(Source: ECI/ABP News)
Punjab Vidhan Sabha Session: ਮੁੱਖ ਮੰਤਰੀ ਮਾਨ ਖ਼ਿਲਾਫ਼ ਨਿੰਦਾ ਪ੍ਰਸਤਾਵ ਲਿਆਉਣ ਲਈ ਬਾਜਵਾ ਨੇ ਮੰਗੀ ਇਜਾਜ਼ਤ
ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਨੇ ਸਦਨ ਦੇ ਨੇਤਾ ਅਤੇ ਮੁੱਖ ਮੰਤਰੀ ਦੇ ਤੌਰ 'ਤੇ ਸਹੀ ਵਿਵਹਾਰ ਨਹੀਂ ਕੀਤਾ।

Punjab Vidhan Sabha Session: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਨਿੰਦਾ ਮਤਾ ਲਿਆਉਣ ਲਈ ਵਿਧਾਨ ਸਭਾ ਸਪੀਕਰ ਤੋਂ ਇਜਾਜ਼ਤ ਮੰਗੀ ਹੈ। ਉਨ੍ਹਾਂ ਨੇ ਪੱਤਰ 'ਚ ਲਿਖਿਆ ਹੈ ਕਿ ਭਗਵੰਤ ਮਾਨ ਨੇ ਸਦਨ ਦੇ ਨੇਤਾ ਅਤੇ ਮੁੱਖ ਮੰਤਰੀ ਦੇ ਤੌਰ 'ਤੇ ਸਹੀ ਵਿਵਹਾਰ ਨਹੀਂ ਕੀਤਾ। ਗਵਰਨਰ ਨੂੰ ਹਨ੍ਹੇਰੇ ਵਿੱਚ ਰੱਖਿਆ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਨੂੰ ਬਿਨਾਂ ਦੱਸੇ ਗੁਪਤ ਤਰੀਕੇ ਨਾਲ ਭਰੋਸੇ ਦਾ ਮਤਾ ਪੇਸ਼ ਕੀਤਾ।
ਬਾਜਵਾ ਨੇ ਕਿਹਾ ਕਿ ਰਾਜਪਾਲ ਨੇ ਭਰੋਸੇ ਦਾ ਮਤਾ ਪੇਸ਼ ਕਰਨ ਲਈ 22 ਸਤੰਬਰ ਨੂੰ ਬੁਲਾਏ ਗਏ ਵਿਸ਼ੇਸ਼ ਸੈਸ਼ਨ ਨੂੰ ਨਿਯਮਾਂ ਦੇ ਖਿਲਾਫ ਕਹਿ ਕੇ ਰੱਦ ਕਰ ਦਿੱਤਾ ਸੀ, ਫਿਰ ਸਰਕਾਰ ਨੇ 27 ਸਤੰਬਰ ਨੂੰ ਸੈਸ਼ਨ ਬੁਲਾਉਣ ਦੀ ਸਿਫਾਰਿਸ਼ ਕੀਤੀ ਸੀ। ਰਾਜਪਾਲ ਦੇ ਵਿਧਾਨਕ ਕੰਮਾਂ ਦੀ ਸੂਚੀ ਮੰਗਣ 'ਤੇ ਸਰਕਾਰ ਨੇ ਉਨ੍ਹਾਂ ਨੂੰ ਜੀਐਸਟੀ, ਪਰਾਲੀ ਅਤੇ ਬਿਜਲੀ ਵਰਗੇ ਭਖਦੇ ਮੁੱਦਿਆਂ 'ਤੇ ਚਰਚਾ ਕਰਨ ਦੀ ਗੱਲ ਆਖੀ।
ਇਸ ਤੋਂ ਬਾਅਦ ਰਾਜਪਾਲ ਨੇ ਸੈਸ਼ਨ ਦੀ ਇਜਾਜ਼ਤ ਦੇ ਦਿੱਤੀ। ਬਾਜਵਾ ਨੇ ਕਿਹਾ ਕਿ ਬਿਜ਼ਨਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ 'ਚ ਉਨ੍ਹਾਂ ਨੇ ਸਪੱਸ਼ਟ ਤੌਰ 'ਤੇ ਟਰੱਸਟ ਵੋਟ ਬਾਰੇ ਪੁੱਛਿਆ ਸੀ, ਪਰ ਉਨ੍ਹਾਂ ਨੂੰ ਇਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਰਾਜਪਾਲ ਨੂੰ ਸੂਚਿਤ ਕੀਤੇ ਗਏ ਕੰਮ ਨੂੰ ਬਾਈਪਾਸ ਕਰਦੇ ਹੋਏ ਮੁੱਖ ਮੰਤਰੀ ਨੇ ਭਰੋਸੇ ਦੀ ਵੋਟ ਬਾਰੇ ਮਤਾ ਪੇਸ਼ ਕੀਤਾ।
Punjab Assembly: ਭਗਵੰਤ ਮਾਨ ਦੇ ਭਰੋਸਗੀ ਮਤੇ 'ਤੇ ਅੱਜ ਫਿਰ ਹੋਵੇਗੀ ਚਰਚਾ, ਸਦਨ ਦੀ ਕਾਰਵਾਈ ਹੋ ਸਕਦੀ ਹੈ ਹੰਗਾਮੇਦਾਰ
ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਵੱਲੋਂ ਪੇਸ਼ ਕੀਤੇ ਗਏ ਭਰੋਸਗੀ ਮਤੇ 'ਤੇ ਵੀਰਵਾਰ ਨੂੰ ਚਰਚਾ ਹੋਵੇਗੀ। ਵੀਰਵਾਰ ਨੂੰ ਸੈਸ਼ਨ ਦਾ ਦੂਜਾ ਦਿਨ ਹੈ ਅਤੇ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੋਂ ਸ਼ੁਰੂ ਹੋਵੇਗੀ। ਇਸ ਵਿੱਚ ਹੰਗਾਮਾ ਹੋਣ ਦੀ ਸੰਭਾਵਨਾ ਹੈ। ਇਜਲਾਸ ਦੇ ਪਹਿਲੇ ਦਿਨ ਮੰਗਲਵਾਰ ਨੂੰ ਮੁੱਖ ਮੰਤਰੀ ਮਾਨ ਨੇ ਭਰੋਸੇ ਦਾ ਮਤਾ ਪੇਸ਼ ਕੀਤਾ।
ਉਨ੍ਹਾਂ ਦੋਸ਼ ਲਾਇਆ ਸੀ ਕਿ ਭਾਜਪਾ ਉਨ੍ਹਾਂ ਦੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਦੀ ਇਸ ਕੋਸ਼ਿਸ਼ 'ਚ ਕਾਂਗਰਸ ਉਨ੍ਹਾਂ ਦਾ ਸਾਥ ਦੇ ਰਹੀ ਹੈ। ਭਰੋਸੇ ਦੇ ਪ੍ਰਸਤਾਵ 'ਤੇ ਅੱਜ ਵੀ ਚਰਚਾ ਜਾਰੀ ਰਹੇਗੀ। ਇਸ 'ਤੇ 3 ਅਕਤੂਬਰ ਨੂੰ ਵੋਟਿੰਗ ਹੋਵੇਗੀ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
