Balkaur Singh: ਖਹਿਰਾ ਦੇ ਹੱਕ 'ਚ ਖੜ੍ਹੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਆਖੀ ਇਹ ਵੱਡੀ ਗੱਲ
Balkaur Singh on Sukhpal Khaira: ਪੰਜਾਬ ਪੁਲਿਸ ਵੱਲੋਂ ਖਹਿਰਾ ਖਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਿੰਦਾ ਕੀਤੀ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਇਸ ਨੂੰ ਸਿਰਫ਼ ਬਦਲਾਖ਼ੋਰੀ
Balkaur Singh on Sukhpal Khaira: ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਇਸ ਸਮੇਂ ਜੇਲ੍ਹ ਵਿੱਚ ਬੰਦ ਹਨ। ਪੰਜਾਬ ਪੁਲਿਸ ਵੱਲੋਂ ਖਹਿਰਾ ਖਿਲਾਫ਼ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਿੰਦਾ ਕੀਤੀ ਹੈ। ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਇਸ ਨੂੰ ਸਿਰਫ਼ ਬਦਲਾਖ਼ੋਰੀ ਦੀ ਰਾਜਨੀਤੀ ਕਰਾਰਾ ਦਿੱਤਾ ਹੈ।
ਸੋਸ਼ਲ ਮੀਡੀਆ 'ਤੇ ਪੋਸਟ ਜਾਰੀ ਕਰਦੇ ਹੋਏ ਬਲਕੌਰ ਸਿੰਘ ਨੇ ਕਿਹਾ ਕਿ - ''ਸਰਕਾਰ ਵੱਲੋਂ ਸੁਖਪਾਲ ਸਿੰਘ ਖਹਿਰਾ ਨੂੰ ਪ੍ਰੇਸ਼ਾਨ ਕਰਨ ਅਤੇ ਝੂਠੇ ਕੇਸ ਪਾ ਕੇ ਜੇਲ੍ਹ ਵਿੱਚ ਰੱਖਣ ਦੀ ਸਖ਼ਤ ਨਿੰਦਾ ਕਰਦਾ ਹਾਂ। ਇਹ ਨਿਰੋਲ ਸਿਆਸੀ ਬਦਲਾਖ਼ੋਰੀ ਹੈ। ਲੋਕਾਂ ਦੀ ਗੱਲ ਕਰਦੀਆਂ ਵਿਰੋਧੀ ਧਿਰਾਂ ਦੀ ਆਵਾਜ਼ ਦਬਾਉਣ ਲਈ ਤਾਂ ਸਰਕਾਰ ਕੋਲ ਤੰਤਰ ਹੈ ਪਰ ਜਿਨ੍ਹਾਂ ਨੇ ਮੇਰੇ ਬੇਟੇ ਦੀ ਸੁਰੱਖਿਆ ਜਾਣਕਾਰੀ ਲੀਕ ਕੀਤੀ, ਓਹਨਾਂ ਤੱਕ ਪਹੁੰਚਣ ਲਈ ਸਰਕਾਰ ਅਸਫ਼ਲ ਹੈ।''
ਸੁਖਪਾਲ ਸਿੰਘ ਖਹਿਰਾ 28 ਸਤੰਬਰ 2023 ਤੋਂ ਜੇਲ੍ਹ ਵਿੱਚ ਬੰਦ ਹਨ। ਪਹਿਲਾਂ ਫਾਜ਼ਿਲਕਾ ਪੁਲਿਸ ਨੇ 28 ਸਤੰਬਰ ਨੂੰ 9 ਸਾਲ ਪੁਰਾਣੇ ਮਾਮਲੇ 'ਚ ਖਹਿਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਕੇਸ ਵਿੱਚ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲ ਗਈ ਸੀ।
ਜ਼ਮਾਨਤ ਮਿਲਣ ਦੇ ਨਾਲ ਹੀ ਸੁਖਪਾਲ ਖਹਿਰਾ ਖਿਲਾਫ਼ ਕਪੂਰਥਲਾ ਪੁਲਿਸ ਨੇ ਨਵਾਂ ਪਰਚਾ ਦਰਜ ਕਰ ਲਿਆ ਤੇ ਖਹਿਰਾ ਨੂੰ ਨਾਭਾ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਕਪੂਰਥਲਾ ਲਿਆਂਦਾ ਗਿਆ। ਇੱਥੇ ਖਹਿਰਾ ਖਿਲਾਫ਼ ਸੁਭਾਨਪੁਰ ਥਾਣੇ 'ਚ ਇੱਕ ਮਹਿਲਾ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial