ਚੰਡੀਗੜ੍ਹ: ਸਿੱਖ ਪ੍ਰਚਾਰਕ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਖ਼ਤ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਉੱਪਰ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਨੂੰ ਵੰਗਾਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕਾਂਗਰਸ ਨਾਲ ਕਿੰਨੀ ਕੁ ਨੇੜਤਾ ਹੈ।
ਜਥੇਦਾਰ ਦਾਦੂਵਾਲ ਨੇ ਖ਼ਤ ਵਿੱਚ ਲਿਖਿਆ ਹੈ ਕਿ ਉਨ੍ਹਾਂ ਨੂੰ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਏ ਨਗਰ ਕੀਰਤਨ ਦੇ ਦਰਸ਼ਨ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਗ੍ਰਿਫਤਾਰ ਕਰਕੇ 18 ਅਕਤੂਬਰ ਨੂੰ ਕਪੂਰਥਲਾ ਦੀ ਜੇਲ੍ਹ ਵਿੱਚ ਨਜ਼ਰਬੰਦ ਕਰ ਦਿੱਤਾ ਗਿਆ ਸੀ। ਕੁਝ ਵਿਰੋਧੀ ਲੋਕਾਂ ਵੱਲੋਂ ਇਹ ਕੂੜ ਪ੍ਰਚਾਰ ਕੀਤਾ ਜਾਂਦਾ ਹੈ ਕਿ ਉਹ ਕਾਂਗਰਸੀ ਹਨ ਤੇ ਕੈਪਟਨ ਅਮਰਿੰਦਰ ਸਿੰਘ ਦੇ ਮਿੱਤਰ ਹਨ ਪਰ ਇਸ ਗ੍ਰਿਫ਼ਤਾਰੀ ਨੇ ਇਹ ਭੁਲੇਖਾ ਦੂਰ ਕਰ ਦਿੱਤਾ ਹੈ ਕਿ ਉਹ ਕਾਂਗਰਸੀ ਜਾਂ ਮੁੱਖ ਮੰਤਰੀ ਦੇ ਮਿੱਤਰ ਨਹੀਂ।
ਉਨ੍ਹਾਂ ਕਿਹਾ ਕਿ ਜਿਹੜੀ ਵੀ ਸਰਕਾਰ ਆਉਂਦੀ ਹੈ, ਉਹ ਧਰਮ ਪ੍ਰਚਾਰ ਕਰਨ ’ਤੇ ਪਾਬੰਦੀ ਲਾ ਕੇ ਉਨ੍ਹਾਂ ਦੀ ਆਵਾਜ਼ ਬੰਦ ਕਰਨਾ ਚਾਹੁੰਦੀ ਹੈ। ਉਨ੍ਹਾਂ ਮੁੱਖ ਮੰਤਰੀ ’ਤੇ ਬਰਗਾੜੀ ਬੇਅਦਬੀ ਦੇ ਗੋਲੀ ਕਾਂਡ ਦਾ ਅੱਧ ਅਧੂਰਾ ਇਨਸਾਫ਼ ਦੇਣ ਦਾ ਦੋਸ਼ ਲਾਇਆ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕੈਪਟਨ ਨੇ ਬਠਿੰਡਾ ਰੈਲੀ ਵਿੱਚ ਗੁਟਕਾ ਸਾਹਿਬ ਫੜ ਕੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ’ਤੇ ਉਹ ਇੱਕ ਮਹੀਨੇ ਵਿੱਚ ਪੰਜਾਬ ’ਚੋਂ ਨਸ਼ੇ ਖ਼ਤਮ ਕਰ ਦੇਣਗੇ ਪਰ ਉਹ ਵੀ ਨਾ ਹੋਇਆ। ਉਨ੍ਹਾਂ ਕਿਹਾ ਕਿ ਉਹ ਸਰਕਾਰੀ ਜਬਰ-ਜ਼ੁਲਮ ਅੱਗੇ ਝੁਕਣਗੇ ਨਹੀਂ।
ਜਥੇਦਾਰ ਦਾਦੂਵਾਲ ਦੀ ਕਾਂਗਰਸ ਨਾਲ ਕਿੰਨੀ ਕੁ ਨੇੜਤਾ? ਕੈਪਟਨ ਨੂੰ ਖੁੱਲ੍ਹਾ ਖ਼ਤ ਲਿਖ ਕੇ ਵੰਗਾਰਿਆ
ਏਬੀਪੀ ਸਾਂਝਾ
Updated at:
04 Nov 2019 12:47 PM (IST)
ਸਿੱਖ ਪ੍ਰਚਾਰਕ ਤੇ ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖੁੱਲ੍ਹਾ ਖ਼ਤ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ ਪੰਜਾਬ ਸਰਕਾਰ ਉੱਪਰ ਆਵਾਜ਼ ਦਬਾਉਣ ਦਾ ਦੋਸ਼ ਲਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵਿਰੋਧੀਆਂ ਨੂੰ ਵੰਗਾਰਦਿਆਂ ਕਿਹਾ ਹੈ ਕਿ ਕੈਪਟਨ ਸਰਕਾਰ ਦੀ ਧੱਕੇਸ਼ਾਹੀ ਨੇ ਸਾਬਤ ਕਰ ਦਿੱਤਾ ਹੈ ਕਿ ਉਨ੍ਹਾਂ ਦੀ ਕਾਂਗਰਸ ਨਾਲ ਕਿੰਨੀ ਕੁ ਨੇੜਤਾ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -