁਲਿਸ ਮੁਲਾਜ਼ਮ ਵੀ ਜ਼ਖਮੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget