ਪੜਚੋਲ ਕਰੋ

300 Unit ਮੁਫ਼ਤ ਬਿਜਲੀ ਲਈ ਪੰਜਾਬ ਸਰਕਾਰ ਕਿੱਥੋਂ ਲਿਆ ਰਹੀ ਪੈਸਾ ? ਕਾਂਗਰਸ ਨੇ ਮੰਗ ਲਿਆ ਹਿਸਾਬ 

Bajwa seeks explanations from AAP - ਬਾਜਵਾ ਨੇ ਇੱਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵੇਂ ਨਿਯਮ ਮੁਤਾਬਿਕ ਹੁਣ ਸਰਕਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਬਿਜਲੀ ਸਬਸਿਡੀ ਦਾ ਅਗਾਊਂ ਭੁਗਤਾਨ

ਚੰਡੀਗੜ੍ਹ - ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ 17 ਮਹੀਨਿਆਂ ਦੇ ਸ਼ਾਸਨ ਕਾਲ ਵਿੱਚ ਪੰਜਾਬ ਦੀ ਡਿਗ ਰਹੀ ਵਿੱਤੀ ਸਿਹਤ 'ਤੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ 'ਆਪ' ਸਰਕਾਰ ਨੂੰ ਇਹ ਦੱਸਣ ਲਈ ਕਿਹਾ ਕਿ ਉਹ ਮੁਫ਼ਤ ਬਿਜਲੀ ਸਕੀਮ ਸਮੇਤ ਭਲਾਈ ਸਕੀਮਾਂ ਨੂੰ ਕਿਵੇਂ ਜਾਰੀ ਰੱਖੇਗੀ? 

ਕਾਂਗਰਸ ਦੇ ਸੀਨੀਅਰ ਆਗੂ ਬਾਜਵਾ ਨੇ ਇੱਕ ਨਿਊਜ਼ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵੇਂ ਨਿਯਮ ਮੁਤਾਬਿਕ ਹੁਣ ਸਰਕਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੂੰ ਬਿਜਲੀ ਸਬਸਿਡੀ ਦਾ ਅਗਾਊਂ ਭੁਗਤਾਨ ਕਰਨਾ ਪਵੇਗਾ ਜਾਂ ਸਾਰੇ ਵਰਗਾਂ ਦੇ ਖਪਤਕਾਰਾਂ 'ਤੇ ਬਿਨਾ ਸਬਸਿਡੀ ਵਾਲਾ ਟੈਰਿਫ਼ ਲਗਾਉਣ ਦਾ ਜੋਖ਼ਮ ਲੈਣਾ ਪਵੇਗਾ।

ਬਾਜਵਾ ਨੇ ਅੱਗੇ ਕਿਹਾ, "ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮੁਫ਼ਤ ਬਿਜਲੀ ਸਕੀਮ ਨਾਲ ਇੱਕ ਸਾਲ ਪੂਰਾ ਕਰਨ ਦਾ ਦਾਅਵਾ ਕਰਦੇ ਹਨ, ਫਿਰ ਵੀ 'ਆਪ' ਸਰਕਾਰ ਵੱਲੋਂ ਸੂਬੇ ਦੀ ਵਿੱਤੀ ਸਿਹਤ ਨੂੰ ਮਜ਼ਬੂਤ ਕਰਨ ਵਿੱਚ ਅਸਫਲ ਰਹਿਣ ਕਾਰਨ, ਇਸ ਨੂੰ ਉਸੇ ਯੋਜਨਾ ਨੂੰ ਜਾਰੀ ਰੱਖਣ ਲਈ ਸਭ ਤੋਂ ਮੁਸ਼ਕਿਲ ਸਮੇਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ"। 

ਬਾਜਵਾ ਨੇ ਕਿਹਾ ਕਿ ਇਸ ਵਿੱਤੀ ਵਰ੍ਹੇ ਲਈ ਸੂਬੇ ਦਾ ਕੁੱਲ ਬਿਜਲੀ ਸਬਸਿਡੀ ਬਿੱਲ 20243.76 ਕਰੋੜ ਰੁਪਏ ਹੈ। ਇੱਕ ਖ਼ਬਰ ਮੁਤਾਬਿਕ 31 ਜੁਲਾਈ ਤੱਕ ਸਰਕਾਰ ਨੇ ਆਪਣੇ 6762 ਕਰੋੜ ਰੁਪਏ ਦੇ ਬਿਜਲੀ ਸਬਸਿਡੀ ਬਿੱਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, 1,804 ਕਰੋੜ ਰੁਪਏ ਦੀ ਦੂਜੀ ਕਿਸ਼ਤ (9,020 ਕਰੋੜ ਰੁਪਏ ਦੀ ਬਕਾਇਆ ਸਬਸਿਡੀ ਦੀ ਰਕਮ ਦਾ ਭੁਗਤਾਨ ਕਰਨ ਲਈ) ਅਜੇ ਤੱਕ ਅਦਾ ਨਹੀਂ ਕੀਤੀ ਗਈ ਹੈ। ਇਸੇ ਤਰਾਂ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦੀ ਯੋਜਨਾ ਨੂੰ ਅਜੇ ਤੱਕ ਲਾਗੂ ਨਹੀਂ ਕੀਤਾ ਹੈ।
 
"ਮੌਜੂਦਾ ਹਾਲਾਤ ਵਿੱਚ, 'ਆਪ' ਸਰਕਾਰ ਕੋਲ ਵੱਖ-ਵੱਖ ਸਰੋਤਾਂ ਤੋਂ ਫ਼ੰਡ ਉਧਾਰ ਲੈਣ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਬਚਿਆ ਹੈ। ਸੂਬੇ ਦਾ ਕਰਜ਼ੇ ਦਾ ਬੋਝ ਇਸ ਸਮੇਂ 3.12 ਲੱਖ ਕਰੋੜ ਰੁਪਏ ਹੈ। ਕਿਉਂਕਿ ਸਰਕਾਰ ਸੂਬੇ ਦੀਆਂ ਆਰਥਿਕ ਸਥਿਤੀਆਂ ਨੂੰ ਉੱਚਾ ਚੁੱਕਣ ਵਿੱਚ ਅਸਫਲ ਰਹੀ ਹੈ, ਕਰਜ਼ੇ ਦਾ ਬੋਝ ਹੋਰ ਵੀ  ਵਧਣ ਜਾ ਰਿਹਾ ਹੈ। ਇਹ 'ਆਪ' ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਉਲਟ ਹੈ"

ਕਾਦੀਆਂ ਦੇ ਵਿਧਾਇਕ ਬਾਜਵਾ ਨੇ ਕਿਹਾ ਕਿ 'ਆਪ' ਸਰਕਾਰ 'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵਾਅਦੇ ਅਨੁਸਾਰ ਭ੍ਰਿਸ਼ਟਾਚਾਰ ਨੂੰ ਖ਼ਤਮ ਕਰ ਕੇ ਰੇਤ ਦੀ ਖ਼ੁਦਾਈ ਤੋਂ 20,000 ਕਰੋੜ ਰੁਪਏ ਅਤੇ 34,000 ਕਰੋੜ ਰੁਪਏ ਦਾ ਮਾਲੀਆ ਇਕੱਠਾ ਕਰਨ ਵਿੱਚ ਅਸਫਲ ਰਹੀ ਹੈ। ਇਸ ਤੋਂ ਇਲਾਵਾ 'ਆਪ' ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਉਦਯੋਗ ਯੂ ਪੀ ਵਰਗੇ ਸੂਬਿਆਂ 'ਚ ਹਿਜਰਤ ਕਰ ਚੁੱਕਾ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
Advertisement
ABP Premium

ਵੀਡੀਓਜ਼

Farmers Protest | CM Bhagwant Maan Cm ਮਾਨ ਦਾ ਕੇਂਦਰ ਨੂੰ ਝੱਟਕਾ ਖ਼ੇਤੀ ਖਰੜੇ ਨੂੰ ਕੀਤਾ ਰੱਦBhagwant Maan on Dallewal| CM ਮਾਨ ਨੇ ਡੱਲੇਵਾਲ ਨਾਲ ਕੀਤੀ ਗੱਲਬਾਤ,ਕਿਹਾ-ਲੰਬਾ ਚੱਲੇਗਾ ਸੰਘਰਸ਼ |Farmers ProtestSukhbir Badal |ਲੰਬੇ ਸਮੇਂ ਬਾਅਦ ਮੀਡੀਆ ਸਾਹਮਣੇ ਆਏ ਸੁਖਬੀਰ ਬਾਦਲ ,ਕੱਢੀ ਦਿਲ ਦੀ ਭੜਾਸ |Bhagwant Maan|Akali dalGyani Harpreet Singh |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ, ਤਿੰਨ ਦਿਨ ਨਹੀਂ ਚੱਲਣਗੀਆਂ ਬੱਸਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
BSNL ਬੰਦ ਕਰ ਰਹੀ ਆਪਣੀ ਆਹ ਸਰਵਿਸ, ਲੱਖਾਂ ਗਾਹਕਾਂ 'ਤੇ ਪਵੇਗਾ ਅਸਰ, 15 ਜਨਵਰੀ ਤੱਕ ਦਾ ਸਮਾਂ
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਸੰਘਣੀ ਧੁੰਦ 'ਚ ਗੱਡੀ ਚਲਾਉਣ ਵੇਲੇ ਹੋ ਰਹੀ ਪਰੇਸ਼ਾਨੀ? ਤਾਂ ਅਪਣਾਓ ਆਹ ਤਰੀਕੇ, ਮਿੰਟਾਂ 'ਚ ਸਾਫ ਹੋ ਜਾਵੇਗੀ FOG
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਗਰਮੀਆਂ ਦੇ ਮੁਕਾਬਲੇ ਸਰਦੀਆਂ 'ਚ ਜ਼ਿਆਦਾ ਖਰਚ ਹੁੰਦੀ ਗੈਸ, ਇਦਾਂ ਕਰੋ ਸਿਲੰਡਰ ਦੀ ਬਚਤ
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 39 ਦਿਨ, ਹਾਲਤ ਹੋਈ ਨਾਜ਼ੁਕ, ਹਾਈ ਪਾਵਰ ਕਮੇਟੀ 'ਚ ਨਹੀਂ ਜਾਣਗੇ ਕਿਸਾਨ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ 'ਚ ਪਵੇਗਾ ਮੀਂਹ, ਅਗਲੇ ਕੁਝ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
ਪੰਜਾਬ ਪੁਲਿਸ ਦਾ DSP ਹੋਇਆ ਬਰਖ਼ਾਸਤ, ਪਹਿਲਾਂ ਤੋਂ ਚੱਲ ਰਹੇ ਸੀ ਸਸਪੈਂਡ
Embed widget