Basant Panchami 'ਤੇ ਵਾਪਰਿਆ ਭਿਆਨਕ ਹਾਦਸਾ, ਫੱਟ ਗਿਆ ਗੈਸ ਸਿਲੰਡਰ; ਲੋਕਾਂ 'ਚ ਮੱਚਿਆ ਹੜਕੰਪ
Punjab News: ਬਸੰਤ ਪੰਚਮੀ ਦੇ ਦਿਨ ਬਠਿੰਡਾ ਦੇ ਆਰੀਆ ਸਮਾਜ ਚੌਕ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੁਬਾਰੇ ਭਰਨ ਲਈ ਵਰਤਿਆ ਜਾਣ ਵਾਲਾ ਗੈਸ ਸਿਲੰਡਰ ਅਚਾਨਕ ਫਟ ਗਿਆ।

Punjab News: ਬਸੰਤ ਪੰਚਮੀ ਦੇ ਦਿਨ ਬਠਿੰਡਾ ਦੇ ਆਰੀਆ ਸਮਾਜ ਚੌਕ ਵਿੱਚ ਉਸ ਸਮੇਂ ਦਹਿਸ਼ਤ ਫੈਲ ਗਈ ਜਦੋਂ ਗੁਬਾਰੇ ਭਰਨ ਲਈ ਵਰਤਿਆ ਜਾਣ ਵਾਲਾ ਗੈਸ ਸਿਲੰਡਰ ਅਚਾਨਕ ਫਟ ਗਿਆ। ਇਸ ਹਾਦਸਾ ਉਸ ਵੇਲੇ ਵਾਪਰਿਆ, ਜਦੋਂ ਇਲਾਕੇ ਵਿੱਚ ਭਾਰੀ ਭੀੜ ਸੀ। ਗਨੀਮਤ ਰਹੀ ਕਿ ਇਸ ਹਾਦਸੇ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ, ਜਿਸ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ।
ਚਸ਼ਮਦੀਦਾਂ ਦੇ ਅਨੁਸਾਰ, ਇੱਕ ਆਦਮੀ ਸੜਕ ਕਿਨਾਰੇ ਬੱਚਿਆਂ ਲਈ ਗੁਬਾਰੇ ਭਰ ਰਿਹਾ ਸੀ। ਅਚਾਨਕ, ਸਿਲੰਡਰ ਫੱਟ ਗਿਆ ਅਤੇ ਜ਼ੋਰਦਾਰ ਧਮਾਕਾ ਹੋਇਆ। ਇਸ ਦੇ ਨਾਲ ਹੀ ਸਿਲੰਡਰ ਫੱਟ ਕੇ ਹਵਾ ਵਿੱਚ ਉੱਡ ਕੇ ਨੇੜੇ ਦੀ ਕੰਧ ਨਾਲ ਜਾ ਵੱਜਿਆ। ਧਮਾਕੇ ਦੀ ਆਵਾਜ਼ ਇੰਨੀ ਜ਼ੋਰਦਾਰ ਸੀ ਕਿ ਆਸ-ਪਾਸ ਦੇ ਲੋਕ ਘਬਰਾਹਟ ਵਿੱਚ ਇਧਰ-ਉਧਰ ਭੱਜ ਗਏ।
ਸਿਲੰਡਰ ਫਟਦਿਆਂ ਹੀ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਸਥਾਨਕ ਦੁਕਾਨਦਾਰਾਂ ਨੇ ਦੱਸਿਆ ਕਿ ਧਮਾਕਾ ਇੰਨਾ ਜ਼ੋਰਦਾਰ ਸੀ ਕਿ ਨੇੜਲੀਆਂ ਦੁਕਾਨਾਂ ਦੇ ਸ਼ੀਸ਼ੇ ਵੀ ਹਿੱਲ ਗਏ। ਬਹੁਤ ਸਾਰੇ ਲੋਕਾਂ ਨੂੰ ਲੱਗਿਆ ਕਿ ਕਿਤੇ ਇਹ ਕੋਈ ਬੰਬ ਤਾਂ ਨਹੀਂ ਫਟਿਆ। ਖੁਸ਼ਕਿਸਮਤੀ ਇਹ ਰਹੀ ਕਿ ਇਹ ਹਾਦਸੇ ਵਿੱਚ ਕਿਸੇ ਦੀ ਜਾਨ ਨਹੀਂ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Before You Go
10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਟ੍ਰੈਂਡਿੰਗ ਟੌਪਿਕ






















