Balkaur singh: 'ਸਿੱਧੂ ਦੇ ਕਤਲ ਦੇ ਪਿੱਛੇ ਰਾਜਨੀਤਿਕ ਲੋਕਾਂ ਦਾ ਹੱਥ....', ਬਲਕੌਰ ਸਿੰਘ ਨੇ ਕਿਉਂ ਦਿੱਤਾ ਅਜਿਹਾ ਬਿਆਨ, ਜਾਣੋ ਪੂਰਾ ਮਾਮਲਾ
Punjab news: ਬਲਕੌਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਸਿੱਧੂ ਦੇ ਕਤਲ ਵਿੱਚ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤਿਕ ਲੋਕਾਂ ਦੇ ਹੱਥ ਹੋਣ ਦੀ ਗੱਲ ਕਹਿ ਰਹੇ ਹਨ, ਜੋ ਕਿ ਤਸਵੀਰਾਂ ਸਾਬਤ ਕਰ ਰਹੀਆਂ ਹਨ।
Punjab news: ਯੂਪੀ ਦੇ ਵਿੱਚ ਲਾਰੈਂਸ ਗੈਂਗ ਦੇ ਗੈਂਗਸਟਰਾਂ ਦੀਆਂ ਫੋਟੋਆਂ ਵਾਇਰਲ ਹੋਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਲਕੌਰ ਸਿੰਘ ਨੇ ਕਿਹਾ ਕਿ ਉਹ ਪਹਿਲਾਂ ਤੋਂ ਹੀ ਸਿੱਧੂ ਦੇ ਕਤਲ ਵਿੱਚ ਮਿਊਜ਼ਿਕ ਇੰਡਸਟਰੀ ਅਤੇ ਰਾਜਨੀਤਿਕ ਲੋਕਾਂ ਦੇ ਹੱਥ ਹੋਣ ਦੀ ਗੱਲ ਕਹਿ ਰਹੇ ਹਨ, ਜੋ ਕਿ ਤਸਵੀਰਾਂ ਸਾਬਤ ਕਰ ਰਹੀਆਂ ਹਨ।
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਹ ਲਗਾਤਾਰ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਇਸ ਦੇ ਪਿੱਛੇ ਮਿਊਜ਼ਿਕ ਇੰਡਸਟਰੀ ਤੇ ਸਿਆਸੀ ਲੋਕਾਂ ਦੇ ਹੱਥ ਹੋਣ ਦੀ ਗੱਲ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਦੇ ਕਤਲ ਦੇ ਪਿੱਛੇ ਰਾਜਨੀਤਿਕ ਲੋਕਾਂ ਦਾ ਹੱਥ ਵੀ ਜ਼ਰੂਰ ਨਿਕਲੇਗਾ, ਕਿਉਂਕਿ ਕਰੋੜਾਂ ਰੁਪਏ ਦੇ ਹਥਿਆਰਾਂ ਦੀ ਅਦਾਇਗੀ ਕਿਸ ਨੇ ਕੀਤੀ।
'ਮੇਰੇ ਪੁੱਤਰ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ'
ਉਨ੍ਹਾਂ ਦੇ ਪੁੱਤਰ ਦੀ ਕਿਸੇ ਨਾਲ ਵੀ ਕੋਈ ਦੁਸ਼ਮਣੀ ਨਹੀਂ ਸੀ ਸਿਰਫ ਉਨ੍ਹਾਂ ਦੇ ਪੁੱਤਰ ਦਾ ਮਿਊਜ਼ਿਕ ਇੰਡਸਟਰੀ ਦੇ ਵਿੱਚ ਨਾਮ ਅਤੇ ਰਾਜਨੀਤੀ ਦੇ ਵਿੱਚ ਆਉਣਾ ਹੀ ਕੁਝ ਲੋਕਾਂ ਨੂੰ ਰਾਸ ਨਹੀਂ ਆ ਰਿਹਾ ਸੀ।
ਇਹ ਵੀ ਪੜ੍ਹੋ: Punjab Government : ਪੰਜਾਬ ਸਰਕਾਰ ਦਾ ਖਜ਼ਾਨਾ ਭਰਨਗੇ ਜਲੰਧਰੀਏ, ਜਲਦ ਲਾਗੂ ਹੋਣਗੇ ਨਵੇਂ ਕੁਲੈਕਟਰ ਰੇਟ
ਸਿੱਧੂ ਦੇ ਪਿਤਾ ਨੇ ਕਿਹਾ ਕਿ ਜੇਕਰ ਅੱਜ ਵੀ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਦਿਵਾਉਣ ਦੇ ਲਈ ਗੰਭੀਰ ਹੋਵੇ ਤਾਂ ਸਾਰਿਆਂ ਦੇ ਚਿਹਰਿਆਂ ਤੋਂ ਨਕਾਬ ਉਤਰ ਸਕਦੇ ਹਨ। ਉੱਥੇ ਹੀ ਉਨ੍ਹਾਂ ਨੇ ਹਥਿਆਰਾਂ ਨਾਲ ਵਾਇਰਲ ਹੋਈਆਂ ਤਸਵੀਰਾਂ ਨੂੰ ਲੈ ਕੇ ਕਿਹਾ ਕਿ ਜਿਵੇਂ ਗੈਂਗਸਟਰਾਂ ਨੇ ਹਥਿਆਰਾਂ ਦੇ ਜਖੀਰੇ ਨਾਲ ਤਸਵੀਰਾਂ ਕਰਵਾਈਆਂ ਹਨ, ਉਸ ਨਾਲ ਇਦਾਂ ਜਾਪ ਰਿਹਾ ਸੀ ਕਿ ਇਨ੍ਹਾਂ ਲੋਕਾਂ ਦੇ ਹੌਸਲੇ ਕਿੰਨੇ ਬੁਲੰਦ ਸਨ।
'ਕਤਲ ਕਰਨ ਵਾਲਿਆਂ ਦਾ ਕੋਈ ਧਰਮ ਨਹੀਂ ਹੁੰਦਾ'
ਬਲਕੌਰ ਸਿੰਘ ਨੇ ਕਿਹਾ ਕਿ ਕਤਲ ਕਰਨ ਵਾਲਿਆਂ ਦਾ ਕੋਈ ਧਰਮ ਨਹੀ ਹੁੰਦਾ ਤੇ ਇਸ ਨੂੰ ਧਾਰਮਿਕ ਰੰਗਤ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ ਸੀ। ਉਨਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੀ ਸੁਰੱਖਿਆ ਲੀਕ ਕਰਨ ਵਾਲਾ ਬਲਤੇਜ ਪੰਨੂ ਆਪਣੀ ਜਾਨ ਨੂੰ ਖਤਰਾ ਦੱਸ ਸੁਰੱਖਿਆ ਵਧਾਉਣ ਵਿੱਚ ਲੱਗਿਆ ਹੋਇਆ ਹੈ।
ਇਹ ਵੀ ਪੜ੍ਹੋ: Punjab News : ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ, ਹਸਪਤਾਲ 'ਚ ਭਰਤੀ