ਪੜਚੋਲ ਕਰੋ

ਚਰਚ 'ਚ ਭੰਨ-ਤੋੜ ਬਾਰੇ ਬਾਜਵਾ ਦਾ ਵੱਡਾ ਦਾਅਵਾ, 'ਇਹ ਕੰਮ ਕੋਈ ਪੰਜਾਬੀ ਨਹੀਂ ਕਰ ਸਕਦਾ, ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋ ਸਕਦਾ'

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕੋਈ ਪੰਜਾਬੀ ਬੇਅਦਬੀ ਵਰਗੀ ਅਜਿਹੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ। ਇਸ ਪਿੱਛੇ ਜ਼ਰੂਰ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋ ਸਕਦਾ ਹੈ।

ਅੰਮ੍ਰਿਤਸਰ: ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਚਰਚ ਅੰਦਰ ਬੇਅਦਬੀ ਦੀ ਘਟਨਾ ਬਾਰੇ ਕਿਹਾ ਕਿ ਕੋਈ ਪੰਜਾਬੀ ਬੇਅਦਬੀ ਵਰਗੀ ਅਜਿਹੀ ਘਟਨਾ ਨੂੰ ਅੰਜਾਮ ਨਹੀਂ ਦੇ ਸਕਦਾ। ਇਸ ਪਿੱਛੇ ਜ਼ਰੂਰ ਦੇਸ਼ ਵਿਰੋਧੀ ਤਾਕਤਾਂ ਦਾ ਹੱਥ ਹੋ ਸਕਦਾ ਹੈ। ਪੰਜਾਬ ਸਰਕਾਰ ਨੂੰ ਤੁਰੰਤ ਇਸ ਬਾਬਤ ਗੰਭੀਰਤਾ ਨਾਲ ਢੁਕਵੇਂ ਕਦਮ ਚੁੱਕਣੇ ਚਾਹੀਦੇ ਹਨ। ਬਾਜਵਾ ਪੱਟੀ ਦੇ ਠਕਰਪੁਰਾ ਚਰਚ 'ਚ ਬੇਅਦਬੀ ਵਾਲੀ ਥਾਂ ਦਾ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। 

ਚਰਚ ਬੇਅਦਬੀ ਘਟਨਾ ਨੂੰ ਹਲਕੇ ਨਾ ਲਵੇ ਭਗਵੰਤ ਮਾਨ ਸਰਕਾਰ, ਰਾਜਾ ਵੜਿੰਗ ਨੇ ਬਰਗਾੜੀ ਘਟਨਾ ਯਾਦ ਕਰਵਾਈ

ਬਾਜਵਾ ਨੇ ਕਿਹਾ ਪੰਜਾਬ ਦੇ ਮੁੱਖ ਮੰਤਰੀ ਰੁਝੇਵੇਂ ਹੋਣ ਕਰਕੇ ਇੱਥੇ ਨਹੀਂ ਆਏ ਪਰ ਘੱਟੋ-ਘੱਟ ਡੀਜੀਪੀ ਨੂੰ ਤਾਂ ਆਉਣਾ ਚਾਹੀਦਾ ਸੀ। ਬਾਜਵਾ ਨੇ ਕਿਹਾ ਪੰਜਾਬ 'ਚ ਸਾਰੇ ਧਰਮਾਂ ਦੇ ਲੋਕਾਂ ਦਾ ਆਪਸੀ ਨਹੁੰ ਮਾਸ ਦਾ ਰਿਸ਼ਤਾ ਹੈ। ਬਾਜਵਾ ਨੇ ਅੱਜ ਸਰਕਾਰ ਨੂੰ ਚੌਕਸ ਹੋਣ ਦੀ ਜ਼ਰੂਰਤ ਹੈ ਕਿਉਂਕਿ ਪਹਿਲਾਂ ਸੂਬੇ ਦਾ ਮਾਹੌਲ ਖਰਾਬ ਹੋਇਆ ਸੀ ਤਾਂ ਉਸ ਪਿੱਛੇ ਵਿਦੇਸ਼ੀ ਤਾਕਤਾਂ ਦਾ ਹੱਥ ਸੀ ਤੇ ਹੁਣ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ, ਇੱਥੇ ਵੀ ਸੱਚ ਬਾਹਰ ਆ ਜਾਵੇਗਾ। 

ਬਾਜਵਾ ਨੇ ਅਕਾਲ ਤਖਤ ਦੇ ਜਥੇਦਾਰ ਬਾਰੇ ਪੁੱਛੇ ਸਵਾਲ ਦੇ ਜਵਾਬ 'ਚ ਕਿਹਾ ਕਿ ਛੇਤੀ ਹੀ ਸੀਨੀਅਰ ਕਾਂਗਰਸੀਆਂ ਦਾ ਵਫਦ ਜਥੇਦਾਰ ਨੂੰ ਮਿਲੇਗਾ ਤੇ ਉਸ ਤੋਂ ਬਾਅਦ ਹੀ ਕੋਈ ਟਿੱਪਣੀ ਜਥੇਦਾਰ ਦੇ ਬਿਆਨ ਕਰਨੀ ਠੀਕ ਹੋਵੇਗੀ। ਬਾਜਵਾ ਨੇ ਕਿਹਾ ਕਿ ਉਹ ਅੱਜ ਹੀ ਡੀਜੀਪੀ ਨਾਲ ਇਸ ਮੁੱਦੇ 'ਤੇ ਗੱਲ ਕਰਨਗੇ।

ਦੱਸ ਦਈਏ ਕਿ ਤਰਨ ਤਾਰਨ ਜ਼ਿਲ੍ਹੇ ਦੇ ਪੱਟੀ ਨੇੜਲੇ ਪਿੰਡ ਠੱਕਰਪੁਰਾ 'ਚ ਸਥਿਤ ਚਰਚ 'ਚ ਵਾਪਰੀ ਬੇਅਦਬੀ ਦੀ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੀ ਕਾਰਗੁਜਾਰੀ ਸਿਆਸੀ ਵਿਰੋਧੀਆਂ ਦੇ ਨਿਸ਼ਾਨੇ 'ਤੇ ਹੈ। ਕਾਂਗਰਸੀ ਲੀਡਰਾਂ ਨੇ ਘਟਨਾ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਨੂੰ ਵੀ ਘੇਰਿਆ ਹੈ। 

ਪਿੰਡ ਠੱਕਰਪੁਰਾ ਵਿਖੇ ਘਟਨਾ ਸਥਾਨ ਦਾ ਜਾਇਜਾ ਲੈਣ ਤੇ ਇਸਾਈ ਭਾਈਚਾਰੇ ਦੇ ਨੁਮਾਇੰਦਿਆਂ ਨੂੰ ਮਿਲਣ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਮੈੰਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ, ਓਪੀ ਸੋਨੀ ਤੇ ਹਰਮਿੰਦਰ ਸਿੰਘ ਗਿੱਲ ਪੁੱਜੇ। 

ਇਸ ਮੌਕੇ ਸਾਰੇ ਆਗੂਆਂ ਨੇ ਘਟਨਾ ਦੀ ਨਿਖੇਧੀ ਕੀਤੀ ਤੇ ਪੰਜਾਬ ਸਰਕਾਰ ਨੂੰ ਤੁਰੰਤ ਕਾਰਵਾਈ ਕਰਕੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਘਟਨਾ ਨੂੰ ਹਲਕੇ 'ਚ ਨਹੀ ਲੈਣਾ ਚਾਹੀਦਾ ਸਗੋਂ ਗੰਭੀਰਤਾ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਫੈਕਟਰੀ ਮਾਲਕ ਨੂੰ ਤੇਜ਼ਧਾਰ ਹਥਿਆਰ ਨਾਲ ਉਤਾਰਿਆ ਮੌਤ ਦੇ ਘਾਟ; ਮੱਚਿਆ ਚੀਕ ਚੀਹਾੜਾ
Punjab Police: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 10 IAS ਅਧਿਕਾਰੀਆਂ ਨੂੰ ਅਚਾਨਕ ਮਿਲੀ ਨਵੀਂ ਜ਼ਿੰਮੇਵਾਰੀ, ਵੱਖ-ਵੱਖ ਜ਼ਿਲ੍ਹਿਆਂ 'ਚ DCs ਨਾਲ...
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਪਲਪ੍ਰੀਤ ਸਿੰਘ ਨੂੰ ਐਲਾਨਿਆ ਉਮੀਦਵਾਰ, ਜੇਲ੍ਹ 'ਚ ਬੰਦ ਸਾਂਸਦ ਦੇ ਕਰੀਬੀ ਸਾਥੀ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Salman Khan Body Double: ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
ਸਲਮਾਨ ਖਾਨ ਦੇ ਬਾਡੀ ਡਬਲ ਨੂੰ ਆਇਆ ਹਾਰਟ ਅਟੈਕ, ਹੁਣ ਫ਼ਿਲਮ ਦੀ ਸ਼ੂਟਿੰਗ ਕਰਨ ਦੀ ਹਾਲਤ 'ਚ ਨਹੀਂ! ਅਦਾਕਾਰ ਨੇ ਲਿਆ ਇਹ ਫੈਸਲਾ...
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
Embed widget