ਮੋਗਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਕੇਂਦਰ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਪਰ ਹਾਲੇ ਤੱਕ ਕੋਈ ਵੀ ਹੱਲ ਨਹੀਂ ਨਿਕਲ ਸਕਿਆ। ਇਸ ਦੌਰਾਨ ਮੰਗਲਵਾਰ ਨੂੰ ਮੋਗਾ ਪਹੁੰਚੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਬਾਜਵਾ ਨੇ ਕਿਹਾ ਹੈ, "ਕਿਸਾਨੀ ਮੁੱਦੇ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੇਸ਼ ਦਾ ਮੁਖੀ ਹੁੰਦਾ ਹੈ। ਇੱਕ ਪਰਵਾਰ ਦਾ ਹੈੱਡ ਹੋਣ ਦੇ ਨਾਤੇ ਉਨ੍ਹਾਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਜਦੋਂ ਵੀ ਕੋਈ ਵੱਡੇ ਪੈਮਾਨੇ ਉੱਤੇ ਸਮੱਸਿਆ ਆਉਂਦੀ ਹੈ ਤਾਂ ਆਪਣੇ ਆਪ ਸਾਹਮਣੇ ਆਉਣ।"
ਉਨ੍ਹਾਂ ਕਿਹਾ, "ਕੇਂਦਰ ਸਰਕਾਰ ਨੇ ਜਿਦਾਂ ਨੋਟਬੰਦੀ ਤੇ GST ਲੈ ਕੇ ਆਂਦੀ ਉਹ ਐਸੇ ਤਰ੍ਹਾਂ ਜਲਦਬਾਜ਼ੀ 'ਚ ਚੁੱਪ-ਚਪੀਤੇ ਖੇਤੀ ਕਾਨੂੰਨਾਂ ਨੂੰ ਵੀ ਪਾਸ ਕਰਨਾ ਚਾਹੁੰਦੇ ਸੀ ਪਰ ਕਿਸਾਨਾਂ ਨੇ ਇਨ੍ਹਾਂ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕੀਤੀ।" ਉਨ੍ਹਾਂ ਕਿਹਾ, "ਸਰਕਾਰ ਨੂੰ ਹੁਣ ਇਹ ਕਾਨੂੰਨ ਵਾਪਸ ਲੈ ਲੈਣੇ ਚਾਹੀਦੇ ਹਨ। ਇਸ ਤੋਂ ਬਾਅਦ 6 ਮਹੀਨੇ ਦਾ ਸਮਾਂ ਪਾ ਕੇ ਵੱਖ-ਵੱਖ ਸੂਬਿਆਂ 'ਚ ਕੇਂਦਰ ਨੂੰ ਆਪਣ ਨੁਮਾਇੰਦੇ ਭੇਜਣੇ ਚਾਹੀਦੇ ਹਨ ਜੋ ਵੱਖ-ਵੱਖ ਰਾਜਾਂ ਦੀਆਂ ਖੇਤੀ ਸਬੰਧੀ ਪ੍ਰੇਸ਼ਾਨੀਆਂ ਸੁਣਨ। ਇਸ ਤੋਂ ਬਾਅਦ ਨਵੀਂ ਕਾਨੂੰਨ ਲੈ ਕੇ ਆਉਣਾ ਚਾਹੀਦਾ ਹੈ।"ਬਾਜਵਾ ਨੇ ਕਿਹਾ ਕਿ ਸਰਕਾਰ ਨੂੰ ਤਿੰਨ ਖੇਤੀ ਕਾਨੂੰਨਾਂ ਵਾਂਗ MSP ਤੇ ਵੀ ਕਾਨੂੰਨ ਲੈ ਕੇ ਆਉਣਾ ਚਾਹੀਦਾ ਹੈ।
ਬਾਜਵਾ ਦੀ ਮੋਦੀ ਨੂੰ ਸਲਾਹ, ਨੈਤਿਕ ਫਰਜ਼ ਸਮਝਦਿਆਂ ਇੰਝ ਕਰਨ ਕਿਸਾਨ ਮਸਲਿਆਂ ਦਾ ਹੱਲ
ਏਬੀਪੀ ਸਾਂਝਾ
Updated at:
09 Dec 2020 04:57 PM (IST)
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਜਿੱਥੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੇ ਨਾਲ ਹੀ ਕੇਂਦਰ ਨਾਲ ਕਿਸਾਨਾਂ ਦੀਆਂ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਪਰ ਹਾਲੇ ਤੱਕ ਕੋਈ ਵੀ ਹੱਲ ਨਹੀਂ ਨਿਕਲ ਸਕਿਆ।
- - - - - - - - - Advertisement - - - - - - - - -