Balkaur Singh: ਸੁਖਪਾਲ ਖਹਿਰਾ ਨੂੰ ਬਲਕੌਰ ਸਿੰਘ ਦਾ ਖੁੱਲ੍ਹਾ ਸਮਰਥਨ, ਬਰਨਾਲਾ 'ਚ ਕੀਤਾ ਚੋਣ ਪ੍ਰਚਾਰ, ਸਰਕਾਰ 'ਤੇ ਲਾਏ ਰਗੜੇ
Balkaur Singh support Sukhpal Khaira: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸੀ ਹਨ। ਉਨ੍ਹਾਂ ਦੇ ਪੁੱਤਰ ਨੇ ਵੀ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਲਈ ਉਹ ਪੰਜਾਬ
Balkaur Singh support Sukhpal Khaira: ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਸਿੱਧੂ ਮੂਸੇ ਵਾਲਾ ਦੇ ਪਿਤਾ ਦੇ ਬਲਕੌਰ ਸਿੰਘ ਨੇ ਸਮਰਥਨ ਦਿੱਤਾ ਹੈ। ਬਰਨਾਲਾ ‘ਚ ਬਲਕੌਰ ਸਿੰਘ ਸਿੱਧੂ ਨੇ ਖਹਿਰਾ ਸਮੇਤ ਪੰਜਾਬ ਦੀਆਂ ਸਾਰੀਆਂ ਸੀਟਾਂ ‘ਤੇ ਕਾਂਗਰਸ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ।
ਇਸ ਮੌਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦਾ ਪਰਿਵਾਰ ਲੰਮੇ ਸਮੇਂ ਤੋਂ ਕਾਂਗਰਸੀ ਹਨ। ਉਨ੍ਹਾਂ ਦੇ ਪੁੱਤਰ ਨੇ ਵੀ ਕਾਂਗਰਸ ਦੀ ਟਿਕਟ 'ਤੇ ਚੋਣ ਲੜੀ ਸੀ। ਇਸ ਲਈ ਉਹ ਪੰਜਾਬ ਭਰ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਲਈ ਪ੍ਰਚਾਰ ਕਰ ਰਹੇ ਹਨ।
ਬਲਕੌਰ ਸਿੰਘ ਨੇ ਕਿਹਾ ਕਿ ਉਹ ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸੀ ਉਮੀਦਵਾਰਾਂ ਨਾਲ ਗੱਲਬਾਤ ਕਰ ਰਹੇ ਹਨ, ਜਿਨ੍ਹਾਂ ਤੋਂ ਉਨ੍ਹਾਂ ਨੂੰ ਭਰੋਸਾ ਵੀ ਮਿਲ ਰਿਹਾ ਹੈ। ਉਥੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੀ ਮੌਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੈ। ਸਿੱਧੂ ਦੀ ਸੁਰੱਖਿਆ ਕਟੌਤੀ ਨੂੰ ਲੀਕ ਕੀਤਾ ਤੇ ਅਗਲੇ ਹੀ ਦਿਨ ਕਤਲ ਕਰ ਦਿੱਤਾ ਗਿਆ ਸੀ। ਕਾਤਲਾਂ ਤੋਂ ਜੇਲ੍ਹਾਂ 'ਚੋਂ ਖੁੱਲ੍ਹ ਕੇ ਪੁੱਛ-ਗਿੱਛ ਕੀਤੀ ਜਾ ਰਹੀ ਹੈ ਪਰ ਸਰਕਾਰ ਇਸ ਸਬੰਧੀ ਅਜੇ ਤੱਕ ਕੋਈ ਜਵਾਬ ਨਹੀਂ ਦੇ ਸਕੀ।
ਬਲਕੌਰ ਸਿੰਘ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਪੁੱਤਰ ਦੇ ਕਤਲ ਦੇ ਮਾਮਲੇ ਵਿੱਚ ਜਿਨ੍ਹਾਂ ਲੋਕਾਂ ਦੇ ਨਾਂ ਹਨ, ਉਹ ‘ਆਪ’ ਅਤੇ ਅਕਾਲੀ ਦਲ ਲਈ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਲੋਕਾਂ ਅਤੇ ਚਹੇਤਿਆਂ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਜਿਤਾਉਣ ਦੀ ਅਪੀਲ ਕੀਤੀ।
ਇਸ ਮੌਕੇ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਵਿਸ਼ਵ ਪ੍ਰਸਿੱਧ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਉਨ੍ਹਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ, ਜਿਸ ਲਈ ਉਹ ਉਨ੍ਹਾਂ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਸਿੱਧੂ ਮੂਸੇ ਵਾਲਾ ਦੇ ਕਤਲ ਲਈ ਸਿੱਧੇ ਤੌਰ 'ਤੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ। ਜਦੋਂਕਿ ਜੇਲ੍ਹ ਵਿੱਚੋਂ ਉਸ ਦੇ ਕਤਲ ਲਈ ਜ਼ਿੰਮੇਵਾਰ ਕਾਤਲਾਂ ਨਾਲ ਗੱਲ ਕਰਕੇ ਸੱਚਾਈ ਸਾਹਮਣੇ ਨਹੀਂ ਆ ਸਕੀ।
ਉਥੇ ਪੰਜਾਬ ਸਰਕਾਰ ਨੇ ਉਨ੍ਹਾਂ ਦੇ ਬੱਚੇ ਨੂੰ ਪੈਦਾ ਹੋਣ ਤੋਂ ਰੋਕਣ ਦੀ ਸਾਜ਼ਿਸ਼ ਰਚੀ, ਜੋ ਕਿ ਅਤਿ ਨਿੰਦਣਯੋਗ ਹੈ। ਖਹਿਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਵਿੱਚ ਸਰਕਾਰ ਨੇ ਪੂਰੇ ਪੰਜਾਬ ਦੇ ਕਿਸਾਨਾਂ ਤੋਂ ਪਾਣੀ ਦਾ ਸੈੱਸ ਵਸੂਲਣ ਦੇ ਹੁਕਮ ਦਿੱਤੇ ਹਨ।
14 ਮਈ ਨੂੰ ਇਸ ਨੋਟੀਫਿਕੇਸ਼ਨ ਰਾਹੀਂ ਸੂਬਾ ਸਰਕਾਰ ਨੇ 326 ਕਰੋੜ ਰੁਪਏ ਦੀ ਵਸੂਲੀ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਵਿਰੋਧੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਿਰਫ਼ 17 ਫ਼ੀਸਦੀ ਖੇਤਾਂ ਵਿੱਚ ਹੀ ਨਹਿਰੀ ਪਾਣੀ ਪਹੁੰਚ ਰਿਹਾ ਹੈ। ਪਰ ਪੰਜਾਬ ਸਰਕਾਰ ਨਹਿਰੀ ਵਿਭਾਗ ਦੇ ਪਟਵਾਰੀਆਂ 'ਤੇ ਦਬਾਅ ਪਾ ਕੇ ਖੇਤਾਂ ਨੂੰ 100 ਫੀਸਦੀ ਪਾਣੀ ਦੀ ਸਪਲਾਈ ਸਬੰਧੀ ਝੂਠੇ ਅੰਕੜੇ ਤਿਆਰ ਕਰਨਾ ਚਾਹੁੰਦੀ ਹੈ।