ਚੰਡੀਗੜ੍ਹ: ਪੰਥਕ ਹਲਕਿਆਂ 'ਚ ਅਕਸਰ ਸੁਰਖੀਆਂ 'ਚ ਰਹੇ ਬਲਜੀਤ ਸਿੰਘ ਦਾਦੂਵਾਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦਾਦੂਵਾਲ ਨੂੰ 10 ਨਵੰਬਰ, 2015 ਨੂੰ ਸਰਬੱਤ ਖ਼ਾਲਸਾ 'ਚ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ ਸੀ।


13 ਅਗਸਤ,2020 ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦਾਦੂਵਾਲ ਨੂੰ ਪ੍ਰਧਾਨ ਚੁਣ ਲਿਆ। ਇਸ ਤੋਂ ਬਾਅਦ ਹੁਣ ਉਨ੍ਹਾਂ ਜਥੇਦਾਰ ਦੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇੱਕ ਪੱਤਰ ਜਾਰੀ ਕਰਦਿਆਂ ਆਪਣੇ ਅਸਤੀਫੇ ਦਾ ਐਲਾਨ ਕੀਤਾ।


ਚੋਣਾਂ ਤੋਂ ਪਹਿਲਾਂ ਟਰੰਪ ਲਈ ਮੁਸੀਬਤ, ਭੈਣ ਨੇ ਹੀ ਲਾਏ ਵੱਡੇ ਇਲਜ਼ਾਮ


ਪਹਿਲਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਵੱਲੋਂ 13 ਜੁਲਾਈ, 2020 ਨੂੰ ਦਾਦੂਵਾਲ ਨੂੰ ਸਰਬਸੰਮਤੀ ਨਾਲ ਕਮੇਟੀ ਦਾ ਕਾਰਜਕਾਰੀ ਪ੍ਰਧਾਨ ਚੁਣਿਆ ਗਿਆ ਸੀ ਤੇ ਬਾਅਦ 'ਚ ਪੱਕਾ ਕਰ ਦਿੱਤਾ ਗਿਆ।


ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ