ਉਨ੍ਹਾਂ ਨੇ ਅੱਗੇ ਕਿਹਾ ਕਿ ਸਰਕਾਰਾਂ ਅੰਦੋਲਨ ਨੂੰ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀਆਂ ਹਨ। ਸਰਕਾਰਾਂ ਨੇ ਧਰਨੇ ਵਾਲੀ ਥਾਂਵਾਂ 'ਤੇ ਅੰਦੋਲਨ ਨੂੰ ਭੰਗ ਕਰਨ ਲਈ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਇਸ ਦੇ ਬਾਵਜੂਦ ਜਨ ਸੰਚਾਰ ਦੇ ਜ਼ਰੀਏ, ਕਿਸਾਨ ਆਪਣੀ ਗੱਲਾਂ ਨੂੰ ਅੱਗੇ ਪਹੁੰਚਾ ਰਹੇ ਹਨ। ਰਾਜੇਵਾਲ ਨੇ ਕਿਹਾ ਕਿ ਕਿਸਾਨ ਅੰਦੋਲਨ ਹੁਣ ਦੇਸ਼ ਦੇ 700 ਜ਼ਿਲ੍ਹਿਆਂ ਵਿੱਚ ਪਹੁੰਚ ਗਈ ਹੈ। ਦਿੱਲੀ 'ਚ ਹਿੰਸਾ ਤੋਂ ਬਾਅਦ ਜੋ ਅੰਦੋਲਨ ਸਥਿਰ ਹੋਇਆ ਹੈ ਉਸ 'ਚ ਤੇਜ਼ੀ ਆਉਣੀ ਸ਼ੁਰੂ ਹੋ ਗਈ ਹੈ। ਨਾਲ ਹੀ ਉਨ੍ਹਾਂ ਕਿਹਾ ਕਿ 2 ਫਰਵਰੀ ਤੱਕ ਅੰਦੋਲਨ ਮੁੜ ਆਪਣੇ ਸਿਖਰਾਂ 'ਤੇ ਪਹੁੰਚੇਗਾ।
ਇਹ ਵੀ ਪੜ੍ਹੋ: ਤਰਨਤਾਰਨ ਦੇ ਥਾਣੇ 'ਚ ਮੁਨਸ਼ੀ ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ ਐਸਐਚਓ ਦਾ ਨਾਂ ਆਇਆ ਸਾਹਮਣੇ
ਮੀਡੀਆ ਨਾਲ ਰੂ-ਬ-ਰੂ ਹੁੰਦੇ ਹੋਏ ਰਾਜੇਵਾਲ ਨੇ ਕਿਹਾ ਕਿ ਹੁਣ ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼, ਉਤਰਾਖੰਡ ਦੇ ਕਿਸਾਨਾਂ ਦਾ ਭਾਈਚਾਰਾ ਬਣਾਉਣਾ ਜ਼ਰੂਰੀ ਹੋ ਗਿਆ ਹੈ। ਕਿਸਾਨ ਭੜਕਾਏ ਜਾਣ 'ਤੇ ਆਪਣਾ ਗੁੱਸਾ ਨਾ ਗੁਆਉਣ ਅਤੇ ਸਾਂਤ ਹੋ ਕੇ ਅੰਦੋਲਨ ਨੂੰ ਮਜ਼ਬੂਤ ਕਰਨ 'ਚ ਸਹਿਯੋਗ ਦੇਣ।
ਇਸ ਦੇ ਨਾਲ ਹੀ ਸੁਰਖੀਆਂ 'ਚ ਛਾਏ ਗਾਜ਼ਪੁਰ ਬਾਰਡਰ ਬਾਰੇ ਰਾਜੇਵਾਲ ਨੇ ਕਿਹਾ ਕਿ ਬੀਕੇਯੂ ਬੁਲਾਰੇ ਰਾਕੇਸ਼ ਟਿਕੈਟ ਨੇ ਅੰਦੋਲਨ ਨੂੰ ਇੱਕ ਵਾਰ ਫੇਰ ਤੋਂ ਖੜ੍ਹਾ ਕਰ ਦਿੱਤਾ ਹੈ। ਉਹ ਕਿਸਾਨਾਂ ਲਈ ਪ੍ਰੇਰਣਾ ਸੋਤਰ ਬਣ ਗਏ ਹਨ। ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਭਾਰਤੀ ਕਿਸਾਨ ਯੂਨੀਅਨ ਜਲਦੀ ਹੀ ਉਨ੍ਹਾਂ ਦਾ ਸਨਮਾਨ ਕਰੇਗੀ।
ਮੀਡੀਆ ਵਲੋਂ ਪੁਛੇ ਇੱਕ ਸਵਾਲ 'ਤੇ ਰਾਜੇਵਾਲ ਨੇ ਕਿਹਾ ਕਿ ਇਨਾ ਸਭ ਹੋਣ ਤੋਣ ਬਾਅਦ ਵੀ ਕਿਸਾਨ ਵਿਵਾਦ ਨੂੰ ਸੁਲਝਾਉਣ 'ਚ ਯਕੀਨ ਰੱਖਦੇ ਹਨ, ਜੇਕਰ ਸਰਕਾਰ ਉਨ੍ਹਾਂ ਨੂੰ ਗੱਲ ਕਰਨ ਲਈ ਬੁਲਾਉਂਦੀ ਹੈ ਤਾਂ ਉਹ ਤਿਆਰ ਹਨ।
ਏਐਨਆਈ ਵਲੋਂ ਭੇਜੇ ਨੋਟਿਸ ਬਾਰੇ ਉਨ੍ਹਾਂ ਨੇ ਕਿਹਾ ਕਿ ਇਹ ਤਰ੍ਹਾਂ ਦੇ ਨੋਟਿਸ ਭੇਜ ਕੇ ਸਰਕਾਰ ਕਿਸਾਨਾਂ ਨੂੰ ਦਬਾਉਣਾ ਚਾਹੁੰਦੀ ਹੈ। ਜਿਸ ਦਾ ਜਵਾਬ ਕਿਸਾਨ ਜ਼ਰੂਰ ਦੇਣਗੇ। ਨਾਲ ਹੀ ਦੀਪ ਸਿੱਧੂ ਦੇ ਸਵਾਲ 'ਤੇ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੋ ਹੋਣਾ ਸੀ ਹੋ ਗਿਆ ਹੁਣ ਇਸ 'ਤੇ ਗੱਲ ਕਰਨਾ ਬੇਕਾਰ ਹੈ।
ਇਹ ਵੀ ਪੜ੍ਹੋ: Farmers Protest: ਬਸਤਾੜਾ ਟੋਲ ਪਲਾਜ਼ਾ ‘ਤੇ ਮੁੜ ਸ਼ੁਰੂ ਕਿਸਾਨ ਅੰਦੋਲਨ ਅਤੇ ਲੰਗਰ ਸੇਵਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904