ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੱਥ ਮਿਲਾਉਣ ਦੀਆਂ ਰਿਪੋਰਟਾਂ ਮਗਰੋਂ ਸੀਨੀਅਰ ਕਾਂਗਰਸੀ ਲੀਡਰ ਪ੍ਰਤਾਪ ਸਿੰਘ ਬਾਜਵਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਕੈਪਟਨ ਨਾਲ ਕੋਈ ਮੀਟਿੰਗ ਨਹੀਂ ਹੋਈ। ਉਨ੍ਹਾਂ ਕਿਹਾ ਕਿ ਕੈਪਟਨ ਨਾਲ ਜਦੋਂ ਵੀ ਗੱਲ ਹੋਏਗੀ, ਮੁੱਦਿਆਂ 'ਤੇ ਹੋਏਗੀ। ਉਨ੍ਹਾਂ ਸਪਸ਼ਟ ਕੀਤਾ ਕਿ ਉਹ ਮੁੱਖ ਮੰਤਰੀ ਦੇ ਅਹੁਦੇ ਦੀ ਦੌੜ ਵਿੱਚ ਨਹੀਂ ਹਨ।


ਉਂਝ ਨਵਜੋਤ ਸਿੱਧੂ ਦੀ ਚੜ੍ਹਾਈ ਨੂੰ ਰੋਕਣ ਦੀਆਂ ਖਬਰਾਂ ਬਾਰੇ ਬਾਜਵਾ ਸਪਸ਼ਟ ਕਹਿ ਦਿੱਤਾ ਕਿ ਕੋਈ ਕਰਨਲ ਇੱਕਦਮ ਜਨਰਲ ਨਹੀਂ ਬਣ ਸਕਦਾ। ਟੌਪ ਲੀਡਰਸ਼ਿਪ ਦੇ ਅਹੁਦੇ ਤੱਕ ਪਹੁੰਚਣ ਲਈ ਪਾਰਟੀ ਅੰਦਰ ਕੁਝ ਸਮਾਂ ਲਾਉਣਾ ਚਾਹੀਦਾ ਹੈ। ਪੁਰਾਣੇ ਲੀਡਰਾਂ ਨੂੰ ਪਾਰਟੀ ਵਿੱਚ ਸਹੀ ਨੁਮਾਇੰਦਗੀ ਮਿਲਣੀ ਚਾਹੀਦੀ ਹੈ।


ਉਨ੍ਹਾਂ ਕਿਹਾ ਕਿ ਕੈਪਟਨ ਨੂੰ ਕੀਤੇ ਵਾਅਦੇ ਪੂਰੇ ਕਰਨੇ ਚਾਹੀਦੇ ਹਨ। ਬੇਅਦਬੀ ਦੇ ਮਾਮਲੇ ਵਿੱਚ ਇਨਸਾਫ ਮਿਲਣਾ ਚਾਹੀਦਾ ਹੈ। ਨਸ਼ਾ ਤਸਕਰਾਂ ਨੂੰ ਨੱਥ ਪੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਣਾ ਚਾਹੀਦਾ ਹੈ।


ਦੱਸ ਦਈਏ ਕਿ ਮੀਡੀਆ ਰਿਪੋਰਟਾਂ ਆਈਆਂ ਸੀ ਕਿ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵਜੋਤ ਸਿੱਧੂ ਵਿਰੁੱਧ ਵਿਰੋਧੀ ਧੜਾ ਹੁਣ ਕੈਪਟਨ ਅਮਰਿੰਦਰ ਸਿੰਘ ਨਾਲ ਆ ਗਿਆ ਹੈ। ਕਾਂਗਰਸ ਹਾਈ ਕਮਾਂਡ ਵੱਲੋਂ ਨਵਜੋਤ ਸਿੱਧੂ ਨੂੰ ਜ਼ਰੂਰਤ ਤੋਂ ਵੱਧ ਤਰਜੀਹ ਦੇਣ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ, ਪ੍ਰਤਾਪ ਸਿੰਘ ਬਾਜਵਾ ਤੇ ਹੋਰ ਸੀਨੀਅਰ ਵਿਧਾਇਕ ਨਾਰਾਜ਼ ਹਨ।


ਇਨ੍ਹਾਂ ਸੀਨੀਅਰ ਆਗੂਆਂ ਦਾ ਮੰਨਣਾ ਹੈ ਕਿ ਪੰਜਾਬ ਵਿੱਚ ਕਾਂਗਰਸ ਨੂੰ ਖੜ੍ਹਾ ਕਰਨ ਪਿੱਛੇ ਪੁਰਾਣੇ ਕਾਂਗਰਸੀਆਂ ਦਾ ਹੱਥ ਹੈ; ਜਦਕਿ ਸਿੱਧੂ ਹਾਲੇ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਪਾਰਟੀ ’ਚ ਸ਼ਾਮਲ ਹੋਏ ਹਨ। ਸਿੱਧੂ ਨੂੰ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਇੱਕੋ ਮੰਚ ਉੱਤੇ ਆਉਣ ਲਈ ਤਿਆਰ ਹੋ ਗਏ ਹਨ। ਇਸ ਮਗਰੋਂ ਅੱਜ ਬਾਜਵਾ ਨੇ ਮੀਡੀਆ ਸਾਹਮਣੇ ਆ ਕੇ ਆਪਣਾ ਪੱਖ ਰੱਖਿਆ।


ਇਹ ਵੀ ਪੜ੍ਹੋ: ਅੱਧੇ ਤੋਂ ਵੱਧ cosmetic products ’ਚ ਮਿਲੇ ਜ਼ਹਿਰੀਲੇ ਕੈਮੀਕਲ, ਕੈਂਸਰ ਸਣੇ ਗੰਭੀਰ ਬਿਮਾਰੀਆਂ ਦਾ ਖ਼ਤਰਾ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904