ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਨੇ ਸ਼੍ਰੋਮਣੀ ਕਮੇਟੀ ਨੂੰ ਨਿਰਦੇਸ਼ ਦਿੱਤੇ ਹਨ ਕਿ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਅਗਲੇ ਸਾਲ ਤਕ ਯਕੀਨੀ ਬਣਾਈ ਜਾਵੇ। ਸੋਮਵਾਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੀ ਪ੍ਰਧਾਨਗੀ ਕਰਨ ਮਗਰੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕਿਹਾ ਕਿ ਉਹ ਅਗਲੇ ਸਾਲ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨ।


ਜਥੇਦਾਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੇਅੰਤ ਸਿੰਘ ਹੱਤਿਆ ਕਾਂਡ ’ਚ ਸ਼ਜਾ-ਏ-ਮੌਤ ਹਾਸਲ ਰਾਜੋਆਣਾ ਦੀ ਰਹਿਮ ਪਟੀਸ਼ਨ ਪਿਛਲੇ ਸੱਤ ਸਾਲਾਂ ਤੋਂ ਰਾਸ਼ਟਰਪਤੀ ਕੋਲ ਬਕਾਇਆ ਪਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਜ਼ੋਰਦਾਰ ਹੰਭਲਾ ਮਾਰੇ ਤਾਂ ਜੋ ਰਾਸ਼ਟਰਪਤੀ ਕੋਲ ਪਈ ਅਪੀਲ ਦੇ ਹਾਂ-ਪੱਖੀ ਨਤੀਜੇ ਨਿਕਲਣ ਤੇ ਰਾਜੋਆਣਾ ਰਿਹਾਅ ਹੋ ਜਾਣ।