Punjab News: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ  ਪੀਜੀਆਈ ਚੰਡੀਗੜ੍ਹ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਐਡਵਾਂਸਡ ਕਾਰਡਿਅਕ ਸੈਂਟਰ ਦੇ ਨਾਜ਼ੁਕ ਦੇਖਭਾਲ ਯੂਨਿਟ ਵਿੱਚ ਰੱਖਿਆ ਗਿਆ ਹੈ। ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।


ਬਲਕੌਰ ਸਿੰਘ ਨੂੰ ਦਿਲ ਨੂੰ ਸਿਹਤਮੰਦ ਰੱਖਣ ਲਈ ਸਟੰਟ ਲਾਇਆ ਗਿਆ ਸੀ, ਜਿਸ ਕਾਰਨ ਉਸ ਨੂੰ ਦਰਦ ਮਹਿਸੂਸ ਹੋ ਰਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੂੰ ਪੀ.ਜੀ.ਆਈ. ਦਾਖ਼ਲ ਕਰਵਾਇਆ ਗਿਆ ਸੀ।


ਜ਼ਿਕਰ ਕਰ ਦਈਏ ਕਿ ਜਦੋਂ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਪੰਜਾਬ ਵਿੱਚੋਂ ਲੰਘ ਰਹੀ ਸੀ ਤਾਂ ਬਲਕੌਰ ਸਿੰਘ ਨੇ ਵੀ ਇਸ ਵਿੱਚ ਸ਼ਮੂਲੀਅਤ ਕੀਤੀ। ਰਾਹੁਲ ਗਾਂਧੀ ਨੇ ਬਲਕੌਰ ਨੂੰ ਆਪਣੇ ਕੋਲ ਰੱਖਿਆ। ਉਸ ਦੌਰਾਨ ਵੀ ਬਲਕੌਰ ਸਿੰਘ ਨੇ ਮੀਡੀਆ ਨੂੰ ਭੀੜ ਵਿੱਚ ਘਬਰਾਹਟ ਦੀ ਸ਼ਿਕਾਇਤ ਕੀਤੀ ਸੀ। 


ਪੁੱਤਰ ਲਈ ਇਨਸਾਫ਼ ਦੀ ਲੜਾਈ ਲੜ ਰਿਹੈ ਬਲਕੌਰ ਸਿੰਘ


ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਪਿਛਲੇ ਸਾਲ 29 ਮਈ ਨੂੰ ਸਿੱਧੂ ਮੂਸੇਵਾਲਾ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਵਾਰਦਾਤ ਨੂੰ ਗੈਂਗਸਟਰ ਲਾਰੈਂਸ, ਜੱਗੂ ਭਗਵਾਨ ਪੁਰੀਆ ਅਤੇ ਗੋਲਡੀ ਬਰਾੜ ਨੇ ਵਿਦੇਸ਼ ਬੈਠੇ ਹੀ ਅੰਜਾਮ ਦਿੱਤਾ ਸੀ। ਉਦੋਂ ਤੋਂ ਹੀ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਇਨਸਾਫ਼ ਲਈ ਯਤਨਾਂ ਵਿੱਚ ਲੱਗੇ ਹੋਏ ਹਨ।


ਦੱਸ ਦੇਈਏ ਕਿ 29 ਮਈ 2022 ਦਿਨ ਐਤਵਾਰ ਨੂੰ ਦੁਪਹਿਰ ਬਾਅਦ ਮਾਨਸਾ ਜ਼ਿਲ੍ਹੇ ਦੇ ਆਪਣੇ ਪਿੰਡ ਮੂਸਾ ਤੋਂ ਸਿੱਧੂ ਮੂਸੇਵਾਲਾ ਨਿਕਲੇ ਹੀ ਸਨ ਕਿ ਕੁਝ ਦੂਰ ਜਾਂਦਿਆਂ ਹੀ ਪਿੰਡ ਜਵਾਹਰਕੇ ਵਿੱਚ ਉਨ੍ਹਾਂ ਦੀ ਥਾਰ ਗੱਡੀ ਨੂੰ ਘੇਰ ਲਿਆ ਗਿਆ। ਅਣਪਛਾਤੇ ਹਮਲਾਵਰਾਂ ਨੇ ਘੇਰ ਕੇ ਕਈ ਰਾਊਂਡ ਫਾਇਰਿੰਗ ਕੀਤੇ। ਇਸ ਘਟਨਾ ਵਿੱਚ ਮੂਸੇਵਾਲਾ ਨੂੰ ਕਈ ਗੋਲੀਆਂ ਲੱਗੀਆਂ ਪਰ ਹਸਤਪਾਲ ਪਹੁੰਚਣ ਤੋਂ ਪਹਿਲਾਂ ਹੀ ਮੂਸੇਵਾਲਾ ਦੀ ਮੌਤ ਹੋ ਚੁੱਕੀ ਸੀ।


ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।