(Source: ECI/ABP News/ABP Majha)
Punjab News: ਬਾਜਵਾ ਦੀ CM ਮਾਨ ਨੂੰ ਸਲਾਹ, ਜੇ ਤੁਸੀਂ ਕੰਮ ਕਰਨ ਵਿੱਚ ਅਸਮਰੱਥ ਹੋ ਤਾਂ ਛੱਡ ਕਿਉਂ ਨਹੀਂ ਦਿੰਦੇ ?
ਭਗਵੰਤ ਮਾਨ ਤੁਹਾਡੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਬਰਗਾੜੀ ਗੋਲੀ ਕਾਂਡ ਦੇ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਬਤੌਰ ਮੁੱਖ ਮੰਤਰੀ ਰਾਜ ਕਰਦੇ ਹੋਏ ਲੱਗਭਗ 19 ਮਹੀਨੇ ਹੋ ਗਏ ਹਨ।
Punjab News: ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਬੇਅਦਬੀ ਮਾਮਲੇ ਉੱਤੇ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਗਏ ਹਨ ਜਿਸ ਤੋਂ ਬਾਅਦ ਇਹ ਮੁੱਦਾ ਵਿਧਾਨ ਸਭਾ ਵਿੱਚ ਵੀ ਚੁੱਕਿਆ ਸੀ। ਇਸ ਤੋਂ ਬਾਅਦ ਹੁਣ ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਉੱਤੇ ਵੀ ਇਸ ਨੂੰ ਲੈ ਕੇ ਸਵਾਲ ਪੁੱਛਿਆ ਹੈ।
ਪ੍ਰਤਾਪ ਸਿੰਘ ਬਾਜਵਾ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ, ਭਗਵੰਤ ਮਾਨ ਤੁਹਾਡੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਬਰਗਾੜੀ ਗੋਲੀ ਕਾਂਡ ਦੇ ਦੋਸ਼ੀਆਂ ਨੂੰ 24 ਘੰਟਿਆਂ ਅੰਦਰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਤੁਹਾਨੂੰ ਬਤੌਰ ਮੁੱਖ ਮੰਤਰੀ ਰਾਜ ਕਰਦੇ ਹੋਏ ਲੱਗਭਗ 19 ਮਹੀਨੇ ਹੋ ਗਏ ਹਨ। ਇਸ ਤੋਂ ਇਲਾਵਾ ਤੁਹਾਡੇ ਕੋਲ ਗ੍ਰਹਿ ਵਿਭਾਗ (home portfolio) ਵੀ ਹੈ। ਫਿਰ ਵੀ ਤੁਸੀਂ ਇਨਸਾਫ਼ ਦਿਵਾਉਣ ਵਿੱਚ ਅਸਫ਼ਲ ਰਹੇ ਹੋ। ਜੇ ਤੁਸੀਂ ਕੰਮ ਕਰਨ ਵਿੱਚ ਅਸਮਰੱਥ ਹੋ ਤਾਂ ਛੱਡ ਕਿਉਂ ਨਹੀਂ ਦਿੰਦੇ?
.@BhagwantMann, your party supremo @ArvindKejriwal says that the perpetrators of the Bargari Kand can be arrested within 24 hours. It's been around 19 months since you as a CM have been ruling the state. Moreover, you hold the home portfolio. Still, you are unable to act.
— Partap Singh Bajwa (@Partap_Sbajwa) October 21, 2023
Why… pic.twitter.com/4bHLwkpdVt
ਜ਼ਿਕਰ ਕਰ ਦਈਏ ਕਿ ਇਸ ਤੋਂ ਪਹਿਲਾਂ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਸੀ ਕਿ ਅੱਜ ਐਸਆਈਟੀ ਵੀ ਭਗਵੰਤ ਮਾਨ ਦੀ ਹੈ ਅਤੇ ਉਹ ਖੁਦ ਗ੍ਰਹਿ ਮੰਤਰੀ ਹਨ। ਉਨ੍ਹਾਂ ਦੋਸ਼ ਲਾਇਆ ਕਿ ਐਸਆਈਟੀ ਇਨ੍ਹਾਂ ਕੇਸਾਂ ਵਿੱਚ ਗਵਾਹਾਂ ਦੇ ਬਿਆਨ ਬਦਲ ਰਹੀ ਹੈ। ਗਵਾਹਾਂ ਦੇ ਮੁੜ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਨੂੰ ਫਾਇਦਾ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਨੇ ਅੱਗੇ ਕਿਹਾ- ਮੈਂ ਨਿੱਜੀ ਵਕੀਲਾਂ ਨੂੰ ਨਾਲ ਲੇ ਕੇ ਅਦਾਲਤਾਂ ਵਿੱਚ ਪੈਰਵਾਈ ਕਰ ਰਿਹਾ ਹਾਂ। ਮੈਨੂੰ ਜਾਣਬੂਝ ਕੇ ਜਲੀਲ ਕੀਤਾ ਜਾ ਰਿਹਾ ਹੈ। ਦੋਸ਼ੀ ਸਰਕਾਰੀ ਤੰਤਰ ਤੇ ਹਾਵੀ ਹੋ ਗਏ। ਪੰਜਾਬੀਆਂ ਦੇ ਨਾਲ ਧੋਖਾ ਹੋ ਗਿਆ। ਲੇਕਿਨ ਆਖ਼ਿਰੀ ਫੈਸਲਾ ਗੁਰੂ ਗੋਬਿੰਦ ਸਿੰਘ ਜੀ ਦੀ ਅਦਾਲਤ ਵਿੱਚ ਹੋਣਾ ਹੈ। ਮੇਰੀ ਜੰਗ ਜਾਰੀ ਰਹੇਗੀ, ਹਰ ਤਸ਼ੱਦਦ ਸਹਿਣ ਲਈ ਤਿਆਰ ਹਾਂ।