ਪੜਚੋਲ ਕਰੋ

ਵੱਡੀ ਹਾਰ ਲਈ ਬਲਬੀਰ ਸਿੱਧੂ ਨੇ ਕਾਂਗਰਸ ਨੂੰ ਠਹਰਾਇਆ ਜ਼ਿੰਮੇਵਾਰ, ਨਵਜੋਤ ਸਿੱਧੂ ਹੱਥ ਕਮਾਨ ਨੂੰ ਦੱਸਿਆ ਵੱਡੀ ਗਲਤੀ

ਪੰਜਾਬ ਵਿਧਾਨ ਸਭਾ ਚੋਣਾਂ 'ਚ ਵੱਡੀ ਹਾਰ ਮਗਰੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੀ ਹੀ ਪਾਰਟੀ ਤੇ ਹਮਲਾ ਬੋਲ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 'ਚ ਵੱਡੀ ਹਾਰ ਮਗਰੋਂ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੀ ਹੀ ਪਾਰਟੀ ਤੇ ਹਮਲਾ ਬੋਲ ਦਿੱਤਾ ਹੈ।ਸਿੱਧੂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੁਹਾਲੀ) ਤੋਂ ਚੋਣ ਲੜ੍ਹੇ ਸੀ ਜਿੱਥੇ ਉਨ੍ਹਾਂ ਨੂੰ ਵੱਡੀ ਹਾਰ ਦਾ ਸਾਹਮਣਾ ਕਰਨਾ ਪਿਆ।ਸਿੱਧੂ ਨੂੰ ਸਿਰਫ 43037 ਵੋਟਾਂ ਹੀ ਮਿਲੀਆਂ ਜਦਕਿ ਚੋਣ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਕੁਲਵੰਤ ਸਿੰਘ ਨੂੰ 77134 ਵੋਟਾਂ ਪਈਆਂ ਸੀ। ਇਸ ਮਗਰੋਂ ਸਿੱਧੂ ਨੇ ਆਪਣੀ ਪਾਰਟੀ ਨੂੰ ਹਾਰ ਦਾ ਜ਼ਿੰਮੇਵਾਰ ਦੱਸਿਆ ਹੈ। 

ਬਲਬੀਰ ਸਿੱਧੂ ਨੇ ਕਿਹਾ ਕਿ, "ਕਾਂਗਰਸ ਲੀਡਰਸ਼ਿਪ ਨੇ ਕਾਂਗਰਸ ਤੋਂ ਬਾਹਰਲੇ ਲੋਕਾਂ ਨੂੰ ਸੱਤਾ ਸੌਂਪ ਕੇ ਆਪਣੀ ਹਾਰ ਲਿਖਵਾਈ ਹੈ, ਜਿਸ ਦਾ ਇਤਿਹਾਸ ਅਤੇ ਸੱਭਿਆਚਾਰ ਕਾਂਗਰਸ ਪਾਰਟੀ ਨਾਲ ਮੇਲ ਨਹੀਂ ਖਾਂਦਾ।"

ਕਾਂਗਰਸ ਦੇ ਨਤੀਜਿਆਂ 'ਤੇ ਪ੍ਰਤੀਕਿਰਿਆ ਦਿੰਦਿਆਂ ਸਿੱਧੂ ਨੇ ਕਿਹਾ ਕਿ ਪਾਰਟੀ ਦੀਆਂ ਸੰਭਾਵਨਾਵਾਂ ਉਸ ਦਿਨ ਤੋਂ ਘਟਣੀਆਂ ਸ਼ੁਰੂ ਹੋ ਗਈਆਂ ਸਨ, ਜਿਸ ਦਿਨ ਤੋਂ ਪੁਰਾਣੇ ਕਾਂਗਰਸੀ ਸੁਨੀਲ ਜਾਖੜ ਦੀ ਥਾਂ ਇਕ ਬਾਹਰਲੇ ਵਿਅਕਤੀ ਨਵਜੋਤ ਸਿੰਘ ਸਿੱਧੂ ਨੂੰ ਪ੍ਰਧਾਨ ਲਾਇਆ ਗਿਆ, ਜੋ ਅਜੇ ਚਾਰ ਸਾਲ ਪਹਿਲਾਂ ਹੀ ਕਾਂਗਰਸ 'ਚ ਸ਼ਾਮਲ ਹੋਏ ਸਨ।
ਇਸ ਤੋਂ ਬਾਅਦ ਕਾਂਗਰਸ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਹਟਾ ਕੇ ਨਵਾਂ ਵਿਵਾਦ ਖੜ੍ਹਾ ਕਰ ਦਿੱਤਾ ਅਤੇ ਇਹ ਪਾਰਟੀ ਲਈ ਸਭ ਤੋਂ ਵੱਡੀ ਭੁੱਲ ਸਾਬਤ ਹੋਈ ਅਤੇ ਪਾਰਟੀ ਅਤੇ ਸਰਕਾਰ ਵਿੱਚ ਪੂਰੀ ਤਰ੍ਹਾਂ ਗਿਰਾਵਟ ਆਈ।

ਸਾਬਕਾ ਮੰਤਰੀ ਨੇ ਕਿਹਾ ਕਿ ਧਰਮ ਨਿਰਪੱਖ ਪਾਰਟੀ ਕਾਂਗਰਸ ਦੀ ਤੀਜੀ ਗਲਤੀ ਇਹ ਹੈ ਕਿ ਉਹ ਸੁਨੀਲ ਜਾਖੜ ਨੂੰ ਵਿਧਾਇਕਾਂ ਦਾ ਪੂਰਾ ਸਮਰਥਨ ਮਿਲਣ ਦੇ ਬਾਵਜੂਦ ਮੁੱਖ ਮੰਤਰੀ ਬਣਾਉਣ ਤੋਂ ਇਨਕਾਰ ਕਰ ਗਈ ਕਿਉਂਕਿ ਉਹ ਹਿੰਦੂ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਨੇ ਧਰਮ ਦੀ ਰਾਜਨੀਤੀ 'ਤੇ ਭਰੋਸਾ ਕੀਤਾ ਹੁੰਦਾ ਤਾਂ ਗਿਆਨੀ ਜ਼ੈਲ ਸਿੰਘ ਰਾਸ਼ਟਰਪਤੀ, ਡਾ: ਮਨਮੋਹਨ ਸਿੰਘ ਪ੍ਰਧਾਨ ਮੰਤਰੀ ਅਤੇ ਬੂਟਾ ਸਿੰਘ ਗ੍ਰਹਿ ਮੰਤਰੀ ਨਾ ਬਣਦੇ।

ਇਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਦੀ ਨਿਯੁਕਤੀ ਹੋਈ, ਜੋ ਕਿ ਸੱਚੇ ਕਾਂਗਰਸੀ ਵੀ ਨਹੀਂ ਸਨ, ਜਿਨ੍ਹਾਂ ਨੇ ਕਾਂਗਰਸ ਵਿਚ ਸ਼ਾਮਲ ਹੋਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ, ਪੀਪਲਜ਼ ਪਾਰਟੀ ਆਫ਼ ਪੰਜਾਬ ਨਾਲ ਆਪਣੀ ਕਿਸਮਤ ਅਜ਼ਮਾਈ ਸੀ। ਇਸ ਤਰ੍ਹਾਂ ਕਾਂਗਰਸ ਪਾਰਟੀ ਅਤੇ ਸਰਕਾਰ ਬਾਹਰਲੇ ਲੋਕਾਂ ਦੇ ਹਵਾਲੇ ਕਰ ਦਿੱਤੀ ਗਈ।

ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਪਾਰਟੀ ਨੇ ਅਮਰੀਕ ਸਿੰਘ ਢਿੱਲੋਂ, ਜਗਮੋਹਨ ਸਿੰਘ ਕੰਗ, ਅਜੈਬ ਸਿੰਘ ਭੱਟੀ ਅਤੇ ਕੇਵਲ ਸਿੰਘ ਢਿੱਲੋਂ ਵਰਗੇ ਸੀਨੀਅਰ ਅਤੇ ਪੁਰਾਣੇ ਆਗੂਆਂ ਨੂੰ ਟਿਕਟਾਂ ਦੇਣ ਤੋਂ ਇਨਕਾਰ ਕੀਤਾ ਹੈ, ਇਹ ਕਾਂਗਰਸ ਪਾਰਟੀ ਦੀ ਇੱਕ ਹੋਰ ਵੱਡੀ ਭੁੱਲ ਹੈ। ਪਾਰਟੀ ਵੱਲੋਂ ਇੱਕ ਤੋਂ ਬਾਅਦ ਇੱਕ ਗਲਤੀਆਂ ਦੁਹਰਾਈਆਂ ਗਈਆਂ।
ਮੋਹਾਲੀ ਤੋਂ ਤਿੰਨ ਵਾਰ ਵਿਧਾਇਕ ਰਹਿ ਚੁੱਕੇ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਨੂੰ ਸੂਬਾ ਕਾਂਗਰਸ ਪ੍ਰਧਾਨ ਨਿਯੁਕਤ ਕੀਤੇ ਜਾਣ ਤੋਂ ਪਹਿਲਾਂ ਸਾਰਿਆਂ ਨੂੰ ਵਿਸ਼ਵਾਸ ਸੀ ਕਿ 2022 'ਚ ਇਕ ਵਾਰ ਫਿਰ ਕਾਂਗਰਸ ਦੀ ਸਰਕਾਰ ਬਣੇਗੀ। ਪਰ ਜਿਵੇਂ ਹੀ ਸਿੱਧੂ ਨੇ ਸੂਬਾ ਕਾਂਗਰਸ ਪ੍ਰਧਾਨ ਦਾ ਅਹੁਦਾ ਸੰਭਾਲਿਆ, ਨਿਘਾਰ ਦਾ ਦੌਰ ਸ਼ੁਰੂ ਹੋ ਗਿਆ ਅਤੇ ਪਾਰਟੀ ਨੇ ਸਥਿਤੀ ਤੋਂ ਬਚਣ ਲਈ ਕੋਈ ਉਪਰਾਲਾ ਨਹੀਂ ਕੀਤਾ।

ਟਾਪ ਹੈਡਲਾਈਨ

Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਆਪ' 'ਚ ਅਸਤੀਫ਼ਿਆਂ ਦੀ ਲੱਗੀ ਝੜ੍ਹੀ, ਇੱਕ ਹੋਰ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...
ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਅਤੇ ਜ਼ਿਲ੍ਹਾ ਸੰਯੁਕਤ ਸਕੱਤਰ ਨੇ ਵੀ ਅਸਤੀਫਾ ਦਿੱਤਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget