ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਲਾਏ ਗਏ ਇਲਜ਼ਾਮਾਂ 'ਤੇ ਕੈਬਨਿਟ ਮੰਤਰੀ ਬਲਵੀਰ ਸਿੱਧੂ ਨੇ ਵੱਡਾ ਚੈਲੰਜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇ ਸੁਖਬੀਰ ਬਾਦਲ ਕੋਲ ਕੋਈ ਸਬੂਤ ਹੈ ਤਾਂ ਪੇਸ਼ ਕਰੇ। ਆਪਣੇ 'ਤੇ ਲੱਗੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ 10 ਸਾਲ ਸੁਖਬੀਰ ਬਾਦਲ ਨੇ ਪੰਜਾਬ ਨੂੰ ਲੁੱਟਿਆ ਹੈ। ਹੁਣ ਕਾਂਗਰਸ ਸਰਕਾਰ ਉਸ ਨੂੰ ਠੀਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

ਬਲਬੀਰ ਸਿੱਧੂ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਇੰਨੇ ਹੀ ਯਕੀਨ ਨਾਲ ਧਰਨਾ ਲਾ ਸਕਦੇ ਹਨ ਤਾਂ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰ ਖਿਲਾਫ ਕੋਈ ਸਬੂਤ ਪੇਸ਼ ਕਰਨ। ਉਨ੍ਹਾਂ ਕਿਹਾ ਕਿ ਰੇਤਾ-ਬਜਰੀ ਦੀ ਮਾਈਨਿੰਗ ਵਿੱਚ ਅਕਾਲੀ ਦਲ ਨੇ 10 ਸਾਲ ਪੰਜਾਬ ਨੂੰ ਲੁੱਟਿਆ ਹੈ। ਕਾਂਗਰਸ ਦੀ ਸਰਕਾਰ ਇਸ ਨੂੰ ਸੁਧਾਰਨ 'ਤੇ ਲੱਗੀ ਹੋਈ ਹੈ।

ਪੰਜਾਬ ਕੈਬਨਿਟ ਵਿੱਚ ਫੇਰਬਦਲ ਬਾਰੇ ਬਲਬੀਰ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਹੀ ਫੈਸਲਾ ਲੈਣਗੇ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਸਹੀ ਰਹੇਗਾ। ਨਵਜੋਤ ਸਿੱਧੂ ਨੂੰ ਉਪ ਮੁੱਖ ਮੰਤਰੀ ਦੇ ਸਵਾਲ 'ਤੇ ਬਲਬੀਰ ਸਿੱਧੂ ਨੇ ਕਿਹਾ ਕਿ ਨਵਜੋਤ ਸਿੱਧੂ ਮੇਰੇ ਭਰਾ ਨੇ ਪਾਰਟੀ ਜੋ ਵੀ ਕਰੇਗੀ ਸਹੀ ਕਰੇਗੀ।