Punjab News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸਿੱਖ ਪੰਥ ਦੀ ਸ਼ਖ਼ਸੀਅਤ ਜਥੇਦਾਰ ਬਲਦੇਵ ਸਿੰਘ ਚੁੰਘਾ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ  ਇਲਾਕੇ ਅਤੇ ਸਿੱਖ ਹਲਕਿਆਂ ਵਿਚ ਸੋਗ ਦੀ ਲਹਿਰ ਦੌੜ ਗਈ। ਉਨ੍ਹਾਂ ਦੇ ਸਦੀਵੀ ਵਿਛੋੜੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ।

Continues below advertisement

ਜ਼ਿਕਰਯੋਗ ਹੈ ਕਿ ਜਥੇਦਾਰ ਬਲਦੇਵ ਸਿੰਘ ਚੁੰਘਾ ਪਿਛਲੇ ਕੁਝ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਆਪਣਾ ਜੀਵਨ ਪੰਥਕ ਸੇਵਾਵਾਂ ਅਤੇ ਸਮਾਜਿਕ ਕਾਰਜਾਂ ਨੂੰ ਸਮਰਪਿਤ ਕੀਤਾ। ਉਹ ਲੰਮੇ ਸਮੇਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਇਸ ਤੋਂ ਇਲਾਵਾ ਉਹ ਸ਼੍ਰੋਮਣੀ ਅਕਾਲੀ ਦਲ ਵਿਚ ਵੀ ਵੱਖ-ਵੱਖ ਅਹੁਦਿਆਂ ’ਤੇ ਰਹਿ ਕੇ ਆਪਣੀ ਜ਼ਿੰਮੇਵਾਰੀ ਸਫ਼ਲਤਾਪੂਰਵਕ ਨਿਭਾਅ ਚੁੱਕੇ ਸਨ।

Continues below advertisement

ਜਥੇਦਾਰ ਬਲਦੇਵ ਸਿੰਘ ਚੁੰਘਾ ਦੀ ਸ਼ਖ਼ਸੀਅਤ ਦਾ ਵਿਸ਼ੇਸ਼ ਗੁਣ ਉਨ੍ਹਾਂ ਦੀ ਬੇਬਾਕੀ ਅਤੇ ਸਪੱਸ਼ਟਵਾਦੀ ਸੁਭਾਅ ਸੀ। ਉਹ ਹਰ ਮਸਲੇ ’ਤੇ ਨਿਡਰਤਾ ਨਾਲ ਆਪਣੀ ਗੱਲ ਰੱਖਣ ਦੀ ਜੁਰਅਤ ਰੱਖਦੇ ਸਨ। ਸਿੱਖ ਹਲਕਿਆਂ ਵਿੱਚ ਉਨ੍ਹਾਂ ਦਾ ਨਾਮ ਬੜੇ ਸਤਿਕਾਰ ਨਾਲ ਲਿਆ ਜਾਂਦਾ ਸੀ।

ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰਕ ਮੈਂਬਰਾਂ, ਸਨੇਹੀਆਂ, ਸਾਥੀਆਂ ਅਤੇ ਸਿੱਖ ਸੰਗਤਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦਾ ਅੰਤਿਮ ਸੰਸਕਾਰ ਕਦੋਂ ਅਤੇ ਕਿੱਥੇ ਕੀਤਾ ਜਾਵੇਗਾ, ਇਸ ਸਬੰਧੀ ਜਾਣਕਾਰੀ ਪਰਿਵਾਰ ਵੱਲੋਂ ਬਾਅਦ ਵਿੱਚ ਸਾਂਝੀ ਕੀਤੀ ਜਾਵੇਗੀ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।