Punjab News: ਪੰਜਾਬ ਸਰਕਾਰ ਵਲੋਂ ਲਿਆਂਦੀ ਲੈਂਡ ਪੂਲਿੰਗ ਨੀਤੀ ਦੇ ਵਿਰੋਧ ਵਿੱਚ ਅੱਜ ਟ੍ਰੈਕਟਰ ਮਾਰਚ ਕੱਢਿਆ ਗਿਆ। ਜਦਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਵੀ ਪਿਆ ਪਰ ਕਿਸਾਨ ਆਪਣੀ ਕਹਿਣੀ 'ਤੇ ਕਾਇਮ ਰਹੇ। ਉੱਥੇ ਹੀ ਹੁਣ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਪ੍ਰੈਸ ਕਾਨਫਰੰਸ ਕੀਤੀ। ਰਾਜੇਵਾਲ ਨੇ ਕਿਹਾ ਕਿ ਅੱਜ ਦਾ ਟਰੈਕਟਰ ਮਾਰਚ ਸਫਲ ਰਿਹਾ, ਲੋਕ ਪੂਰੀ ਤਰ੍ਹਾਂ ਵਿਰੋਧ ਵਿੱਚ ਹੋ ਗਏ ਹਨ, ਪੰਜਾਬ ਦੇ ਕਿਸਾਨ ਇੱਕ ਵਾਰ ਫਿਰ ਇਤਿਹਾਸ ਦੁਹਰਾਉਣਗੇ।
ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਦਿੱਲੀ ਦੀ ਤਸਵੀਰ ਫਿਰ ਨਜ਼ਰ ਆਵੇਗੀ, ਮੋਹਾਲੀ ਪੂਰੀ ਤਰ੍ਹਾਂ ਵਿਕਸਿਤ ਨਹੀਂ ਹੋਇਆ ਫਿਰ ਆਖਿਰ ਕਿਉਂ ਇਹ ਸਭ ਕੀਤਾ ਜਾ ਰਿਹਾ ਹੈ। ਰਾਜੇਵਾਲ ਨੇ ਅੱਗੇ ਕਿਹਾ ਕਿ ਸਰਕਾਰ ਪਾਲਿਸੀ ਵਾਪਸ ਲਵੇ। ਸਰਕਾਰ Notification ਦੇਕੇ ਪਾਲਿਸੀ ਵਾਪਸ ਲੈਣ।
ਇਸ ਦੇ ਨਾਲ ਹੀ ਉਨ੍ਹਾਂ ਨੇ ਵੱਡਾ ਐਲਾਨ ਕਰਦਿਆਂ ਹੋਇਆਂ ਕਿਹਾ ਕਿ 4 ਤਰੀਕ ਨੂੰ ਕਿਸਾਨ ਮੀਟਿੰਗ ਕਰਨਗੇ, 24 ਅਗਸਤ ਨੂੰ ਕਿਸਾਨ ਰੈਲੀ ਕਰਨਗੇ ਅਤੇ ਰੈਲੀ 'ਚ ਵੱਡੇ ਮੋਰਚੇ ਦਾ ਐਲਾਨ ਕੀਤਾ ਜਾਵੇਗਾ।
ਜ਼ਿਕਰ ਕਰ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 30 ਜੁਲਾਈ ਨੂੰ ਟਰੈਕਟਰ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਸੀ। ਉੱਥੇ ਹੀ ਇਸ ਵਿਰੋਧ ਪ੍ਰਦਰਸ਼ਨ ਨੂੰ ਸਫਲ ਬਣਾਉਣ ਲਈ ਪਿੰਡ-ਪਿੰਡ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਗਈ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।