ਜਲੰਧਰ: ਦੇਸ਼ ਭਰ 'ਚ ਇੱਕ ਵਾਰ ਫਿਰ ਕੋਰੋਨਾ ਨੇ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਹਰ ਦਿਨ ਨਿਤ ਨਵੇਂ ਕੋਰੋਨਾ ਮਾਮਲੇ ਸਾਮਹਣੇ ਆ ਰਹੇ ਹਨ। ਪੰਜਾਬ ’ਚ ਵੀ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਇਸ ਦੌਰਾਨ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਕਿ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਦੀ ਪੁਸ਼ਟੀ ਉਨ੍ਹਾਂ ਦੇ ਸੇਵਾਦਾਰ ਕੁਲਵਿੰਦਰ ਸਿੰਘ ਨੇ ਕੀਤੀ ਹੈ।


ਉਨ੍ਹਾਂ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨ ਤੋਂ ਹਲਕਾ ਬੁਖ਼ਾਰ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਮਗਰੋਂ ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ਦੇ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।

 

ਜਾਣਕਾਰੀ ਅਨੁਸਾਰ ਸੰਤ ਸੀਚੇਵਾਲ ਦੇ ਨਾਲ-ਨਾਲ ਉਨ੍ਹਾਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਅਤੇ ਅੰਮ੍ਰਿਤਪਾਲ ਸਿੰਘ ਦੀ ਕੋਰੋਨਾ ਰਿਪੋਰਟ ਵੀ ਪਾਜ਼ੇਟਿਵ ਆਈ ਹੈ।ਇਨ੍ਹਾਂ ਸੇਵਾਦਾਰਾਂ ਨੇ ਵੀ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਗਿਆ ਹੈ। ਸੰਤ ਸੀਚੇਵਾਲ ਸਮੇਤ ਦੋਵਾਂ ਸੇਵਾਦਾਰਾਂ ਦੀ ਸਿਹਤ ਬਿਲਕੁਲ ਠੀਕ ਹੈ।

 

 ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਅੱਜ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਸਬੰਧੀ ਉਨ੍ਹਾਂ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। 


 



ਇਹ ਵੀ ਪੜ੍ਹੋ : Punjab Election 2022: ਕਿਸਾਨਾਂ ਦੇ ਚੋਣ ਲੜਨ ਨਾਲ ਆਮ ਆਦਮੀ ਪਾਰਟੀ ਨੂੰ ਹੋਵੇਗਾ ਨੁਕਸਾਨ, ਕੇਜਰੀਵਾਲ ਨੇ ਕਬੂਲੀ ਗੱਲ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :


https://play.google.com/store/apps/details?id=com.winit.starnews.hin
https://apps.apple.com/in/app/abp-live-news/id81111490