ਅੰਮ੍ਰਿਤਸਰ: ਹਾਕੀ ਦੇ ਖੇਤਰ 'ਚ ਨਾਮਣਾ ਖੱਟਣ ਵਾਲੇ ਹਾਕੀ ਓਲੰਪੀਅਨ ਬਲਬੀਲ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ 'ਚ ਸਥਾਪਿਤ ਕੀਤੀ ਜਾਵੇਗੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਐੱਸਜੀਪੀਸੀ ਹਾਕੀ ਖਿਡਾਰੀ ਪਦਮਸ਼੍ਰੀ ਬਲਬੀਰ ਸਿੰਘ ਸੀਨੀਅਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਤ ਕਰੇਗੀ।

Continues below advertisement


ਉਨ੍ਹਾਂ ਕਿਹਾ ਕਿ ਭਾਰਤ ਨੂੰ ਤਿੰਨ ਵਾਰ ਸੋਨੇ ਦਾ ਮੈਡਲ ਦਿਵਾਉਣ 'ਚ ਸਹਿਯੋਗੀ ਰਹੇ ਬਲਬੀਰ ਸਿੰਘ ਨੇ ਹਾਕੀ ਵਿਚ ਦੇਸ਼ ਤੇ ਸਿੱਖ ਕੌਮ ਦਾ ਨਾਂਅ ਦੁਨੀਆ ਭਰ ਵਿਚ ਉੱਚਾ ਕੀਤਾ ਹੈ।


ਬਲਬੀਰ ਸਿੰਘ ਸੀਨੀਅਰ ਦਾ ਪਿਛਲੇ ਦਿਨੀਂ 96 ਸਾਲ ਦੀ ਉਮਰ 'ਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਹਾਕੀ ਦੇ ਖੇਤਰ 'ਚ ਵੱਡੀਆਂ ਮੱਲਾਂ ਮਾਰੀਆਂ ਸਨ। ਲੌਂਗੋਵਾਲ ਨੇ ਕਿਹਾ ਕਿ ਬਲਬੀਰ ਸਿੰਘ ਸੀਨੀਅਰ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹਨ। ਇਸ ਲਈ ਐਸਜੀਪੀਸੀ ਨੇ ਉਨ੍ਹਾਂ ਦੇ ਸਨਮਾਨ ਲਈ ਇਹ ਫੈਸਲਾ ਕੀਤਾ ਹੈ।


ਇਹ ਵੀ ਪੜ੍ਹੋ: ਪਿਉ ਨੇ ਧੀ ਲਈ ਕਿਰਾਏ 'ਤੇ ਲਿਆ ਜਹਾਜ਼, 180 ਸੀਟਾਂ ਵਾਲੇ ਜਹਾਜ਼ 'ਚ ਚਾਰ ਜਣੇ ਪਹੁੰਚੇ ਦਿੱਲੀ


ਇਹ ਵੀ ਪੜ੍ਹੋ: ਪੰਜਾਬ ਬੀਜ ਘੁਟਾਲੇ ਦੀਆਂ ਪਰਤਾਂ ਖੋਲ੍ਹੇਗੀ SIT, ਚਾਰ ਮੈਂਬਰੀ ਟੀਮ ਕਰੇਗੀ ਜਾਂਚ

ਇਹ ਵੀ ਪੜ੍ਹੋ: ਕੋਰੋਨਾ ਵਾਇਰਸ ਨੂੰ ਖ਼ਤਮ ਕਰਨ ਲਈ ਪੁਜਾਰੀ ਨੇ ਦਿੱਤੀ ਇਨਸਾਨ ਦੀ ਬਲੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ