ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ  ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ 2 ਸਟੈਨੋਗ੍ਰਾਫਰਾਂ ਨੂੰ ਆਪਣੇ ਪੰਜਾਬ ਸਿਵਲ ਸਕੱਤਰੇਤ ਸਥਿਤ ਦਫਤਰ, ਚੰਡੀਗੜ੍ਹ ਵਿਖੇ ਨਿਯੁਕਤੀ ਪੱਤਰ ਸੌਂਪੇ।

 

 

ਇਸ ਮੌਕੇ ਕੈਬਨਿਟ ਮੰਤਰੀ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਇਹ ਵਿਭਾਗ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਮੁਲਾਜ਼ਮਾਂ ਦਾ ਵੀ ਫਰਜ਼ ਬਣਦਾ ਹੈ ਕਿ ਉਹ ਹਮੇਸ਼ਾ ਸੇਵਾ ਭਾਵਨਾ ਨਾਲ ਡਿਉਟੀ ਨਿਭਾਉਣ।

 

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਨਾਲ ਕੀਤੇ ਵਾਅਦੇ ਅਨੁਸਾਰ ਰੁਜਗਾਰ ਦੇ ਨਵੇਂ ਮੌਕੇ ਪ੍ਰਦਾਨ ਕਰ ਰਹੀ ਹੈ ਤਾਂ ਜੋ ਨੌਜਵਾਨਾਂ ਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਵਿਦੇਸ਼ਾਂ ਵਿੱਚ ਨਾ ਜਾਣਾ ਪਵੇ।

 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਡਾ ਬਲਜੀਤ ਕੌਰ ਨੇ ਕਿਹਾ ਕਿ ਸਾਡੀ ਸੂਬਾ ਸਰਕਾਰ ਪੰਜਾਬ ਨੂੰ "ਰੰਗਲਾ ਪੰਜਾਬ" ਬਣਾਉਣ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹੈ। 

 

 

ਇਸ ਮੌਕੇ  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਪੈਸ਼ਲ ਸਕੱਤਰ ਸ੍ਰੀ ਕੇਸ਼ਵ ਹਿਗੋਨੀਆ, ਡਾਇਰੈਕਟਰ ਡਾ. ਸ਼ੇਨਾ ਅਗਰਵਾਲ ਅਤੇ ਸੁਪਰਡੈਂਟ ਬਲਰਾਜ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.



Join Our Official Telegram Channel: https://t.me/abpsanjhaofficial