ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੀ ਹਾਲਤ ਗੰਭੀਰ
ਏਬੀਪੀ ਸਾਂਝਾ | 13 May 2020 11:03 AM (IST)
ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ’ਚ ਜ਼ੇਰੇ ਇਲਾਜ ਹਾਕੀ ਦੇ ਉੱਘੇ ਖਿਡਾਰੀ ਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ (96) ਨੂੰ ਮੰਗਲਵਾਰ ਦਿਲ ਦਾ ਦੌਰਾ ਪਿਆ। ਇਸ ਮਗਰੋਂ ਉਨ੍ਹਾਂ ਦੀ ਹਾਲਤ ਗੰਭੀਰ ਹੈ। ਡਾਕਟਰ ਉਨ੍ਹਾਂ ਦੇ ਇਲਾਜ ਵਿੱਚ ਲੱਗੇ ਹੋਏ ਹਨ।
ਚੰਡੀਗੜ੍ਹ: ਮੁਹਾਲੀ ਦੇ ਪ੍ਰਾਈਵੇਟ ਹਸਪਤਾਲ ’ਚ ਜ਼ੇਰੇ ਇਲਾਜ ਹਾਕੀ ਦੇ ਉੱਘੇ ਖਿਡਾਰੀ ਤੇ ਓਲੰਪੀਅਨ ਬਲਬੀਰ ਸਿੰਘ ਸੀਨੀਅਰ (96) ਨੂੰ ਮੰਗਲਵਾਰ ਦਿਲ ਦਾ ਦੌਰਾ ਪਿਆ। ਇਸ ਮਗਰੋਂ ਉਨ੍ਹਾਂ ਦੀ ਹਾਲਤ ਗੰਭੀਰ ਹੈ। ਡਾਕਟਰ ਉਨ੍ਹਾਂ ਦੇ ਇਲਾਜ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੇ ਦੋਹਤੇ ਕਬੀਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਓਲੰਪਿਕ ਵਿੱਚ ਤਿੰਨ ਵਾਰ ਦੇਸ਼ ਲਈ ਸੋਨ ਤਗ਼ਮਾ ਜਿੱਤਣ ਵਾਲੇ ਬਲਬੀਰ ਸਿੰਘ ਸੀਨੀਅਰ ਨੂੰ 8 ਮਈ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਸਿੰਘ ਇਸ ਵੇਲੇ ਵੈਂਟੀਲੇਟਰ ’ਤੇ ਹਨ ਤੇ ਡਾਕਟਰਾਂ ਵੱਲੋਂ ਲਗਾਤਾਰ ਉਨ੍ਹਾਂ ਦੀ ਹਾਲਤ ’ਤੇ ਨਜ਼ਰ ਰੱਖੀ ਜਾ ਰਹੀ ਹੈ।