ਬਲਜਿੰਦਰ ਕੌਰ ਨੂੰ ਮਿਲੀ ਨਵੀਂ ਜ਼ਿੰਮੇਵਾਰੀ, ਆਪ ਨੇ ਬਣਾਇਆ ਚੀਫ਼ ਵ੍ਹਿਪ
ਪੰਜਾਬ ਦੀ ਸਿਆਸਤ 'ਚ ਘਮਾਸਾਣ ਮੱਚਿਆ ਹੋਇਆ ਹੈ । ਰਾਜਪਾਲ ਦੇ ਫ਼ੈਸਲੇ ਤੋਂ ਬਾਅਦ ਵਿਰੋਧੀਆਂ ਵੱਲੋਂ ਸੁਆਗਤ ਕੀਤਾ ਜਾ ਰਿਹੈ ਜਦੋਂ ਕਿ ਆਪ ਵੱਲੋਂ ਨਿਸ਼ਾਨੇ ਸਾਧੇ ਜਾ ਰਹੇ ਹਨ।
Punjab vidhan sabha: ਆਮ ਆਦਮੀ ਪਾਰਟੀ ਨੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ: ਬਲਜਿੰਦਰ ਕੌਰ ਨੂੰ ਅਹਿਮ ਜ਼ਿੰਮੈਵਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦਾ ਚੀਫ਼ ਵ੍ਹਿਪ ਨਿਯੁਕਤ ਕੀਤਾ ਹੈ। ਵਿਧਾਇਕ ਬਲਜਿੰਦਰ ਕੌਰ ਨੇ ਅੱਜ ਇੱਥੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਹਾਜ਼ਰ ਹੋਣ ਲਈ ਵ੍ਹਿੱਪ ਜਾਰੀ ਕੀਤਾ।
ਦੱਸ ਦਈਏ ਕਿ ਮਾਨ ਸਰਕਾਰ ਨੇ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਇਆ ਸੀ, ਜਿਸ ਨੂੰ ਪਹਿਲਾਂ ਤਾਂ ਰਾਜਪਾਲ ਵਲੋਂ ਮਨਜ਼ੂਰੀ ਦੇ ਦਿੱਤੀ ਗਈ ਪਰ ਬੀਤੀ ਸ਼ਾਮ ਰਾਜਪਾਲ ਨੇ ਆਪਣੇ ਫੈਸਲੇ ਤੋਂ ਯੂ ਟਰਨ ਲੈ ਲਿਆ। ਜਿਸ ਤੋਂ ਬਾਅਦ ਪੰਜਾਬ ਦੀ ਸਿਆਸਤ 'ਚ ਘਮਾਸਾਣ ਮੱਚਿਆ ਹੋਇਆ ਹੈ। ਨਾਲ ਹੀ ਇਸੇ ਫੈਸਲੇ ਤੋਂ ਨਾਰਾਜ਼ ਆਪ ਵਿਧਾਇਕਾਂ ਨੇ ਵੱਖ ਵੱਖ ਪ੍ਰਤੀਕਿਰਿਆਵਾਂ ਦਿੱਤੀਆਂ ਹਨ।
ਵਿਸ਼ੇਸ਼ ਇਜਲਾਸ ਦੇ ਰੱਦ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਵਿਧਾਇਕਾਂ ਦੀ ਇੱਕ ਖਾਸ ਮੀਟਿੰਗ ਸੱਦੀ।
ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਮੁੜ ਸੱਦਿਆ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ , CM ਮਾਨ ਨੇ ਕੈਬਨਿਟ ਮੀਟਿੰਗ 'ਚ ਲਿਆ ਫੈਸਲਾ
ਪੰਜਾਬ ਸਰਕਾਰ ਨੇ 27 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਮੁੜ ਸੱਦਿਆ ਹੈ। ਆਪਰੇਸ਼ਨ ਲੋਟਸ ਨੂੰ ਲੈ ਕੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਰੱਦ ਕਰਨ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਵੀ ਬੁਲਾਈ ਸੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਟਵੀਟ ਕਰਦਿਆਂ ਲਿਖਿਆ ਹੈ ਕਿ ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..!
ਲੋਕਤੰਤਰ ‘ਚ ਲੋਕ ਵੱਡੇ ਹੁੰਦੇ ਨੇ…ਲੋਕਾਂ ਵੱਲੋਂ ਚੁਣੀ ਹੋਈ ਸਰਕਾਰ ਨੂੰ ਕੰਮ ਨਾ ਕਰਨ ਦੇਣਾ…ਲੋਕਤੰਤਰ ਦਾ ਕਤਲ ਹੈ…ਅੱਜ ਕੈਬਨਿਟ ਮੀਟਿੰਗ ਵਿੱਚ 27 ਸਤੰਬਰ ਨੂੰ ਸੈਸ਼ਨ ਸੱਦਣ ਦਾ ਫੈਸਲਾ ਲਿਆ…ਦਰਿਆਵਾਂ ਨੂੰ ਨੱਕੇ ਨਹੀਂ ਲੱਗ ਸਕਦੇ…ਇਨਕਲਾਬ ਜ਼ਿੰਦਾਬਾਦ..! https://t.co/Uq1vhNcmS7
— Bhagwant Mann (@BhagwantMann) September 22, 2022