Punjab News: ਸਿੱਖ ਪ੍ਰਚਾਰਕ ਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਅਮਰੀਕਾ ਵਿੱਚ ਵਿਰੋਧੀ ਧਿਰ ਦੇ ਨੇਤ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਬਤ ਦਿੱਤੇ ਗਏ ਬਿਆਨਾਂ ਨੂੰ ਸਹੀ ਕਰਾਰ ਦਿੱਤਾ ਹੈ। ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਭਾਰਤ ਵਿੱਚ ਜਿਸ ਤਰ੍ਹਾਂ  ਸਿੱਖਾਂ ਦੀ ਬੇਕਦਰੀ ਕੀਤੀ ਜਾ ਰਹੀ ਹੈ, ਪੇਪਰ ਦੇਣ ਵੇਲੇ ਸਿੱਖ ਨੌਜਵਾਨਾਂ ਦੇ ਕਕਾਰ ਉਤਰਵਾਏ ਜਾਂਦੇ ਹਨ ਤੇ ਸਿੱਖਾਂ ਉੱਤੇ ਹਮਲੇ ਕੀਤੇ ਜਾਂਦੇ ਹਨ। ਆਜ਼ਾਦੀ ਤੋਂ ਲੈ ਕੇ 1984 ਤੱਕ ਵੱਖ-ਵੱਖ ਸਰਕਾਰਾਂ ਨੇ ਸਿੱਖਾਂ ਦੀ ਬੇਕਦਰੀ ਕੀਤੀ ਤੇ ਹਮਲੇ ਕੀਤੇ ਹਨ।



ਦਾਦੂਵਾਲ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਤੇ ਅਕਾਲੀ ਸਰਕਾਰ ਵੇਲੇ ਬਹਿਬਲ ਕਲਾਂ ਸਮਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਇਹ ਵੀ ਸਿੱਖਾਂ ਉੱਤੇ ਹਮਲੇ ਹਨ। ਰਾਹੁਲ ਗਾਂਧੀ ਦੇ ਬਿਆਨ ਨੂੰ ਰਾਜਨੀਤਿਕ ਬਿਆਨ ਬਣਾ ਕੇ ਪੇਸ਼ ਨਹੀਂ ਕਰਨਾ ਚਾਹੀਦਾ ਕਿਉਂਕਿ ਸਾਰੀਆਂ ਪਾਰਟੀਆਂ ਨੂੰ ਸਿੱਖਾਂ ਦੀ ਕਦਰ ਕਰਨੀ ਚਾਹੀਦੀ ਹੈ। 


ਸਾਬਕਾ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੇ ਉੱਪਰ ਵਾਰ-ਵਾਰ ਅੱਤਿਆਚਾਰ ਕੀਤਾ ਜਾ ਰਿਹਾ, ਜਿਵੇਂ ਹਰਿਆਣਾ ਵਿੱਚ ਗੁਰਦੁਆਰਿਆਂ ਦਾ ਮਾਮਲਾ ਹੈ ਤੇ ਹੋਰ ਬਹੁਤ ਸਾਰੇ ਵੱਡੇ ਮਸਲੇ ਹਨ ਜਿਨ੍ਹਾਂ ਹੱਲ ਕਰਨ ਵਾਲੇ ਨੇ ਉਹਨਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਸਰਕਾਰਾਂ ਨੂੰ ਇਹੋ ਜਿਹੇ ਬਿਆਨਾਂ ਨੂੰ ਰਾਜਨੀਤਿਕ ਰੰਗਤ ਨਹੀਂ ਦੇਣੀ ਚਾਹੀਦੀ


ਸੁਖਬੀਰ ਬਾਦਲ ਬਾਰੇ ਕੀ ਕਿਹਾ ?


ਦਾਦੂਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਖ਼ਤ ਸਜਾ ਸੁਣਾਵੇ ਤੇ ਇਹ ਕੇਵਲ ਧਾਰਮਿਕ ਸਜ਼ਾ ਨਾ ਹੋਵੇ ਰਾਜਨੀਤਿਕ ਸਜ਼ਾ ਵੀ ਹੋਵੇ ਇਸ ਦੇ ਨਾਲ ਹੀ ਜਿਨ੍ਹਾਂ ਲੀਡਰਾਂ ਨੇ ਉਸ ਸਮੇਂ ਮਲਾਈ ਖਾਦੀ ਹੈ ਉਨ੍ਹਾਂ ਨੂੰ ਵੀ ਸਜ਼ਾ ਸੁਣਾਈ ਜਾਵੇ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।