ਚੰਡੀਗੜ੍ਹ: ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।
ਬੇਸ਼ੱਕ ਮੋਦੀ ਸਰਕਾਰ ਨੇ ਇਸ ਬਾਰੇ ਫੈਸਲਾ ਪਹਿਲਾਂ ਕਰ ਲਿਆ ਸੀ ਪਰ ਪੰਜਾਬ ਸਰਕਾਰ ਕੋਲ ਅਧਿਕਾਰਤ ਤੌਰ 'ਤੇ ਜਾਣਕਾਰੀ ਹੁਣ ਪਹੁੰਚੀ ਹੈ। ਜੇਲ੍ਹ ਵਿਭਾਗ ਦੇ ਸੂਤਰਾਂ ਅਨੁਸਾਰ ਰਾਜੋਆਣਾ ਨਾਲ ਸਬੰਧਤ ਫਾਈਲ ਮੁੱਖ ਮੰਤਰੀ ਦਫਤਰ ਨੂੰ ਭੇਜ ਦਿੱਤੀ ਗਈ ਹੈ।
ਰਾਜੋਆਣਾ ਪੰਜਾਬ ਪੁਲਿਸ ਦਾ ਸਿਪਾਹੀ ਸੀ ਜਿਸ ਨੂੰ ਉਸ ਵੇਲੇ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਕੇਸ ਵਿੱਚ ਫਾਂਸੀ ਦੀ ਸਜ਼ਾ ਹੋਈ ਸੀ। ਬੇਅੰਤ ਸਿੰਘ ਦੀ ਹੱਤਿਆ 31 ਅਗਸਤ, 1995 ਨੂੰ ਪੰਜਾਬ ਸਿਵਲ ਸਕੱਤਰੇਤ ਦੇ ਸਾਹਮਣੇ ਮਨੁੱਖੀ ਬੰਬ ਧਮਾਕਾ ਕਰਕੇ ਕੀਤੀ ਗਈ ਸੀ। ਉਸ ਧਮਾਕੇ ਵਿੱਚ ਮੁੱਖ ਮੰਤਰੀ ਦੇ ਨਾਲ ਮਨੁੱਖੀ ਬੰਬ ਦਿਲਾਵਰ ਸਿੰਘ ਵੀ ਮਾਰਿਆ ਗਿਆ ਸੀ।
ਗੁਰ ਪੁਰਬ ਮੌਕੇ ਰਾਜੋਆਣਾ ਨੂੰ ਮਿਲੀ ਵੱਡੀ ਰਾਹਤ
ਏਬੀਪੀ ਸਾਂਝਾ
Updated at:
12 Nov 2019 11:28 AM (IST)
ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਮਾਮਲੇ ਵਿੱਚ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਵੱਡੀ ਰਾਹਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਜਾਣਕਾਰੀ ਪੰਜਾਬ ਸਰਕਾਰ ਨੂੰ ਭੇਜ ਦਿੱਤੀ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -