'ਆਪ' 'ਚ ਜਾਏਗੀ ਪੰਜਾਬ ਸਰਕਾਰ ਦੀ 'ਬਾਗੀ ਅਫਸਰ'
ਏਬੀਪੀ ਸਾਂਝਾ | 09 Jul 2016 09:28 AM (IST)
ਚੰਡੀਗੜ੍ਹ: ਪੰਜਾਬ ਦੀ ਬਲਾਕ ਡਿਵੈਲਪਮੈਂਟ ਪੰਚਾਇਤ ਅਫਸਰ (ਬੀਡੀਪੀਓ) ਬਲਜੀਤ ਕੌਰ ਨੇ ਪੰਜਾਬ ਸਰਕਾਰ ਨੂੰ 48 ਘੰਟਿਆਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਜੇਕਰ ਸਰਕਾਰ ਨੇ ਅਬੋਹਰ ਤੋਂ ਚੰਡੀਗੜ੍ਹ ਤਬਾਦਲੇ ਦਾ ਫੈਸਲਾ ਨਾ ਬਦਲਿਆ ਤਾਂ ਉਹ ਸਖ਼ਤ ਫੈਸਲਾ ਲੈਣਗੇ। ਕਾਬਲੇਗੌਰ ਹੈ ਕਿ ਬੀਡੀਪੀਓ ਨੇ ਸਰਕਾਰ ਵੱਲੋਂ ਪ੍ਰਚਾਰ ਲਈ ਭੇਜੀਆਂ ਵੈਨਾਂ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਿਆ ਸੀ। ਇਸ ਪ੍ਰਚਾਰ ਨੀਤੀ ਨੂੰ ਗਲਤ ਕਰਾਰ ਦਿੰਦਿਆਂ ਇਸ ਔਰਤ ਅਫਸਰ ਨੇ ਸਰਕਾਰ ਦੇ ਇਸ ਕਦਮ ‘ਚ ਸਾਥ ਦੇਣ ਤੋਂ ਨਾਂਹ ਕਰ ਦਿੱਤੀ ਸੀ। ਇਸ ਮਗਰੋਂ ਇਸ ਦਾ ਤਬਾਦਲਾ ਕਰ ਦਿੱਤਾ ਗਿਆ ਸੀ।