ਪੜਚੋਲ ਕਰੋ

Rajoana case: ਬਲਵੰਤ ਸਿੰਘ ਰਾਜੋਆਣਾ ਕੇਸ 'ਚ ਮੋਦੀ ਸਰਕਾਰ ਬਣ ਰਹੀ ਸਭ ਤੋਂ ਵੱਡਾ ਅੜਿੱਕਾ : ਸੁਖਬੀਰ ਬਾਦਲ 

Balwant Singh Rajoana case: ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ

Balwant Singh Rajoana case: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ  ਕਿ ਕੇਂਦਰ ਸਰਕਾਰ ਦਾ ਪੱਖਪਾਤੀ ਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਤੇ ਛੇਤੀ ਰਿਹਾਈ ਲਈ ਯਤਨ ਕਰਨਾ ਸ਼੍ਰੋਮਣੀ ਅਕਾਲੀ ਦਲ ਆਪਣਾ ਕੌਮੀ ਫ਼ਰਜ ਸਮਝਦਾ ਹੈ। 

ਉਹਨਾਂ ਕਿਹਾ ਕਿ  2012 ਵਿੱਚ ਸ਼੍ਰੋਮਣੀ ਅਕਾਲੀ ਦਲ ਅਤੇ ਉਸ ਸਮੇਂ ਦੀ ਸਰਕਾਰ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀਆਂ ਕੋਸ਼ਿਸ਼ਾਂ ਸਦਕਾ ਹੀ ਅਦਾਲਤ ਵੱਲੋਂ ਭਾਈ ਰਾਜੋਆਣਾ ਦੇ ਜਾਰੀ ਡੈੱਥ ਵਰੰਟ ਤੱਕ ਵੀ ਲਾਗੂ ਨਹੀਂ ਸੀ ਹੋਣ ਦਿੱਤੇ ਗਏ।

ਬਾਦਲ ਨੇ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ਅੰਦਰ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾਂ ਕਰਾਇਆ ਜਾਵੇ।ਉਨਾਂ ਕਿਹਾ ਕਿ ਸਿੱਖ ਇੱਕ ਦੇਸ਼ ਭਗਤ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ। ਬਾਦਲ ਨੇ ਭਾਈ ਰਾਜੋਆਣਾ ਸੰਬੰਧੀ ਅਪੀਲ ਉੱਤੇ ਦੇਸ਼ ਦੇ ਗ੍ਰਹਿ ਮੰਤਰਾਲੇ ਵਲੋਂ 12 ਸਾਲਾਂ ਤੱਕ ਵੀ ਫੈਸਲਾ ਨਾ ਲੈਣ ਨੂੰ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਾਰ ਦੇਂਦਿਆਂ ਕਿਹਾ ਕਿ ਇਹ ਵੱਡੀ ਬੇਇਨਸਾਫੀ ਤੇ ਦੇਸ਼ ਦੇ ਕਾਨੂੰਨ ਦੀ ਵੀ ਉਲੰਘਣਾ ਹੈ।

ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਯਤਨਾਂ ਸਦਕਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫਿਕੇਸ਼ਨ ਜਾਰੀ ਕਰਕੇ ਮੁਕਰ ਜਾਣਾ ਵੀ ਵੱਡਾ ਧੋਖਾ ਹੈ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ "1984 ਵਿੱਚ ਇੰਦਰਾ ਗਾਂਧੀ ਨੇ ਸ਼੍ਰੀ ਅਕਾਲ ਤਖਤ ਸਾਹਿਬ 'ਤੇ ਹਮਲਾ ਕਰਕੇ ਵੱਡਾ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਇੱਕ ਗਹਿਰਾ ਜ਼ਖ਼ਮ ਹੈ।" ਉਹਨਾਂ ਕਿਹਾ ਕਿ ਇਹਨਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ ਭਾਈ ਰਾਜੋਆਣਾ ਅਤੇ ਉਹਨਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ।ਕਾਨੂੰਨ ਤੋੜਣ 'ਤੇ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਇਹ ਦੂਗਣੀਆਂ ਦੁਗਣੀਆਂ ਭੁਗਤ ਚੁੱਕੇ ਹਨ।

ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਇੰਦਰਾਂ ਗਾਂਧੀ ਤੇ ਹੋਰ ਕਾਂਗਰਸੀ ਹਾਕਮਾਂ ਵੱਲੋਂ ਸਿੱਖਾਂ ਨੂੰ ਦਿੱਤੇ ਜਖਮਾਂ 'ਤੇ ਮੱਲ੍ਹਮ ਲਗਾਉਣ ਲਈ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਤੁਰੰਤ ਉਮਰ ਕੈਦ ਵਿੱਚ ਤਬਦੀਲ ਕੀਤਾ ਜਾਵੇ।ਉਹਨਾਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੂੰ ਵੀ ਕਿਹਾ ਕਿ ਉਹ ਆਪਣੀ ਬੇਲੋੜੀ ਤੇ ਤਿੱਖੀ ਸ਼ਬਦਾਵਲੀ 'ਤੇ ਕੰਟਰੋਲ ਰੱਖਣ।

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ
ਪਠਾਨਕੋਟ 'ਚ ਕਾਰੋਬਾਰੀ ਦੇ ਘਰ 'ਚ ਵੜ ਕੇ ਪਤਨੀ ਦੀ ਕੀਤੀ ਹੱਤਿਆ, ਚਿਹਰੇ-ਧੋਣ 'ਤੇ ਮਾਰਿਆ ਸਰੀਆ; ਗੁਆਂਢੀਆਂ ਨੇ ਚੀਕਾਂ ਸੁਣ ਕੇ ਤੋੜਿਆ ਤਾਲਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget