Punjab news: ਪੰਜਾਬ ਦੇ ਕਿਸਾਨਾਂ ਨੇ 18 ਜਨਵਰੀ ਤੋਂ ਚੰਡੀਗੜ੍ਹ ‘ਚ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਹੈ। ਇਸ ਬਾਰੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਇਹ ਧਰਨਾ ਅਣਮਿੱਥੇ ਸਮੇਂ ਲਈ ਲਾਇਆ ਜਾਵੇਗਾ।


ਬਲਬੀਰ ਸਿੰਘ ਰਾਜੋਵਾਲ ਨੇ ਕਿਹਾ ਕਿ ਅਸੀਂ 18 ਜਨਵਰੀ ਨੂੰ ਪਾਣੀਆਂ ਅਤੇ ਕਿਸਾਨਾਂ ਦੇ ਕਰਜ਼ਿਆਂ ਦੇ ਮੁੱਦੇ 'ਤੇ ਚੰਡੀਗੜ੍ਹ 'ਚ ਮੋਰਚਾ ਲਾਉਣ ਜਾ ਰਹੇ ਹਾਂ। ਇਸ ਦੇ ਨਾਲ ਹੀ ਰਾਜੇਵਾਲ ਨੇ ਚੰਡੀਗੜ੍ਹ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੇ ਸਾਨੂੰ 6 ਤਰੀਕ ਨੂੰ ਜਗ੍ਹਾ ਨਾ ਦਿੱਤੀ ਤਾਂ ਉਨ੍ਹਾਂ ਖਿਲਾਫ ਵੀ ਪ੍ਰਦਰਸ਼ਨ ਕੀਤਾ ਜਾਵੇਗਾ।


ਰਾਜੇਵਾਲ ਨੇ ਕਿਹਾ ਕਿ 28 ਦਸੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ SYL ਦੇ ਮੁੱਦੇ 'ਤੇ ਬੈਠਕ ਕਰਨ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਉਸ ਵੇਲੇ ਹੋ ਰਹੀ ਹੈ, ਜਦੋਂ ਪੂਰਾ ਪੰਜਾਬ ਚਾਰ ਸਾਹਿਬਜ਼ਾਦਿਆਂ ਦੀ ਲਾਸ਼ਾਨੀ ਸ਼ਹਾਦਤ ਨੂੰ ਯਾਦ ਕਰ ਰਿਹਾ ਹੈ, ਇਸ ਦਾ ਵਿਰੋਧ ਕੀਤਾ ਜਾਵੇਗਾ।


ਇਹ ਵੀ ਪੜ੍ਹੋ: Vigilance Bureau: ਪਟਵਾਰੀ ਆਪਣੇ ਪੁੱਤਰ ਨਾਲ ਮਿਲ ਕੇ ਕਰ ਰਿਹਾ ਸੀ ਦੋ ਨੰਬਰ ਦਾ ਕੰਮ, ਵਿਜੀਲੈਂਸ ਨੇ ਰੰਗੇ ਹੱਥੀ ਫੜੇ


ਉੱਥੇ ਹੀ ਕਿਸਾਨ ਆਗੂ ਰਾਜੇਵਾਲ ਨੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਦਿਆਂ ਹੋਇਆਂ ਕਿਹਾ ਕਿ ਮੁੱਖ ਮੰਤਰੀ ਜੋ ਗੰਗਾਨਗਰ ਵਿੱਚ ਕਹਿ ਰਹੇ ਹਨ ਕਿ ਪਾਣੀ ਦੀ ਕੋਈ ਕਮੀ ਨਹੀਂ ਹੋਵੇਗੀ।


ਅਸੀਂ ਉਸ ਮੁੱਖ ਮੰਤਰੀ 'ਤੇ ਕਿਵੇਂ ਭਰੋਸਾ ਕਰ ਸਕਦੇ ਹਾਂ ਜੋ ਇਹ ਕਹਿੰਦੇ ਹਨ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਦੀ ਸਪਲਾਈ ਲਈ ਸਮਰਥਨ ਕਰ ਰਹੀ ਹੈ? ਪੰਜਾਬ ਕੋਲ ਪਾਣੀ ਨਹੀਂ ਹੈ, ਪੰਜਾਬ ਕੋਲ ਤਿੰਨੋਂ ਦਰਿਆਵਾਂ ਦਾ ਪਾਣੀ ਹੈ ਅਤੇ ਪੰਜਾਬ ਨੂੰ ਬਚਾਉਣਾ ਬਹੁਤ ਜ਼ਰੂਰੀ ਹੈ।


ਇਹ ਵੀ ਪੜ੍ਹੋ: Amritsar news: ਕੋਰੋਨਾ ਦੇ ਨਵੇਂ ਰੂਪ ਤੋਂ ਬਚਣ ਲਈ ਸਰਕਾਰ ਨੇ ਜਾਰੀ ਕੀਤੀਆਂ ਹਿਦਾਇਤਾਂ, ਇਨ੍ਹਾਂ ਥਾਵਾਂ 'ਤੇ ਮਾਸਕ ਪਾਉਣਾ ਕੀਤਾ ਲਾਜ਼ਮੀ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।