ਪੜਚੋਲ ਕਰੋ

Lawrence Bishnoi Interview Row: 'ਭਗਵੰਤ ਮਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਦਵੇ ਸਪੱਸ਼ਟੀਕਰਨ', 1 ਸਾਲ ਤੋਂ ਝੂਠ ਕਿਉਂ ਬੋਲ ਰਹੀ ਆਪ ਸਰਕਾਰ?

Lawrence Bishnoi Interview Row: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪੰਜਾਬ 'ਚ ਹੋਣ ਦੇ ਤਾਜ਼ਾ ਖੁਲਾਸੇ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ਾ ਮੰਗਿਆ ਹੈ। 

ਜ਼ਿਕਰਯੋਗ ਹੈ ਕਿ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੀਲਬੰਦ ਰਿਪੋਰਟ ਸੌਂਪੀ ਹੈ। ਰਿਪੋਰਟ ਵਿਚ ਖੁਲਾਸਾ ਕੀਤਾ ਗਿਆ ਹੈ ਕਿ ਬਿਸ਼ਨੋਈ ਦਾ ਪਹਿਲਾ ਇੰਟਰਵਿਊ ਉਸ ਸਮੇਂ ਹੋਇਆ ਸੀ ਜਦੋਂ ਉਹ ਖਰੜ, ਪੰਜਾਬ ਵਿਚ ਸੀਆਈਏ ਦੀ ਹਿਰਾਸਤ ਵਿਚ ਸੀ ਅਤੇ ਦੂਜਾ ਰਾਜਸਥਾਨ ਦੀ ਜੇਲ੍ਹ ਵਿਚ ਹੋਇਆ ਸੀ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਾਰਚ 2023 ਤੋਂ ਝੂਠ ਬੋਲ ਰਹੀ ਹੈ। ਹੁਣ ਹਾਈ ਕੋਰਟ ਵਿੱਚ ਇਸ ਖੁਲਾਸੇ ਤੋਂ ਬਾਅਦ ਭਗਵੰਤ ਮਾਨ ਨੂੰ ਪੰਜਾਬ ਦੇ ਲੋਕਾਂ ਅਤੇ ਖਾਸ ਕਰਕੇ ਮਾਰੇ ਗਏ ਪੰਜਾਬੀ ਰੈਪਰ ਅਤੇ ਗਾਇਕ ਸ਼ੁਭਦੀਪ ਸਿੰਘ ਸਿੱਧੂ (ਸਿੱਧੂ ਮੂਸੇਵਾਲਾ) ਦੇ ਮਾਪਿਆਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। 

ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਇਹ ਇੰਟਰਵਿਊ ਪੰਜਾਬ ਦੇ ਮੁੱਖ ਮੰਤਰੀ ਦੀ ਨੱਕ ਦੇ ਹੇਠਾਂ ਹੋਈ ਸੀ ਅਤੇ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਵਿਭਾਗ ਵਿੱਚ ਕਾਲੀਆਂ ਭੇਡਾਂ ਹਨ। ਗ੍ਰਹਿ ਮੰਤਰੀ ਹੋਣ ਦੇ ਨਾਤੇ ਭਗਵੰਤ ਮਾਨ ਨੂੰ ਨਿਰਪੱਖ ਜਾਂਚ ਦੇ ਆਦੇਸ਼ ਦੇਣੇ ਚਾਹੀਦੇ ਹਨ ਅਤੇ ਦੋਸ਼ੀ ਪੁਲਿਸ ਅਧਿਕਾਰੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਭਗਵੰਤ ਮਾਨ ਨੂੰ ਘੱਟੋ-ਘੱਟ ਗੈਂਗਸਟਰ ਦੀ ਇੰਟਰਵਿਊ ਬਾਰੇ ਝੂਠ ਬੋਲਣ ਲਈ ਮੁਆਫੀ ਮੰਗਣੀ ਚਾਹੀਦੀ ਹੈ। 

ਉਨ੍ਹਾਂ ਕਿਹਾ ਕਿ 2022 'ਚ 'ਆਪ' ਸਰਕਾਰ ਦੇ ਸੱਤਾ 'ਚ ਆਉਣ ਤੋਂ ਬਾਅਦ ਪੰਜਾਬ 'ਚ ਗੈਂਗ ਕਲਚਰ ਵਧਦਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ ਦਾ ਨਿਰਮਾਣ ਕਰ ਰਹੇ ਠੇਕੇਦਾਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। 

ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਅਜਿਹੇ ਘਿਨਾਉਣੇ ਅਨਸਰਾਂ 'ਤੇ ਲਗਾਮ ਲਗਾਉਣ ਵਿੱਚ ਬੁਰੀ ਤਰ੍ਹਾਂ ਅਸਫਲ ਰਹੀ ਹੈ। ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਇਸ ਮਾਮਲੇ ਵਿੱਚ ਦਖਲ ਦੇਣਾ ਪਿਆ ਅਤੇ ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੂੰ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈਸਵੇਅ 'ਤੇ ਕੰਮ ਕਰ ਰਹੇ ਠੇਕੇਦਾਰਾਂ ਨੂੰ ਜ਼ਿੰਦਾ ਸਾੜਨ ਦੀ ਧਮਕੀ ਦੇਣ ਵਾਲੇ ਲੋਕਾਂ ਵਿਰੁੱਧ FIR ਦਰਜ ਕਰਨ ਦੇ ਨਿਰਦੇਸ਼ ਦਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 

Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ

BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ

ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
Advertisement
ABP Premium

ਵੀਡੀਓਜ਼

Weather Update|  Punjab | ਪੰਜਾਬ 'ਚ ਧੁੰਦ ਦਾ ਕਹਿਰ, ਸੜਕਾ 'ਤੇ ਆਵਾਜਾਈ 'ਚ ਆਈਆਂ ਮੁਸ਼ਕਿਲਾਂਜੇ ਬੰਦੇ ਦਾ ਪੁੱਤਾ ਆ ਤਾਂ ਕਰ Sukhjinder Randhawa'ਤੇAction., Bhagwant Maan ਨੂੰ ਖੁੱਲਾ Challenge| ElectionMc Election | ਨਗਰ ਨਿਗਮ ਦੀਆਂ ਚੋਣਾਂ ਦੀ ਤਿਆਰੀ ਸ਼ੁਰੂ ਚੋਣ ਕਮਿਸ਼ਨ ਨੇ ਜਾਰੀ ਕੀਤੀ ਨੋਟੀਫ਼ਿਕੇਸ਼ਨ!Weather | Alert!  Punjab ਦੀ ਹਵਾ ਹੋਈ ਜ਼ਹਿਰੀਲੀ, ਮੋਸਮ ਵਿਭਾਗ ਨੇ ਕੀਤਾ ਵੱਡਾ ਖ਼ੁਲਾਸਾ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Gold-Silver Rate Today: ਸੋਨਾ ਹੋਇਆ ਸਸਤਾ, ਚਾਂਦੀ ਦੇ ਵਧੇ ਭਾਅ; ਜਾਣੋ 24 ਅਤੇ 22 ਕੈਰੇਟ ਦੀ ਅੱਜ ਕੀ ਕੀਮਤ ? 
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
Arshdeep Singh: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਜਸਪ੍ਰੀਤ ਬੁਮਰਾਹ ਅਤੇ ਭੁਵਨੇਸ਼ਵਰ ਕੁਮਾਰ ਦਾ ਤੋੜਿਆ ਰਿਕਾਰਡ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
BSNL ਦਾ 52 ਦਿਨ ਵਾਲਾ ਸਭ ਤੋਂ ਸਸਤਾ ਰਿਚਾਰਜ! ਅਨਲਿਮਟਿਡ ਕਾਲਿੰਗ ਦੇ ਨਾਲ ਮਿਲੇਗਾ ਭਰਪੂਰ ਡੇਟਾ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਬ੍ਰਾਸੀਲੀਆ ਦੀ ਸੁਪਰੀਮ ਕੋਰਟ ਕੋਲ ਹੋਇਆ ਧਮਾਕਾ, 1 ਦੀ ਮੌਤ, 2 ਜ਼ਖ਼ਮੀ
ਹੁਣ ਕਿਸ ਦਿਨ ਹੋਵੇਗੀ ਤੁਹਾਡੀ ਮੌਤ, AI ਦੇਵੇਗਾ ਜਵਾਬ

Maruti New Dzire: ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਨਵੀਂ ਡਿਜ਼ਾਇਰ ਦੇ ਬੇਸ ਵੇਰੀਐਂਟ 'ਚ ਇਹ 13 ਸ਼ਾਨਦਾਰ ਸੁਰੱਖਿਆ ਫੀਚਰ, ਕੀਮਤ 6.79 ਲੱਖ ਰੁਪਏ ਤੋਂ ਸ਼ੁਰੂ
ਇਜ਼ਰਾਈਲ ਦਾ ਬੇਰੂਤ 'ਤੇ ਕਹਿਰ, ਹਵਾਈ ਹਮਲਿਆਂ 'ਚ 7 ਬੱਚਿਆਂ ਸਮੇਤ 23 ਲੋਕਾਂ ਦੀ ਮੌਤ

Hukamnama Sahib: ਅੱਜ ਦਾ ਅੰਮ੍ਰਿਤਵੇਲੇ ਦਾ ਹੁਕਮਨਾਮਾ (14-11-2024) ਸੱਚਖੰਡ ਸ੍ਰੀ ਹਰਮੰਦਿਰ ਸਾਹਿਬ ਅੰਮ੍ਰਿਤਸਰ

Embed widget