ਬਠਿੰਡਾ: ਬਰਗਾੜੀ ਮੋਰਚੇ ਦੇ ਆਗੂ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਦਲਾਂ ਨੂੰ ਵੋਟ ਨਾ ਪਾਉਣ। ਦਾਦੂਵਾਲ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੀ ਬੇਅਦਬੀ ਕਾਰਨ ਪੰਜਾਬ ਦਾ ਜੋ ਨਾਸ ਹੋਇਆ ਹੈ, ਉਸ ਨੂੰ ਠੀਕ ਕਰਨ ਲਈ ਲੋਕ ਬਾਦਲ ਪਰਿਵਾਰ ਖ਼ਿਲਾਫ਼ ਵੋਟਾਂ ਪਾਉਣ।
ਬਲਜੀਤ ਸਿੰਘ ਦਾਦੂਵਾਲ ਨੇ ਇੱਥੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਕਿਹਾ ਕਿ ਬਠਿੰਡਾ ਤੇ ਫ਼ਿਰੋਜ਼ਪੁਰ ਲੋਕ ਸਭਾ ਹਲਕਿਆਂ ਦੇ ਲੋਕਾਂ ਕੋਲ ਸੁਨਹਿਰੀ ਮੌਕਾ ਹੈ ਕਿ ਉਹ ਹਰਸਿਮਰਤ ਤੇ ਸੁਖਬੀਰ ਬਾਦਲ ਨੂੰ ਹਰਾ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦਾ ਬਦਲਾ ਲੈਣ।
ਉਨ੍ਹਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਅਕਾਲੀ ਦਲ ਨੇ ਅਜਿਹੇ ਵਿਅਕਤੀ ਨੂੰ ਪ੍ਰਧਾਨ ਲਾਇਆ ਹੈ ਜੋ ਪੂਰੇ ਕਕਾਰਾਂ ਦਾ ਧਾਰਨੀ ਨਹੀਂ ਤੇ ਸ਼ਿਕਾਰ ਖੇਡਦਾ ਹੈ। ਲੋਕਾਂ ਨੂੰ ਅਜਿਹੇ ਸਿਆਸਦਾਨਾਂ ਨੂੰ ਸੱਤਾ ਵਿੱਚੋਂ ਬਾਹਰ ਕਰਨਾ ਚਾਹੀਦਾ ਹੈ। ਉਨ੍ਹਾਂ ਸੁਖਬੀਰ ਬਾਦਲ ਦੇ ਕਕਾਰਾਂ 'ਤੇ ਵੀ ਸਵਾਲ ਚੁੱਕੇ ਹਨ।
ਦਾਦੂਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਗੱਲ ਕਰਦੇ ਸਨ, ਪਰ ਹੁਣ ਚੁੱਪੀ ਧਾਰ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੇ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਦਾ ਵੀ ਬਾਦਲਾਂ ਵਾਲਾ ਹਾਲ ਹੋਵੇਗਾ।
'ਬੇਅਦਬੀਆਂ ਦਾ ਬਦਲਾ ਲੈਣ ਲਈ ਬਠਿੰਡਾ ਤੇ ਫ਼ਿਰੋਜ਼ਪੁਰ ਤੋਂ ਬਾਦਲਾਂ ਨੂੰ ਹਰਾਉਣ ਦਾ ਸੱਦਾ'
ਏਬੀਪੀ ਸਾਂਝਾ
Updated at:
16 May 2019 04:50 PM (IST)
ਦਾਦੂਵਾਲ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਦੀ ਗੱਲ ਕਰਦੇ ਸਨ, ਪਰ ਹੁਣ ਚੁੱਪੀ ਧਾਰ ਕੇ ਬੈਠੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਨੇ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਦਾ ਵੀ ਬਾਦਲਾਂ ਵਾਲਾ ਹਾਲ ਹੋਵੇਗਾ।
ਪੁਰਾਣੀ ਤਸਵੀਰ
- - - - - - - - - Advertisement - - - - - - - - -